
ਪੰਜਾਬ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਬਾਹਰ ਅੱਜ ਲਗਾਤਾਰ ਚੌਥੇ ਦਿਨ ਉਮੀਦਵਾਰਾਂ ਵਲੋਂ ਖ਼ਰਾਬ ਮੌਸਮ ਹੋਣ ਦੇ ਬਾਵਜੂਦ ਵੀ...
ਚੰਡੀਗੜ੍ਹ : ਪੰਜਾਬ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਬਾਹਰ ਅੱਜ ਲਗਾਤਾਰ ਚੌਥੇ ਦਿਨ ਉਮੀਦਵਾਰਾਂ ਵਲੋਂ ਖ਼ਰਾਬ ਮੌਸਮ ਹੋਣ ਦੇ ਬਾਵਜੂਦ ਵੀ ਧਰਨਾ ਜਾਰੀ ਹੈ। ਉਮੀਦਵਾਰਾਂ ਵਲੋਂ ਇਕੋ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਨਿਯੁਕਤੀ ਪੱਤਰ ਜਾਰੀ ਕਰੇ। ਉਮੀਦਵਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਵਾਰ ਬੋਰਡ ਵਲੋਂ ਝੂਠੇ ਦਿਲਾਸੇ ਦਿਤੇ ਗਏ ਹਨ ਪਰ ਉਨ੍ਹਾਂ ਦੀ ਭਰਤੀ ਨੂੰ ਸਿਰੇ ਚੜ੍ਹਾਉਣ ਲਈ ਕੋਈ ਖਾਸ ਕੋਸ਼ਿਸ਼ ਨਹੀਂ ਕੀਤੀ ਜਾ ਰਹੀ।
Protest
ਇਸ ਲਈ ਜਦੋਂ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸੇ ਵੀ ਹਾਲ ਵਿਚ ਉਹ ਅਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ ਅਤੇ ਇਸੇ ਤਰ੍ਹਾਂ ਉਨ੍ਹਾਂ ਦਾ ਬੋਰਡ ਦੇ ਬਾਹਰ ਪ੍ਰਦਰਸ਼ਨ ਜਾਰੀ ਰਹੇਗਾ। ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ PSSSB ਦੇ ਇਸ਼ਤਿਹਾਰ ਨੰ. 4/2016 ਦੇ ਅਧੀਨ ਕਲਰਕਾਂ ਦੀਆਂ ਅਸਾਮੀਆਂ ‘ਤੇ ਨਿਯੁਕਤੀ ਵਿਚ ਪਿਛਲੇ ਲੰਮੇ ਸਮੇਂ ਤੋਂ ਦੇਰੀ ਕਰਨ ਨੂੰ ਲੈ ਕੇ ਉਮੀਦਵਾਰਾਂ ਵਲੋਂ ਪਿਛਲੇ ਕਈ ਦਿਨਾਂ ਤੋਂ
Protest
ਪੰਜਾਬ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਨਿਯੁਕਤੀ ਪੱਤਰ ਦਿਤੇ ਜਾਣ ਕਿਉਂਕਿ ਇਹ ਭਰਤੀ ਪਹਿਲਾਂ ਹੀ ਕਾਫ਼ੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਹੈ।