'ਸਰਬੱਤ ਦੇ ਭਲੇ' ਦੀ ਅਰਦਾਸ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਹੋਏ ਸ਼ਾਮਲ
Published : Jan 14, 2025, 7:52 pm IST
Updated : Jan 14, 2025, 7:52 pm IST
SHARE ARTICLE
DGP Punjab Gaurav Yadav joins in the prayer of 'Sarbat de Bhale'
DGP Punjab Gaurav Yadav joins in the prayer of 'Sarbat de Bhale'

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ, ਜਿਹਨਾਂ ਨੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਅਰਦਾਸ ਵਿੱਚ ਸ਼ਾਮਲ ਹੋਣ ਉਪਰੰਤ ਭਾਈਚਾਰਕ ਸੇਵਾ ਅਤੇ ਧਾਰਮਿਕ ਸਦਭਾਵਨਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਦੱਸਣਯੋਗ ਹੈ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਸਐਸ ਸ੍ਰੀਵਾਸਤਵ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।


ਇਹ ਲੰਗਰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ "ਕਿਰਤ ਕਰੋ, ਨਾਮ ਜਪੋ, ਵੰਡ ਛਕੋ" ਤਹਿਤ ਲਗਾਇਆ ਗਿਆ। ਗੁਰੂ ਸਾਹਿਬ ਦਾ ਫ਼ਲਸਫ਼ਾ ਨਿਰਸਵਾਰਥ ਸੇਵਾ ਅਤੇ ਲੋਕ ਭਲਾਈ ਦਾ ਸੁਨ੍ਹੇਹਾ ਦਿੰਦਾ ਹੈ।ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਸੇਵਾ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਅਜਿਹੇ ਸਮਾਜਿਕ-ਧਾਰਮਿਕ ਉਪਰਾਲੇ ਕਰਵਾਉਂਦੇ ਰਹਿਣ ਲਈ ਉਤਸ਼ਾਹਿਤ ਕੀਤਾ, ਜੋ ਫਿਰਕੂ ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement