ਮੁੱਖ ਮੰਤਰੀ ਪੰਜਾਬ ਵਲੋਂ ਸਮਾਰਟ ਵਿਲੇਜ਼ ਮੁਹਿੰਮ ਹੇਠ ਤੁਰਤ 383 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼
Published : Feb 14, 2019, 8:26 pm IST
Updated : Feb 14, 2019, 8:26 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਸਰਕਾਰ ਦੀ ਸਮਾਰਟ ਵਿਲੇਜ਼ ਕੰਪੇਂਨ (ਐਸ.ਵੀ.ਸੀ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਚੰਡੀਗੜ੍ਹ : ਪੰਜਾਬ ਸਰਕਾਰ ਦੀ ਸਮਾਰਟ ਵਿਲੇਜ਼ ਕੰਪੇਂਨ (ਐਸ.ਵੀ.ਸੀ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਵਾਸਤੇ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦਿਤੇ। ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬੇਨਤੀ 'ਤੇ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਭਰ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਇਸ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ ਵਾਸਤੇ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਦਿਹਾਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਦੇ ਵਿਕਾਸ ਹੋ ਸਕੇ ਅਤੇ ਇਨ੍ਹਾਂ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ।

ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 29 ਜਨਵਰੀ ਨੂੰ ਸਮਾਰਟ ਵਿਲੇਜ ਮੁਹਿੰਮ ਨੂੰ ਹਰੀ ਝੰਡੀ ਦਿੱਤੀ ਸੀ ਅਤੇ ਇਸ ਦੇ ਨਾਲ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਰਾਹ ਪੱਧਰਾ ਕੀਤਾ ਸੀ। ਇਸ ਸਕੀਮ ਦਾ ਉਦੇਸ਼ ਬੁਨਿਆਦੀ ਢਾਂਚੇ ਦੇ ਨਿਰਮਾਣ ਅਤੇ ਬੁਨਿਆਦੀ ਸਹੁਲਤਾਂ ਮੁਹੱਈਆ ਕਰਵਾਉਣ ਵਾਸਤੇ ਸਰਕਾਰ ਦੀਆਂ ਚਲ ਰਹੀਆਂ ਸਕੀਮਾਂ ਨੂੰ ਸੰਗਠਿਤ ਕਰਕੇ ਦਿਹਾਤੀ ਇਲਾਕਿਆਂ ਦੀਆਂ ਹਾਲਤਾਂ ਵਿੱਚ ਸੁਧਾਰ ਕਰਨਾ ਹੈ।

ਇਨ੍ਹਾਂ ਸਕੀਮਾਂ ਦਾ ਸੰਗਠਨ ਇਸ ਸਕੀਮ ਦੀ ਮੁੱਖ ਵਿਸ਼ੇਸ਼ਤਾ ਹੋਵੇਗੀ ਅਤੇ ਇਸ ਵਾਸਤੇ ਆਰ.ਡੀ.ਐਫ, 14ਵੇਂ ਵਿੱਤ ਕਮਿਸ਼ਨ, ਮਗਨਰੇਗਾ, ਐਸ.ਬੀ.ਐਮ, ਐਨ.ਆਰ.ਡੀ.ਡਬਲਯੂ.ਪੀ.ਆਰ ਵਰਗੇ ਵੱਖ-ਵੱਖ ਸ੍ਰੋਤਾਂ ਤੋਂ ਫੰਡ ਪ੍ਰਾਪਤ ਹੋਣਗੇ ਅਤੇ ਇਹ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਲਈ ਵਰਤੇ ਜਾਣਗੇ। ਜੇ ਉੱਥੇ ਕੋਈ ਹੋਰ ਸਕੀਮ ਹੋਵੇਗੀ ਜਿਸ ਦੇ ਹੇਠ ਪ੍ਰਸਤਾਵਿਤ ਕੰਮ ਕੀਤੇ ਜਾ ਸਕਦੇ ਹੋਣਗੇ ਤਾਂ ਉਸ ਸਕੀਮ ਦੇ ਫੰਡਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਜਿਸ ਮਾਮਲੇ ਵਿੱਚ ਮਗਨਰੇਗਾ ਦੇ ਹੇਠ ਕੰਮ ਕਰਾਇਆ ਜਾ ਸਕਦਾ ਹੈ, ਉਸ ਨੂੰ ਲਾਜ਼ਮੀ ਤੌਰ 'ਤੇ ਇਸ ਸਕੀਮ ਨਾਲ ਜੋੜਿਆ ਜਾਵੇਗਾ।

ਜਿੱਥੇ 14ਵੇਂ ਵਿੱਤ ਕਮਿਸ਼ਨਰ, ਮਗਨਰੇਗਾ ਆਦਿ ਵਰਗੀਆਂ ਸਕੀਮਾਂ ਦੇ ਫੰਡ ਵਰਤੇ ਜਾ ਰਹੇ ਹਨ ਤਾਂ ਉੱਥੇ ਇਸ ਸਕੀਮ ਦੇ ਦਿਸ਼ਾ ਨਿਰਦੇਸ਼ਾਂ ਦੇ ਹੁਕਮ ਦੀ ਤਾਮੀਲ ਕਰਨ ਨੂੰ ਡਿਪਟੀ ਕਮਿਸ਼ਨਰ ਅਤੇ ਕਾਰਜਕਾਰੀ ਏਜੰਸੀ ਦੁਆਰਾ ਯਕੀਨੀ ਬਣਾਇਆ ਜਾਵੇਗਾ। ਇਹ ਮੁਹਿੰਮ ਇਸ ਬੁਨਿਆਦ 'ਤੇ ਆਧਾਰਿਤ ਹੋਵੇਗੀ ਕਿ ਹਰੇਕ ਪਿੰਡ ਬੁਨਿਆਦੀ ਢਾਂਚੇ, ਸਿਹਤ, ਸਿੱਖਿਆ, ਵਾਤਾਵਰਣ ਆਦਿ ਵਰਗੇ ਵੱਖ-ਵੱਖ ਖੇਤਰਾਂ ਦੇ ਵੱਖ-ਵੱਖ ਟੀਚਿਆਂ ਨੂੰ ਪ੍ਰਾਪਤ ਕਰਕੇ ਅੱਗੇ ਵੱਲ ਨੂੰ ਪ੍ਰਗਤੀ ਕਰੇਗੀ।

ਐਸ.ਵੀ.ਸੀ ਦੇ ਹੇਠ ਕਰਵਾਏ ਜਾਣ ਵਾਲੇ ਕੰਮਾਂ ਨੂੰ 2 ਸ਼੍ਰੋਣੀਆਂ ਵਿੱਚ ਵੰਡਿਆ ਗਿਆ ਹੈ ਜਿਨ੍ਹਾਂ ਵਿੱਚ ਜ਼ਰੂਰੀ ਅਤੇ ਇੱਛੁਕ ਸ਼੍ਰੇਣੀਆਂ ਹਨ। ਇਸ ਸਕੀਮ ਦੇ ਹੇਠ ਡਿਪਟੀ ਕਮਿਸ਼ਨਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਅਤੇ ਲੋੜੀਂਦੇ ਕੰਮਾਂ ਲਈ ਵੱਖ-ਵੱਖ ਵਿਭਾਗਾਂ ਤੋਂ ਪ੍ਰਸਤਾਵ ਪ੍ਰਾਪਤ ਕਰਨਗੇ। 25 ਲੱਖ ਰੁਪਏ ਦੇ ਵਿਅਕਤੀਗਤ ਕੰਮਾਂ ਨੂੰ ਡਿਪਟੀ ਕਮਿਸ਼ਨਰ ਦੇ ਆਧਾਰਿਤ ਕਮੇਟੀ ਵਿਚਾਰੇਗੀ ਅਤੇ ਪ੍ਰਵਾਨ ਕਰੇਗੀ। ਇਸ ਕਮੇਟੀ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਅਤੇ ਮੈਂਬਰ ਸਕੱਤਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਨ।

ਇਸ ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਜ਼ਿਲ੍ਹਾ ਵਿਕਾਸ 'ਤੇ ਪੰਚਾਇਤ ਅਫਸਰ, ਡਿਪਟੀ ਚੀਫ ਐਗਜੈਕਟਿਵ ਅਫ਼ਸਰ, ਜ਼ਿਲ੍ਹਾ ਪਰਿਸ਼ਦ ਅਤੇ ਕਾਰਜਕਾਰੀ ਇੰਜੀਨਿਅਰ ( ਪੰਚਾਇਤੀ ਰਾਜ ) ਹਨ। 25 ਲੱਖ ਰੁਪਏ ਤੋਂ ਵੱਧ ਲਾਗਤ ਵਾਲੇ ਵਿਅਕਤੀਗਤ ਕੰਮਾਂ ਦੇ ਮਾਮਲੇ ਵਿੱਚ ਇਨ੍ਹਾਂ ਨੂੰ ਸੂਬਾ ਪੱਧਰੀ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਜਾਵੇਗੀ ਜਿਸ ਦੇ ਜੁਆਇੰਟ ਡਿਵੈਲਪਮੈਂਟ ਕਮਿਸ਼ਨਰ ਅਤੇ ਸੁਪਰਇੰਨਟੈਂਡਿੰਗ ਇੰਜੀਨਿਅਰ (ਪੀ.ਆਰ.ਸੀ) ਐਸ.ਏ.ਐਸ.ਨਗਰ ਕ੍ਰਮਵਾਰ ਚੇਅਰਮੈਨ ਅਤੇ ਮੈਂਬਰ ਸਕੱਤਰ ਹਨ।  

ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਡਾਇਰੈਕਟਰ ਦਿਹਾਤੀ ਵਿਕਾਸ ਤੇ ਪੰਚਾਇਤ, ਚੀਫ ਇੰਜੀਨੀਅਰ (ਪੰਚਾਇਤੀ ਰਾਜ) ਅਤੇ ਡਿਪਟੀ ਕੰਟਰੋਲਰ (ਐਫ.ਐਂਡ.ਏ) ਸ਼ਾਮਲ ਹਨ। ਕਾਰਜਕਾਰੀ ਏਜੰਸੀ ਦੀ ਚੋਣ ਅਤੇ ਫੈਸਲੇ ਲਈ ਡੀ.ਸੀ ਸਮਰੱਥ ਅਧਿਕਾਰੀ ਹੋਣਗੇ ਚਾਹੇ ਉਹ  ਪੰਚਾਇਤ, ਪੰਚਾਇਤ ਸੰਮਤੀ, ਜ਼ਿਲ੍ਹਾ ਪਰਿਸ਼ਦ ਜਾਂ ਸੂਬਾ ਸਰਕਾਰ ਦੇ ਕਿਸੇ ਹੋਰ ਪ੍ਰਸ਼ਾਸਕੀ ਵਿਭਾਗ ਹੋਣ। ਡੀ.ਸੀ ਕਾਰਜਕਾਰੀ ਏਜੰਸੀ ਨੂੰ ਦੋ ਬਰਾਬਰ ਕਿਸ਼ਤਾਂ ਵਿੱਚ ਫੰਡ ਜਾਰੀ ਕਰਨਗੇ।

ਦੂਜੀ ਕਿਸ਼ਤ ਡਿਪਟੀ ਕਮਿਸ਼ਨਰ ਵੱਲੋਂ ਕਾਰਜਕਾਰੀ ਏਜੰਸੀ ਨੂੰ ਉਸ ਵੇਲੇ ਜਾਰੀ ਕੀਤੀ ਜਾਵੇਗੀ ਜਦੋਂ ਪਹਿਲੀ ਕਿਸ਼ਤ ਦੀ ਵਰਤੋਂ ਸਬੰਧੀ ਸਰਟੀਫਿਕੇਟ ਪੇਸ਼ ਕੀਤਾ ਜਾਵੇਗਾ। ਸਾਰੇ ਪਿੰਡਾਂ ਦੇ ਇਕ ਸਰਵੇ ਦੇ ਆਧਾਰ 'ਤੇ ਪਿੰਡਾਂ ਨੂੰ ਗਰੇਡ/ਰੈਂਕ ਦਿੱਤੇ ਜਾਣਗੇ ਜਿਸ ਵਾਸਤੇ ਵਿਸਤ੍ਰਿਤ ਦਿਸ਼ਾ ਨਿਰਦੇਸ਼ ਬਾਅਦ ਵਿੱਚ ਦੇਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਨੋਟੀਫਾਈ ਕੀਤੇ ਜਾਣਗੇ। ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੁਵਿਧਾਵਾਂ ਦੇ ਮੌਜੂਦਾ ਪੱਧਰ ਸਬੰਧੀ ਸਰਵੇਖਣ ਤੋਂ ਬਾਅਦ ਹਰੇਕ ਜ਼ਿਲ੍ਹਾ ਸਾਰੇ ਪਿੰਡਾਂ ਲਈ ਇਕ ਪੈਮਾਨਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement