Punjab Weather Update : ਪੰਜਾਬ ’ਚ ਠੰਢ ਦਾ ਕਹਿਰ ਹੋਰ ਵਧਿਆ, ਇਸ ਜ਼ਿਲ੍ਹੇ ਦਾ 0 ਡਿਗਰੀ ਦਰਜ ਕੀਤਾ ਗਿਆ ਤਾਪਮਾਨ

By : GAGANDEEP

Published : Jan 14, 2024, 4:21 pm IST
Updated : Jan 14, 2024, 4:54 pm IST
SHARE ARTICLE
Punjab Weather Update news in punjabi
Punjab Weather Update news in punjabi

Punjab Weather Update : ਪੰਜਾਬ ਅਤੇ ਹਰਿਆਣਾ ’ਚ ਕਈ ਥਾਵਾਂ ’ਤੇ ਛਾਈ ਰਹੀ ਸੰਘਣੀ ਧੁੰਦ

Punjab Weather Update news in punjabi : ਪੰਜਾਬ ਅਤੇ ਹਰਿਆਣਾ ’ਚ ਐਤਵਾਰ ਨੂੰ ਠੰਢ ਦਾ ਕਹਿਰ ਜਾਰੀ ਰਿਹਾ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਈ ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਰੀਪੋਰਟ ਅਨੁਸਾਰ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਲੋਵਾਲ ਸੌਂਖੜੀ ’ਚ ਘੱਟੋ-ਘੱਟ ਤਾਪਮਾਨ ਸਿਫ਼ਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Delhi News: ਦਿੱਲੀ ’ਚ ਅੱਗ ਦੇ ਧੂੰਏਂ ਕਾਰਨ ਦਮ ਘੁੱਟਣ ਦੀਆਂ ਦੋ ਵੱਖ

ਪੰਜਾਬ ਅਤੇ ਹਰਿਆਣਾ ’ਚ ਕਈ ਥਾਵਾਂ ’ਤੇ ਸੰਘਣੀ ਧੁੰਦ ਛਾਈ ਹੋਈ ਹੈ। ਦੋਹਾਂ ਸੂਬਿਆਂ ’ਚ ਕਈ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਤੋਂ ਚਾਰ ਡਿਗਰੀ ਘੱਟ ਰਿਹਾ। ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਵੀ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਘੱਟ ਹੈ। ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 4.1 ਡਿਗਰੀ ਸੈਲਸੀਅਸ, ਪਟਿਆਲਾ ਅਤੇ ਲੁਧਿਆਣਾ ’ਚ ਘੱਟੋ ਘੱਟ ਤਾਪਮਾਨ ਕ੍ਰਮਵਾਰ 3.4 ਅਤੇ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ’ਚ ਘੱਟੋ ਘੱਟ ਤਾਪਮਾਨ ਕ੍ਰਮਵਾਰ 6.2, 4.2, 4.4 ਅਤੇ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ: Weather News: ਪੰਜਾਬ ਤੋਂ ਲੈ ਕੇ ਆਸਾਮ ’ਚ ਸੰਘਣੀ ਧੁੰਦ, ਮੌਸਮ ਵਿਭਾਗ ਨੇ ਦਿਤੀ ਚੇਤਾਵਨੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਰਿਆਣਾ ’ਚ ਨਾਰਨੌਲ ਸੱਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ, ਹਿਸਾਰ ਅਤੇ ਕਰਨਾਲ ’ਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.4, 3.9 ਅਤੇ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਹਤਕ, ਭਿਵਾਨੀ ਅਤੇ ਸਿਰਸਾ ’ਚ ਘੱਟੋ ਘੱਟ ਤਾਪਮਾਨ ਕ੍ਰਮਵਾਰ 5.3.4 ਅਤੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

(For more Punjabi news apart from Punjab Weather Update news in punjabi, stay tuned to Rozana Spokesman) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement