20 ਲੱਖ ਤੋਂ ਵੱਧ ਬਜ਼ੁਰਗਾਂ-ਵਿਧਵਾਵਾਂ ਨੂੰ 750 ਰੁਪਏ ਪੈਨਸ਼ਨ
Published : Feb 14, 2019, 10:16 am IST
Updated : Feb 14, 2019, 10:16 am IST
SHARE ARTICLE
Mrs. Aruna Chaudhary
Mrs. Aruna Chaudhary

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਵਲੋਂ ਵਿਧਾਨ ਸਭਾ ਵਿਚ ਉਠਾਏ ਗਏ ਧਿਆਨ ਦੁਆਊ ਮਤੇ ਦਾ ਜਵਾਬ ਦਿੰਦਿਆਂ ਸਮਾਜਕ ਸੁਰੱਖਿਆ.....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਵਲੋਂ ਵਿਧਾਨ ਸਭਾ ਵਿਚ ਉਠਾਏ ਗਏ ਧਿਆਨ ਦੁਆਊ ਮਤੇ ਦਾ ਜਵਾਬ ਦਿੰਦਿਆਂ ਸਮਾਜਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਵਿਚ 20,67,000 ਤੋਂ ਵੱਧ ਬਜ਼ੁਰਗਾਂ, ਵਿਧਵਾਵਾਂ, ਅਪਾਹਜਾਂ, ਆਸ਼ਰਿਤ ਬੱਚਿਆਂ ਨੂੰ 750 ਰੁਪਏ ਮਹੀਨਾ ਦੇ ਰੇਟ ਨਾਲ ਪੈਨਸ਼ਨ ਦਿਤੀ ਜਾ ਰਹੀ ਹੈ ਪਰ ਪਿਛਲਾ ਬਕਾਇਆ, ਸਰਕਾਰ ਦੀ ਵਿੱਤੀ ਹਾਲਤ ਵਿਚ ਸੁਧਾਰ ਆਉਣ ਤੋਂ ਬਾਅਦ ਹੀ ਦਿਤਾ ਜਾਵੇਗਾ। ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ

ਇਹ ਪੈਨਸ਼ਨ 500 ਰੁਪਏ ਤੋਂ ਵਧਾ ਕੇ 750 ਰੁਪਏ ਮਹੀਨਾ ਕੀਤੀ ਹੈ। ਧਿਆਨ ਦੁਆਊ ਮਤਾ ਪੜ੍ਹਦਿਆਂ ਅਤੇ ਹੋਰ ਸਵਾਲ ਕਰਦਿਆਂ ਅਕਾਲੀ ਵਿਧਾਇਕ ਪਵਨ ਟੀਨੂੰ ਨੇ ਹਾਊਸ ਵਿਚ ਕਿਹਾ ਕਿ ਲਾਭਪਾਤਰੀ ਪਿਛਲੇ 7 ਮਹੀਨੇ ਤੋਂ ਨਿਰਾਸ਼ ਹਨ ਕਿਉਂਕਿ ਪੈਨਸ਼ਨ ਨਹੀਂ ਮਿਲੀ ਅਤੇ ਪਿਛਲਾ ਬਕਾਇਆ ਵੀ 740 ਕਰੋੜ ਦੇ ਕਰੀਬ ਬਣਦਾ ਹੈ। ਜ਼ਿਕਰਯੋਗ ਹੈ ਕਿ ਨਵੰਬਰ 2017 ਤੋਂ ਨਵੰਬਰ 2018 ਤਕ ਦੀ ਵਧੀ ਹੋਈ ਪੈਨਸ਼ਨ ਦਾ ਬਕਾਇਆ ਵੀ ਅਜੇ ਭੁਗਤਾਨ ਕਰਨ ਵਾਲਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement