ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਕੇਂਦਰੀ ਗੁਰੂ ਸਿੰਘ ਸਭਾ ਨੇ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ
Published : Jan 14, 2025, 7:47 pm IST
Updated : Jan 14, 2025, 7:47 pm IST
SHARE ARTICLE
Central Singh Sabha writes letter to Akal Takht Sahib regarding Shiromani Akali Dal
Central Singh Sabha writes letter to Akal Takht Sahib regarding Shiromani Akali Dal

ਕੇਂਦਰੀ ਗੁਰੂ ਸਿੰਘ ਸਭਾ ਨੇ ਸੁਖਬੀਰ ਬਾਦਲ ਉੱਤੇ ਚੁੱਕੈ ਸਵਾਲ

ਚੰਡੀਗੜ੍ਹ: ਕੇਂਦਰੀ ਗੁਰੂ ਸਿੰਘ ਸਭਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਕੇਂਦਰੀ ਸਿੰਘ ਸਭਾ ਨੇ ਇਤਰਾਜ ਕੀਤਾ ਹੈ 2 ਦਸੰਬਰ ਵਾਲੇ ਫੈਸਲੇ ਨੂੰ ਅਕਾਲੀ ਦਲ ਲਾਗੂ ਕਿਓਂ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਤੋਂ ਮੁਨਕਰ ਹੋ ਰਹੀ ਹੈ।
ਕੇਂਦਰੀ ਗੁਰੂ ਸਿੰਘ ਸਭਾ ਨੇ ਚਿੱਠੀ ਵਿੱਚ ਲਿਖਿਆ ਹੈ। ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਬਖਸ਼ੀ ਪੰਚ ਪ੍ਰਧਾਨੀ ਪਰੰਪਰਾ ਅਧੀਨ ਮਿਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫ਼ਸੀਲ ਤੋਂ ਆਪ ਜੀ ਵੱਲੋਂ ਅਕਾਲੀ ਦਲ ਬਾਦਲ ਦੇ ਸਬੰਧੀ ਸੁਝਾਏ ਇਤਿਹਾਸਕ ਹੁਕਮਨਾਮੇ ਦੀ ਦੇਸ-ਵਿਦੇਸ਼ ਦੀਆਂ ਸਿੱਖ ਸੰਗਤਾਂ ਨੇ ਪ੍ਰਸੰਸਾ ਕੀਤੀ।
ਕੇਂਦਰੀ ਗੁਰੂ ਸਿੰਘ ਸਭਾ ਨੇ ਲਿਖਿਆ ਹੈ ਕਿ ਪੰਥ ਦੀ ਚੜ੍ਹਦੀ ਕਲਾ ਲਈ ਜੋ ਅਕਾਲੀ ਦਲ ਦੇ ਬਾਬਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਇਕ ਧਿਰ ਨੇ ਆਨੇ ਬਹਾਨੇ ਵਿਰੋਧ ਕਰਦੀ ਨਜ਼ਰ ਆ ਰਹੀ ਹੈ ਅਤੇ ਸਿੱਖ ਸੰਗਤਾਂ ਦੇ ਮਨਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਜਾਰੀ ਕੀਤੇ ਹੁਕਮਨਾਮੇ ਸਬੰਧੀ ਭਰਮ ਭੁਲੇਖਾ ਪੈਦਾ ਕਰਨ ਦੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ।  
ਕੇਂਦਰੀ ਸਿੰਘ ਸਭਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਅਕਾਲੀ ਦਲ ਦੀ ਮਜਬੂਤੀ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਪਾਰਦਰਸ਼ੀ ਢੰਗ ਦੇ ਨਾਲ ਅਕਾਲੀ ਦਲ ਦੀ ਨਵੀਂ ਭਰਤੀ ਕਰਨ ਦੀ ਹਦਾਇਤ ਕੀਤੀ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ  ਦੇ ਇਸ ਹੁਕਮ ਤੋਂ ਬਾਗੀ ਹੁੰਦਿਆਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਡੈਲੀਗੇਟ ਭਰਤੀ ਕਰਨ ਲਈ ਨਵੀਂ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਸੱਤ ਮੈਂਬਰੀ ਕਮੇਟੀ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ।
ਚਿੱਠੀ ਵਿੱਚ ਲਿਖਿਆ ਹੈ ਕਿ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਦੇ ਅਸਤੀਫੇ ਲਏ ਜਾਣ ਸਬੰਧੀ ਫੈਸਲਾ ਦਿੱਤਾ ਸੀ ਪਰ ਉਸ ਨੂੰ ਅਮਲ ਵਿਚ ਲਿਆਉਣ ਲਈ ਬਹਾਨੇ ਲੱਭ ਕੇ ਸਪਸ਼ਟ ਨਾਂਹ ਕਰ ਦਿੱਤੀ ਗਈ ਹੈ। ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਤਾਂ ਪ੍ਰਵਾਨ ਕਰ ਲਿਆ ਗਿਆ ਹੈ ਪਰ ਬਾਕੀਆਂ ਦੇ ਅਸਤੀਫ਼ੇ ਪ੍ਰਵਾਨ ਨਹੀਂ ਕੀਤੇ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement