ਮਰੀਜ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, ਡਰਾਈਵਰ ਦੀ ਮੌਤ
Published : Jan 14, 2025, 7:00 pm IST
Updated : Jan 14, 2025, 7:00 pm IST
SHARE ARTICLE
Ambulance carrying patient meets with accident, driver dies
Ambulance carrying patient meets with accident, driver dies

ਹਾਦਸਾ ਗੰਨੇ ਦੀ ਟਰਾਲੀ ਨਾਲ ਟਕਰਾਉਣ ਕਾਰਨ ਹੋਇਆ

ਹੁਸ਼ਿਆਰਪੁਰ: ਦਸੂਹਾ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕੀਤੇ ਮਰੀਜ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਗੱਡੀ ਅੱਡਾ ਕਾਲਾ ਬੱਕਰਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਇਹ ਪਤਾ ਲੱਗ ਰਿਹਾ ਹੈ ਕਿ ਇਹ ਹਾਦਸਾ ਗੰਨੇ ਦੀ ਟਰਾਲੀ ਨਾਲ ਟਕਰਾਉਣ ਕਾਰਨ ਹੋਇਆ ਹੈ।
 ਇਸ ਹਾਦਸੇ ਵਿੱਚ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਰੈਫਰ ਕੀਤੇ ਮਰੀਜ਼ ਦੀ ਵੀ ਕੁਝ ਸਮੇਂ ਬਾਅਦ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕ ਐਂਬੂਲੈਂਸ ਡਰਾਈਵਰ ਹਰਮਿੰਦਰ ਸਿੰਘ ਦਸੂਹਾ ਦੇ ਕੇਂਥਾ ਮੁਹੱਲਾ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਜਦੋਂ ਮ੍ਰਿਤਕ ਦੇ ਦੋਸਤਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹਰਮਿੰਦਰ ਸਿੰਘ ਸਵੇਰੇ 3 ਵਜੇ ਦਸੂਹਾ ਸਿਵਲ ਹਸਪਤਾਲ ਤੋਂ ਐਮਰਜੈਂਸੀ ਰੈਫਰ ਕੀਤੇ ਮਰੀਜ਼ ਨੂੰ ਲੈ ਕੇ ਨਿਕਲਿਆ ਸੀ। ਅਤੇ ਲਗਭਗ ਇੱਕ ਘੰਟੇ ਬਾਅਦ, ਉਸਦੇ ਘਟਨਾ ਦਾ ਸ਼ਿਕਾਰ ਹੋਣ ਦੀ ਖ਼ਬਰ ਸਾਹਮਣੇ ਆਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement