ਖ਼ਬਰਾਂ |

ਤਾਜ਼ਾ |

Jagraon Accident: ਜਗਰਾਓਂ 'ਚ ਪੁੱਤ ਦੇ ਸਾਹਮਣੇ ਪਿਉ ਦੀ ਸੜਕ ਹਾਦਸੇ ਵਿਚ ਹੋਈ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Published : Jan 14, 2024, 7:13 pm IST
Updated : Jan 14, 2024, 7:32 pm IST
SHARE ARTICLE
Father died in a road accident in front of his son in Jagraon Accident news in punjabi
Father died in a road accident in front of his son in Jagraon Accident news in punjabi

Jagraon Accident:ਪੁਲਿਸ ਨੇ ਕਾਰ ਚਾਲਕ ਖਿਲਾਫ ਮਾਮਲਾ ਕੀਤਾ ਦਰਜ

Father died in a road accident in front of his son in Jagraon Accident news in punjabi : ਜਗਰਾਓਂ 'ਚ ਬੇਟੇ ਨਾਲ ਰੋਟੀ ਖਾ ਕੇ ਘਰ ਪਰਤ ਰਹੇ ਪਿਓ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਖੂਨ ਨਾਲ ਲੱਥਪੱਥ ਪਿਤਾ ਨੂੰ ਪੁੱਤ ਨੇ ਹਸਪਤਾਲ ਪਹੁੰਚਾਇਆ। ਜਿਥੇ ਉਸ ਦੇ ਪਿਤਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਜਿੰਦਰ ਵਾਸੀ ਬੁਰਜ ਕੁਲਾਰ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਲੜਕੇ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

 ਇਹ ਵੀ ਪੜ੍ਹੋ: Maldives News : ਭਾਰਤ ਨਾਲ ਕੂਟਨੀਤਕ ਵਿਵਾਦ ਵਿਚਕਾਰ ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਦੀ ਪਾਰਟੀ ਮੇਅਰ ਦੀ ਚੋਣ ਹਾਰੀ  

ਸੂਚਨਾ ਮਿਲਦੇ ਹੀ ਪੁਲਿਸ ਨੇ ਕਾਰ ਚਾਲਕ ਦੋਸ਼ੀ ਦਵਿੰਦਰ ਸਿੰਘ ਖਿਲਾਫ ਥਾਣਾ ਹਠੂਰ 'ਚ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਕਾਰ ਚਾਲਕ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਇਸ ਮਾਮਲੇ ਸਬੰਧੀ ਥਾਣਾ ਹਠੂਰ ਦੇ ਐਸਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਪੀੜਤ ਗੁਰਮੁੱਖ ਸਿੰਘ ਵਾਸੀ ਬੁਰਜ ਕੁਲਾਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਪਿਤਾ ਨਾਲ ਆਪਣੇ ਚਾਚੇ ਦੇ ਘਰ ਰੋਟੀ ਖਾਣ ਗਿਆ ਸੀ। ਰੋਟੀ ਖਾਣ ਤੋਂ ਬਾਅਦ ਉਹ ਪੈਦਲ ਹੀ ਆਪਣੇ ਘਰ ਪਰਤ ਰਹੇ ਸਨ। ਇਸੇ ਦੌਰਾਨ ਹਠੂਰ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਦੇ ਪਿਤਾ ਨੂੰ ਟੱਕਰ ਮਾਰ ਦਿੱਤੀ।

 ਇਹ ਵੀ ਪੜ੍ਹੋ: World News: ਦੁਨੀਆਂ ’ਚ ਕਿੰਨਾ ਪੈਸਾ ਹੈ? ਜੇਕਰ ਤੁਹਾਡੇ ਵੀ ਇਹ ਸਵਾਲ ਪੁੱਛਦੇ ਨੇ ਤਾਂ ਜਾਣ ਲਉ ਜਵਾਬ 

ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੇ ਪਿਤਾ ਛਾਲ ਮਾਰ ਕੇ ਕਾਫੀ ਦੂਰ ਜਾ ਡਿੱਗੇ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਹ ਖੂਨ ਨਾਲ ਲਥਪਥ ਪਿਤਾ ਨੂੰ ਹਸਪਤਾਲ ਲੈ ਕੇ ਜਾ ਰਿਹਾ ਸੀ ਪਰ ਪਿਤਾ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  Jagraon Accident news in punjabi  , stay tuned to Rozana Spokesman) 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement