Punjab Farmer Death: ਬੱਸ ਹਾਦਸੇ ’ਚ ਜ਼ਖ਼ਮੀ ਕਿਸਾਨ ਆਗੂ ਬਸੰਤ ਸਿੰਘ ਨੇ ਤੋੜਿਆ ਦਮ 
Published : Jan 14, 2025, 1:04 pm IST
Updated : Jan 14, 2025, 1:04 pm IST
SHARE ARTICLE
Punjab news
Punjab news

ਹੰਢਿਆਇਆ ਕੋਲ 4 ਜਨਵਰੀ ਨੂੰ ਵਾਪਰਿਆ ਸੀ ਬੱਸ ਹਾਦਸਾ

 

Punjab Farmer Death: 4 ਜਨਵਰੀ ਨੂੰ ਹੰਢਿਆਇਆ (ਬਰਨਾਲਾ) ਕੋਲ ਬੱਸ ਹਾਦਸੇ ’ਚ ਜ਼ਖ਼ਮੀ ਹੋਏ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ ਦੀ ਬੀਤੀ ਰਾਤ ਸਥਾਨਕ ਏਮਜ਼ ਹਸਪਤਾਲ ਵਿੱਚ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹਾਦਸੇ ’ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵਧ ਕੇ 4 ਹੋ ਗਈ ਹੈ।

ਜ਼ਿਕਰਯੋਗ ਹੈ ਕਿ 4 ਜਨਵਰੀ ਨੂੰ ਟੋਹਾਣਾ (ਹਰਿਆਣਾ) ਵਿਖੇ ‘ਕਿਸਾਨ ਮਹਾ ਪੰਚਾਇਤ’ ਵਿੱਚ ਸ਼ਾਮਿਲ ਹੋਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਰਕਰਾਂ ਦੀ ਪਿੰਡ ਕੋਠਾ ਗੁਰੂ (ਬਠਿੰਡਾ) ਤੋਂ ਚੱਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਦਸੇ ’ਚ ਪਿੰਡ ਕੋਠਾ ਗੁਰੂ ਦੀਆਂ ਤਿੰਨ ਔਰਤਾਂ ਸਰਬਜੀਤ ਕੌਰ, ਜਸਵੀਰ ਕੌਰ ਅਤੇ ਬਲਵੀਰ ਕੌਰ ਦੀ ਮੌਤ ਹੋ ਗਈ ਸੀ।

ਇਸੇ ਬੱਸ ’ਚ ਸਵਾਰ ਬਸੰਤ ਸਿੰਘ ਦੀ ਰੀੜ੍ਹ ਦੀ ਹੱਡੀ ਦੇ ਮਣਕੇ ਟੁੱਟ ਗਏ ਸਨ ਅਤੇ ਉਨ੍ਹਾਂ ਦਾ ਏਮਜ਼ ’ਚ ਇਲਾਜ ਚਲ ਰਿਹਾ ਸੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement