Malerkotla: ਸਿੱਖ ਪ੍ਰਵਾਰ ਵਲੋਂ ਦਾਨ ਕੀਤੀ ਜ਼ਮੀਨ ’ਤੇ ਬਣੇਗੀ ਪਿੰਡ ਦੀ ਪਹਿਲੀ ਮਸਜਿਦ, ਮੁਸਲਿਮ ਭਾਈਚਾਰੇ 'ਚ ਖ਼ੁਸ਼ੀ ਦਾ ਮਾਹੌਲ

By : PARKASH

Published : Jan 14, 2025, 11:38 am IST
Updated : Jan 14, 2025, 11:38 am IST
SHARE ARTICLE
ਸਿੱਖ ਪ੍ਰਵਾਰ ਵਲੋਂ ਦਾਨ ਕੀਤੀ ਜ਼ਮੀਨ ’ਤੇ ਬਣੇਗੀ ਪਿੰਡ ਦੀ ਪਹਿਲੀ ਮਸਜਿਦ
ਸਿੱਖ ਪ੍ਰਵਾਰ ਵਲੋਂ ਦਾਨ ਕੀਤੀ ਜ਼ਮੀਨ ’ਤੇ ਬਣੇਗੀ ਪਿੰਡ ਦੀ ਪਹਿਲੀ ਮਸਜਿਦ

Malerkotla: ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਨਮਾਜ਼ ਪੜ੍ਹਨ ਲਈ ਨਾਲ ਦੇ ਪਿੰਡਾਂ ’ਚ ਜਾਣਾ ਪੈਂਦਾ ਸੀ

 

ਮਲੇਰਕੋਟਲਾ (ਮਹਿਬੂਬ, ਡਾ.ਸ਼ਹਿਬਾਜ਼) : ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਉਮਰਪੁਰਾ ਵਿਖੇ ਪਿੰਡ ਦੇ ਵਸਨੀਕ ਮੁਸਲਮਾਨ ਭਾਈਚਾਰੇ ਨੂੰ ਪਿੰਡ ਦੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੋਨੀ ਅਤੇ ਉਨ੍ਹਾਂ ਦੇ ਭਰਾ ਅਵਨਿਦਰ ਸਿੰਘ ਨੇ ਪਿੰਡ ’ਚ ਤਕਰੀਬਨ 6 ਵਿਸਵੇ ਜਗ੍ਹਾ ਜੋ ਕਿ ਮੇਨ ਰੋਡ ਦੇ ਨਾਲ ਲੱਗਦੀ ਹੈ ਮਸਜਿਦ ਬਣਾਉਣ ਲਈ ਦਾਨ ਦਿਤੀ। 

ਇਸ ਮੌਕੇ ਤੇ ਪਿੰਡ ਦੇ ਮੁਸਲਿਮ ਭਾਈਚਾਰੇ ਨੇ ਮਸਜਿਦ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੂੰ ਸੱਦਾ ਦਿਤਾ। ਨੀਹ ਪੱਥਰ ਮੌਕੇ ਸ਼ਾਹੀ ਇਮਾਮ ਨੇ ਕਿਹਾ ਕਿ ਇਸ ਮਸਜਿਦ ’ਚ ਨਮਾਜ਼ ਤਾਂ ਮੁਸਲਿਮ ਭਾਈਚਾਰੇ ਦੇ ਲੋਕ ਅਦਾ ਕਰਨਗੇ ਪਰ ਉਨ੍ਹਾਂ ਦੀਆਂ ਨਮਾਜ਼ਾਂ ਦਾ ਸਵਾਬ ਸਿੱਖ ਭਾਈਚਾਰੇ ਦੇ ਇਸ ਪਰਵਾਰ ਨੂੰ ਮਿਲੇਗਾ ਜਿਸਨੇ ਅਪਣੇ ਹਿੱਸੇ ਦੀ ਜ਼ਮੀਨ ’ਚੋਂ ਮਸਜਿਦ ਲਈ ਜਗ੍ਹਾ ਦਾਨ ਕੀਤੀ ਹੈ। 

ਇਸ ਮੌਕੇ ਪਿੰਡ ਉਮਰਪੁਰਾ ਦੇ ਪੰਚ ਤੇਜਵੰਤ ਸਿੰਘ ਵਲੋਂ 2 ਲੱਖ ਰੁਪਏ ਮਸਜਿਦ ਨੂੰ ਰਾਸ਼ੀ ਦਾਨ ਕੀਤੀ ਗਈ ਤੇ ਇਨ੍ਹਾਂ ਦੇ ਇਲਾਵਾ ਰਵਿੰਦਰ ਸਿੰਘ ਗਰੇਵਾਲ ਨੇ ਵੀ 1 ਲੱਖ ਰੁਪਏ ਮਸਜਿਦ ਨੂੰ ਦਾਨ ਰਾਸ਼ੀ ਭੇਟ ਕੀਤੀ। ਜ਼ਿਕਰਯੋਗ ਹੈ ਕਿ 1947 ਤੋਂ ਬਾਅਦ ਹੁਣ ਤਕ ਇਸ ਪਿੰਡ ਵਿਚ ਕੋਈ ਮਸਜਿਦ ਮੌਜੂਦ ਨਹੀਂ ਸੀ ਤੇ ਪਿੰਡ ਦੇ ਵਸਨੀਕ ਮੁਸਲਮਾਨ ਭਾਈਚਾਰੇ ਨੂੰ ਨਮਾਜ਼ ਪੜ੍ਹਨ ਲਈ ਨਾਲ ਲੱਗਦੇ ਪਿੰਡਾਂ ’ਚ ਜਾਣਾ ਪੈਂਦਾ ਸੀ। ਅੱਜ ਪਿੰਡ ਉਮਰਪੁਰਾ ਵਿਖੇ ਮਸਜਿਦ ਦਾ ਨੀਹ ਪੱਥਰ ਰੱਖਣ ਸਮੇਂ ਮੁਸਲਮਾਨ ਭਾਈਚਾਰਾ ਖ਼ੁਸ਼ ਤੇ ਭਾਵੁਕ ਨਜ਼ਰ ਆ ਰਿਹਾ ਸੀ।
 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement