Punjab News- ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌਤ, ਕਮਰੇ 'ਚੋਂ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਸੀ ਨੌਜਵਾਨ 
Published : Jan 14, 2024, 12:37 pm IST
Updated : Jan 14, 2024, 12:37 pm IST
SHARE ARTICLE
Jaspinder Singh
Jaspinder Singh

ਕਮਰੇ ਨੂੰ ਬਾਹਰੋਂ ਲੱਗਿਆ ਸੀ ਤਾਲਾ, ਦਰਵਾਜ਼ਾ ਤੋੜ ਕੇ ਬਾਹਰ ਕੱਢਿਆ, ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ

Punjab News: ਸਪਲਤਾਨਪੁਰ ਲੋਧੀ - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇੱਕ ਮੁਲਾਜ਼ਮ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਪਿੰਦਰ ਸਿੰਘ (21 ਸਾਲ) ਵਾਸੀ ਪਿੰਡ ਆਹਲੀ ਕਲਾਂ ਵਜੋਂ ਹੋਈ ਹੈ। ਜਸਪਿੰਦਰ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੁਲਾਜ਼ਮ ਸੀ ਅਤੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ੍ਰੀ ਬੇਰ ਸਾਹਿਬ ਦੇ ਹੋਰ ਮੁਲਾਜ਼ਮਾਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਸਵੇਰੇ ਜਸਪਿੰਦਰ ਸਿੰਘ ਦੇ ਕਮਰੇ ਦਾ ਦਰਵਾਜ਼ਾ ਬਾਹਰੋਂ ਬੰਦ ਸੀ ਅਤੇ ਉਹ ਕਿਤੇ ਵੀ ਨਜ਼ਰ ਨਹੀਂ ਆ ਰਿਹਾ ਸੀ। ਨਾ ਹੀ ਉਹ ਕਮਰੇ ਤੋਂ ਬਾਹਰ ਆਇਆ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਉਸ ਦੇ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਜਸਪਿੰਦਰ ਸਿੰਘ ਬੇਹੋਸ਼ੀ ਦੀ ਹਾਲਤ 'ਚ ਮਿਲਿਆ। ਜਦੋਂ ਉਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਸਪਿੰਦਰ ਸਿੰਘ ਦੀ ਮੌਤ ਕਾਰਨ ਉਨ੍ਹਾਂ ਦੇ ਪਿੰਡ ਆਹਲੀ ਕਲਾਂ ਵਿਚ ਸੋਗ ਦਾ ਮਾਹੌਲ ਹੈ।

ਦੂਜੇ ਪਾਸੇ ਐਸ.ਐਚ.ਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਹੈ। ਇਸੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਪੁੱਛਗਿੱਛ ਲਈ ਰਾਊਂਡਅਪ ਕੀਤਾ ਗਿਆ ਹੈ। ਡੀਐਸਪੀ ਸੁਲਤਾਨਪੁਰ ਲੋਧੀ ਬੱਬਨ ਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਵਿਚ ਕੁਝ ਵੀ ਨਹੀਂ ਪਤਾ ਲੱਗਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।  


 
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement