
ਦੋ ਗੋਲੀਆਂ ਲੱਗਣ ਕਾਰਨ ਸੋਨੂੰ ਚੀਮਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਤੇ ਉਸ ਦੌਰਾਨ ਉਸ ਦੀ ਮੌਤ ਹੋ ਗਈ।
ਤਰਨਤਾਰਨ - ਤਰਨਤਾਰਨ ਦੇ ਅੱਡਾ ਝਬਾਲ ਦੇ ਸਰਪੰਚ ਅਵਨ ਕੁਮਾਰ (ਸੋਨੂੰ ਚੀਮਾ) 'ਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਕਟਿੰਗ ਕਰਵਾਉਂਦੇ ਸਮੇਂ ਸੋਨੂੰ ਚੀਮਾ 'ਤੇ ਗੋਲੀਆਂ ਚਲਾਈਆਂ ਗਈਆਂ। ਦੋ ਗੋਲੀਆਂ ਲੱਗਣ ਕਾਰਨ ਸੋਨੂੰ ਚੀਮਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਤੇ ਉਸ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਵਨ ਕੁਮਾਰ ਸੋਨੂੰ ਚੀਮਾ ਲਗਭਗ 35 ਸਾਲਾਂ ਤੋਂ ਰਾਜਨੀਤੀ ਵਿਚ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਚੀਮਾ ਦਾ ਭਰਾ ਜ਼ਿਲ੍ਹਾ ਪ੍ਰੀਸ਼ਦ ਦਾ ਮੈਂਬਰ ਹੈ ਅਤੇ ਸੋਨੂੰ ਖ਼ੁਦ ਵੀ ਸਾਲਾਂ ਤੋਂ ਸਰਪੰਚ ਰਿਹਾ ਸੀ। ਉਹ 2022 ਦੀਆਂ ਚੋਣਾਂ ਵਿੱਚ ਕਾਂਗਰਸ ਦੀ ਟਿਕਟ ਦਾ ਦਾਅਵੇਦਾਰ ਸੀ। ਹਲਕਾ ਤਰਨਤਾਰਨ ਵਿਚ ਉਨ੍ਹਾਂ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਆਦੇਸ਼ ਪ੍ਰਤਾਪ ਸਿੰਘ ਕੈਰੋ ਨਾਲ ਸਿਆਸੀ ਸਬੰਧ ਹਨ।