
Barnala News : ਡਾਕਟਰ ਅਤੇ ਉਸਦੇ ਸਹਿਯੋਗੀ ’ਤੇ ਨਸ਼ਾ ਛੁਡਾਊ ਕੇਂਦਰ 'ਚ ਗੋਲ਼ੀਆਂ ਦੀ ਦੁਰਵਰਤੋਂ ਦੇ ਲੱਗੇ ਇਲਜਾਮ
Barnala News in Punjabi : 31 ਦਸੰਬਰ 2024 ਨੂੰ ਮਨੋਰੋਗ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਬਰਨਾਲਾ ਅਤੇ ਹੋਰ ਸ਼ਹਿਰਾਂ 'ਚ ਵੱਖ-ਵੱਖ ਨਾਵਾਂ ਹੇਠ 21 ਦੇ ਕਰੀਬ ਨਸ਼ਾ ਛੁਡਾਊ ਕੇਂਦਰਾਂ ਦਾ ਸੰਚਾਲਨ ਕਰ ਰਹੇ ਡਾ. ਅਮਿਤ ਬਾਂਸਲ ਤੇ ਹੋਰਨਾਂ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਐਫ. ਆਈ. ਆਰ., ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਦੇ ਚਲਦਿਆਂ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਇਕੱਠਿਆਂ ਨੇ ਮਿਲ ਕੇ ਡਾਕਟਰ ਅਮਿਤ ਬਾਂਸਲ ਦਾ ਬਰਨਾਲਾ ਦੇ 22 ਏਕੜ ਸਥਿਤ ਮਨੋਰੋਗ ਹਸਪਤਾਲ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।
ਪ੍ਰਾਪਤ ਵੇਰਵਿਆਂ ਅਨੁਸਾਰ ਡਾ. ਅਮਿਤ ਬਾਂਸਲ ਨਸ਼ੇ ਦੇ ਆਦੀ ਮਰੀਜ਼ਾਂ ਦਾ ਨਸ਼ਾ ਛੁਡਾਉਣ ਲਈ ਐਡਨੋਕ-ਐਨ 0.4 ਅਤੇ ਐਡਨੋਕ-ਐਨ 2.0 (ਬਿਊਪਰੇਨੋਰਫਿਨ ਅਤੇ ਨਲੋਕਸੋਨ ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਸਨ। ਪੁੱਛਗਿੱਛ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਡਾਕਟਰ ਤੇ ਉਸ ਦੇ ਸਹਿਯੋਗੀ ਆਪਣੇ ਨਸ਼ਾ ਛੁਡਾਊ ਕੇਂਦਰਾਂ 'ਚ ਉਕਤ ਗੋਲੀਆਂ ਦੀ ਦੁਰਵਰਤੋਂ ਕਰਦੇ ਸਨ ਅਤੇ ਇਹ ਗੋਲੀਆਂ ਬਾਜ਼ਾਰ 'ਚ ਉਕਤ ਦੋਸ਼ੀਆਂ ਵੱਲੋਂ ਨਸ਼ੇੜੀਆਂ ਨੂੰ ਵੇਚੀਆਂ ਜਾਂਦੀਆਂ ਸਨ। ਜਿਨ੍ਹਾਂ ਦਾ ਨਾਮ ਉਨ੍ਹਾਂ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਸੂਚੀ ਵਿੱਚ ਸ਼ਾਮਲ ਹੀ ਨਹੀਂ ਸੀ। ਯਾਦ ਰਹੇ ਕਿ ਡਾਕਟਰ ਅਮਿਤ ਬਾਂਸਲ ਨੇ ਆਪਣੀ ਰਿਹਾਇਸ਼ ਬਰਨਾਲਾ ਤੋਂ ਕੋਠੀ ਨੰਬਰ 141, ਸੈਕਟਰ 28-ਏ ਚੰਡੀਗੜ੍ਹ ਵਿਖੇ ਕਰ ਲਈ ਸੀ।
(For more news apart from Dr. Amit Bansal sealed the psychiatric hospital located in 22 acres of Barnala News in Punjabi, stay tuned to Rozana Spokesman)