Sri. Muktsar Sahib News : ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਟੇਕਿਆ ਮੱਥਾ

By : BALJINDERK

Published : Jan 14, 2025, 9:04 pm IST
Updated : Jan 14, 2025, 9:08 pm IST
SHARE ARTICLE
ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਟੇਕਿਆ ਮੱਥਾ
ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਟੇਕਿਆ ਮੱਥਾ

Sri. Muktsar Sahib News : ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Sri. Muktsar Sahib News in Punjabi : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ  ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ। ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ ਮੰਤਰੀਆਂ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਸਨ, ਜਿਹਨਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਦੱਸਣਯੋਗ ਹੈ ਕਿ ਗੁਰਦੁਆਰੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਕੱਲ੍ਹ ਰਾਤ ਭਰ ਵੀ ਸ਼ਰਧਾਲੂਆਂ ਨੂੰ ਲੰਗਰ ਛਕਾਇਆ ਗਿਆ।

1

ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮਾਨਵਤਾ ਦੀ ਭਲਾਈ ਲਈ ਅਰਦਾਸ ਕੀਤੀ। ਪੁਲਿਸ ਵੱਲੋਂ ਸਾਰੀਆਂ ਸੜਕਾਂ ’ਤੇ ਸੁਚਾਰੂ ਆਵਾਜਾਈ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਦੂਰ-ਦੁਰਾਡੇ ਥਾਵਾਂ ਤੋਂ ਇਸ ਅਸਥਾਨ ’ਤੇ ਆਉਣ ਵਾਲੀ ਸੰਗਤ ਨੂੰ ਕੋਈ ਦਿੱਕਤ ਨਾ ਆਵੇ। ਘੋੜਾ ਮੰਡੀ ਵਿਖੇ ਘੋੜਿਆਂ ਦਾ ਇੱਕ ਵਿਸ਼ੇਸ਼ ਮੇਲਾ ਵੀ ਲਗਾਇਆ ਗਿਆ ਜਿੱਥੇ ਵੱਖ-ਵੱਖ ਲੋਕਾਂ ਤੇ ਵਪਾਰੀਆਂ ਵੱਲੋਂ ਆਪਣੇ ਘੋੜੇ, ਪੰਛੀਆਂ ਅਤੇ ਅਨੇਕਾਂ ਨਸਲਾਂ ਦੇ ਕੁੱਤੇ ਅਤੇ ਹੋਰ ਜਾਨਵਰ ਨੁਮਾਇਸ਼ ਲਈ ਲਿਆਂਦੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਵੀ ਮੌਜੂਦ ਸਨ।

(For more news apart from  Mela Maghi Speaker and Cabinet Ministers Punjab paid obeisance at Gurdwara Tudi Ganti Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement