Moga News : ਮੋਗਾ 'ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਠਭੇੜ, ਦੋ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ, ਇੱਕ ਦੇ ਵੱਜੀ ਗੋਲ਼ੀ

By : BALJINDERK

Published : Jan 14, 2025, 7:15 pm IST
Updated : Jan 15, 2025, 1:04 pm IST
SHARE ARTICLE
ਮੋਗਾ 'ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਠਭੇੜ
ਮੋਗਾ 'ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਠਭੇੜ

Moga News : 6 ਮੁਲਜ਼ਮਾਂ ’ਚੋਂ 4 ਮੌਕੇ ਤੋਂ ਹੋਏ ਫ਼ਰਾਰ, 1 ਪਿਸਤੌਲ ਤੇ ਜ਼ਿੰਦਾ ਕਾਰਤੂਸ, ਮੋਟਰਸਾਈਕਲ ਕੀਤਾ ਬਰਾਮਦ, ਕਿਸੇ ਹੋਰ ਵਾਰਦਾਤ ਨੂੰ ਦੇਣ ਜਾ ਰਹੇ ਸੀ ਅੰਜਾਮ

Moga News in Punjabi : ਬਾਘਾਪੁਰਾਣਾ ਪੁਲਿਸ ਵੱਲੋਂ ਮੋਗਾ ਦੇ ਪਿੰਡ ਭਲੂਰ ਵਿਖੇ ਦੋ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ। ਇੱਕ ਮੁਲਜ਼ਮ ਦੇ ਗੋਲੀ ਵੱਜੀ ਹੈ, ਪੁਲਿਸ ਵਲੋਂ ਜ਼ਖਮੀ ਹੋਏ ਗੈਂਗਸਟਰ ਨੂੰ ਮੋਗਾ ਦੇ ਇੱਕ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੁੱਲ 6 ਬਦਮਾਸ਼ਾਂ ਨੂੰ ਪੁਲਿਸ ਨੇ ਘੇਰਿਆ ਸੀ, ਜਿੰਨਾ ਵਿੱਚੋਂ ਚਾਰ ਬਦਮਾਸ਼ ਮੌਕੇ ਤੋਂ ਹੋਏ ਫ਼ਰਾਰ ਹੋ ਗਏ ਅਤੇ ਦੋ ਬਦਮਾਸ਼ ਪੁਲਿਸ ਨੇ ਮੌਕੇ ’ਤੇ ਗ੍ਰਿਫ਼ਤਾਰ ਕਰ ਲਏ ਹਨ। 

ਪੁਲਿਸ ਨੇ ਬਦਮਾਸ਼ਾਂ ਕੋਲੋਂ ਇੱਕ ਪਿਸਤੌਲ ਤੇ ਜ਼ਿੰਦਾ ਕਾਰਤੂਸ, ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸੀ।  ਦੱਸ ਦਈਏ ਕਿ ਸਾਰਾ ਆਪਰੇਸ਼ਨ ਮੋਗਾ ਐਸਐਸਪੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ ਹੇਠ ਐਸਪੀ ਹੈਡਕੁਾਰਟਰ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਵਿਚ ਚੱਲਿਆ ਗਿਆ ਸੀ।

(For more news apart from Encounter between police and accused in Moga, two accused had an encounter, one was shot. News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement