27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਹੋਣਗੇ ਸਮਰਪਿਤ
Published : Jan 14, 2023, 8:20 pm IST
Updated : Jan 14, 2023, 8:20 pm IST
SHARE ARTICLE
 On January 27, 500 Aam Aadmi Clinics will be dedicated to the people
On January 27, 500 Aam Aadmi Clinics will be dedicated to the people

 ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ


 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।

ਅੰਮ੍ਰਿਤਸਰ ਵਿਖੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ।  

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ ਜਿਸ ਨਾਲ ਅਜਿਹੇ 500 ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਦੀ ਸਿਹਤ ਸੰਭਾਲ ਵਿਵਸਥਾ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਮੌਕੇ ਹੋਣ ਵਾਲੇ ਸਮਾਗਮ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਸੂਬਾ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਵਸਨੀਕਾਂ ਨੂੰ ਹੁਣ ਇਲਾਜ ਤੇ ਜਾਂਚ ਸਹੂਲਤਾਂ ਲਈ ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ਜਾਂ ਫਿਰ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਹਾਸਲ ਕਰ ਸਕਦੇ ਹਨ।

ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ ਤੇ ਹੋਰ ਵੀ ਹਾਜ਼ਰ ਸਨ।    

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement