PSSSB ਦੇ 1883 ਕਲਰਕਾਂ ਦੀਆਂ ਨਿਯੁਕਤੀਆਂ ਅਪ੍ਰੈਲ 'ਚ ਸੰਭਵ
Published : Feb 14, 2019, 3:26 pm IST
Updated : Feb 14, 2019, 3:37 pm IST
SHARE ARTICLE
Appointments of 1883 clerks of SSS Board likely by April 2019
Appointments of 1883 clerks of SSS Board likely by April 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਵਿਧਾਇਕ ਅਮਨ ਅਰੋੜਾ ਵਲੋਂ ਪੁੱਛੇ ਗਏ ਬਿਨਾਂ ਨਿਸ਼ਾਨ ਵਾਲੇ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਵਿਧਾਇਕ ਅਮਨ ਅਰੋੜਾ ਵਲੋਂ ਪੁੱਛੇ ਗਏ ਬਿਨਾਂ ਨਿਸ਼ਾਨ ਵਾਲੇ (ਅਣਸਟਾਰਡ) ਸਵਾਲ ਦਾ ਜਵਾਬ ਦਿੰਦੇ ਹੋਏ ਦੱਸਿਆ ਕਿ ਅਧੀਨ ਚੋਣ ਸੇਵਾਵਾਂ (ਐਸ.ਐਸ.ਐਸ.) ਬੋਰਡ ਪੰਜਾਬ ਵਲੋਂ 2016 'ਚ 1883 ਕਲਰਕਾਂ ਦੀਆਂ ਕੱਢੀਆਂ ਗਈਆਂ ਅਸਾਮੀਆਂ ਲਈ 4279 ਉਮੀਦਵਾਰ ਲਿਖਤੀ ਅਤੇ ਟਾਈਪਿੰਗ ਟੈੱਸਟ 'ਚ ਪਾਸ ਹੋਏ ਸਨ।

PsssbPsssb

ਮੁੱਖ ਮੰਤਰੀ ਨੇ ਦੱਸਿਆ ਕਿ ਯੋਗ 1883 ਉਮੀਦਵਾਰਾਂ ਦੀ ਸੂਚੀ ਅਪ੍ਰੈਲ 2019 'ਚ ਬੋਰਡ ਦੀ ਵੈੱਬਸਾਈਟ 'ਤੇ ਅੱਪਲੋਡ ਕਰ ਦਿਤੀ ਜਾਵੇਗੀ। ਉਸ ਉਪਰੰਤ ਸਬੰਧਿਤ ਵਿਭਾਗਾਂ ਵਲੋਂ ਕਾਰਜ ਵਿਧੀ ਅਤੇ ਨਿਯਮਾਂ ਮੁਤਾਬਕ ਲੋੜੀਂਦੀ ਕਾਰਵਾਈ ਕਰਦੇ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿਤੇ ਜਾਣਗੇ। ਅਮਨ ਅਰੋੜਾ ਦੇ ਸਵਾਲ 'ਤੇ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿਤਾ ਕਿ ਕਲਰਕਾਂ ਦੀਆਂ ਇਸ਼ਤਿਹਾਰ ਵਿਚ ਦਿਤੀਆਂ ਅਸਾਮੀਆਂ ਨੂੰ ਵਧਾਉਣ ਦਾ ਕੋਈ ਪ੍ਰਸਤਾਵ ਸਰਕਾਰ ਦੇ ਵਿਚਾਰ ਅਧੀਨ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement