SGPC ਨੂੰ ਬਾਦਲਾਂ ਦੇ ਚੁੰਗਲ ’ਚੋਂ ਛੁਡਵਾਉਣ ਲਈ ਟਕਸਾਲੀਆਂ ਦਾ ਫੂਲਕਾ ਨੂੰ ਸਮਰਥਨ
Published : Feb 14, 2019, 5:31 pm IST
Updated : Feb 14, 2019, 5:50 pm IST
SHARE ARTICLE
Sewa Singh Sekhwan
Sewa Singh Sekhwan

ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਰਵਾਰਵਾਦ ਤੋਂ ਮੁਕਤ ਕਰਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਯਤਨਸ਼ੀਲ...

ਚੰਡੀਗੜ੍ਹ : ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਰਵਾਰਵਾਦ ਤੋਂ ਮੁਕਤ ਕਰਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਯਤਨਸ਼ੀਲ ਹਨ। ਅਜਿਹੇ ਵਿਚ ਅਕਾਲੀ ਦਲ ਟਕਸਾਲੀ ਆਗੂਆਂ ਵਲੋਂ ਵੀ ਬਿਆਨ ਦਿਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸ਼ੇਖਵਾਂ ਨੇ ਸਪੋਕਸਮੈਨ ਟੀਵੀ ‘ਤੇ ਇੰਟਰਵਿਊ ਦੌਰਾਨ ਕੁਝ ਅਹਿਮ ਗੱਲਾਂ ਦਾ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਐਚ ਐਸ ਫੂਲਕਾਂ ਦਾ ਪੂਰਾ ਸਮਰਥਨ ਕੀਤਾ ਜਾਵੇਗਾ ਅਤੇ ਉਹ ਐਸਜੀਪੀਸੀ ਨੂੰ ਬਾਦਲਾਂ ਦੇ ਚੁੰਗਲ ਵਿਚੋਂ ਛੁਡਾਉਣ ਲਈ ਵੱਡੇ ਪੱਧਰ ‘ਤੇ ਕੋਸ਼ਿਸ਼ਾਂ ਜਾਰੀ ਰੱਖਣਗੇ।

Sewa Singh Sekhwan on Spokesman tvSewa Singh Sekhwan on Spokesman tv

ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ 4 ਮੈਂਬਰੀ ਮੀਟਿੰਗ ਦੌਰਾਨ ਐਚ.ਐਸ ਫੂਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਐਸਜੀਪੀਸੀ ਨੂੰ ਬਾਦਲਾਂ ਦੇ ਚੁੰਗਲ ਵਿਚੋਂ ਛੁਡਵਾਉਣ ਲਈ ਇਕ ਪ੍ਰੋਗਰਾਮ ਉਲੀਕਿਆ ਹੈ ਕਿਉਂਕਿ ਉਹ ਐਸਜੀਪੀਸੀ ਨੂੰ ਬਾਦਲ ਪਰਵਾਰ ਮੁਕਤ ਬਣਾਉਣਾ ਚਾਹੁੰਦੇ ਹਨ ਅਤੇ ਇਸ ਦੇ ਨਾਲ ਹੀ ਰਾਜਨੀਤੀ ਤੋਂ ਵੀ ਐਸਜੀਪੀਸੀ ਨੂੰ ਵੱਖ ਕਰਨਾ ਚਾਹੁੰਦੇ ਹਨ। ਮੀਟਿੰਗ ਦੌਰਾਨ ਟਕਸਾਲੀ ਆਗੂਆਂ ਵਲੋਂ ਵੀ ਫੂਲਕਾ ਦਾ ਪੂਰਾ ਸਮਰੱਥਨ ਦੇਣ ਦੀ ਗੱਲ ਕਹੀ ਗਈ ਹੈ।

ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੀਆਂ ਚੋਣਾਂ 2016 ਵਿਚ ਹੋਣੀਆਂ ਚਾਹੀਦੀਆਂ ਸਨ ਪਰ ਅਜੇ ਤੱਕ ਨਹੀਂ ਹੋਈਆਂ। ਐਚ ਐਸ ਫੂਲਕਾ ਵਲੋਂ ਕਈ ਵਾਰ ਯਤਨ ਵੀ ਕੀਤੇ ਗਏ। ਪ੍ਰਧਾਨ ਮੰਤਰੀ ਆਫ਼ਿਸ ਵਲੋਂ ਇਕ ਚਿੱਠੀ ਵੀ ਜਾਰੀ ਕੀਤੀ ਗਈ ਹੈ ਜਿਸ ਵਿਚ ਦੱਸਿਆ ਹੈ ਕਿ ਐਸਜੀਪੀਸੀ ਚੋਣਾਂ ਲਈ 2016 ਦੀ ਮਿਆਦ ਖਤਮ ਹੋ ਚੁੱਕੀ ਹੈ ਅਤੇ ਜਲਦੀ ਚੋਣਾਂ ਕਰਵਾਈਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਕੱਲ ਵਿਧਾਨ ਸਭਾ ਸੈਸ਼ਨ ਦੌਰਾਨ ਉਹ ਚਿੱਠੀ ਮੁੱਖ ਮੰਤਰੀ ਦੇ ਸਾਹਮਣੇ ਰੱਖੀ ਗਈ ਅਤੇ ਮੰਗ ਕੀਤੀ ਗਈ ਕਿ ਪੰਜਾਬ ਵਿਧਾਨ ਸਭਾ ਐਸਜੀਪੀਸੀ ਦੀਆਂ ਚੋਣਾਂ ਦਾ ਮਤਾ ਪਾਸ ਕਰੇ ਤਾਂ ਜੋ ਕੇਂਦਰ ਜਲਦੀ ਤੋਂ ਜਲਦੀ ਚੋਣਾਂ ਕਰਵਾਏ। ਇਸ ਦੇ ਲਈ ਫੂਲਕਾ ਵਲੋਂ ਮਤਾ ਪਾਸ ਕਰਵਾ ਦਿਤਾ ਗਿਆ ਹੈ।

Sewa Singh Sekhwan on Spokesman tvSewa Singh Sekhwan on Spokesman tv

ਸੇਵਾ ਸਿੰਘ ਸ਼ੇਖਵਾਂ ਵਲੋਂ ਅਕਾਲੀ ਦਲ ਛੱਡਣ ਸਮੇਂ ਦੋਸ਼ ਲਗਾਏ ਗਏ ਸਨ ਕਿ ਉਹਨਾਂ ਨੂੰ ਪ੍ਰਧਾਨਗੀ ਨਹੀਂ ਦਿਤੀ ਗਈ ਜਿਸ ਕਰਕੇ ਉਨ੍ਹਾਂ ਨੇ ਅਕਾਲੀ ਦਲ ਛੱਡਣ ਦਾ ਫ਼ੈਸਲਾ ਲਿਆ। ਇਸ ਦੌਰਾਨ ਸੇਵਾ ਸਿੰਘ ਸ਼ੇਖਵਾਂ ਨੇ ਇਸ ਦੋਸ਼ ਨੂੰ ਬੇਬੁਨਿਆਦ ਦੱਸਦੇ ਹੋਏ ਸਪੱਸ਼ਟ ਕੀਤਾ ਕਿ ਉਹ ਪ੍ਰਧਾਨਗੀ ਲਈ ਨਾ ਕਦੀ ਉਮੀਦਵਾਰ ਸੀ, ਨਾ ਹੀ ਹੁਣ ਹਨ ਅਤੇ ਨਾ ਹੀ ਕਦੀ ਪ੍ਰਧਾਨਗੀ ਦੀ ਚੋਣ ਲੜਨ ਬਾਰੇ ਪਾਰਟੀ ਵਿਚ ਉਨ੍ਹਾਂ ਵਲੋਂ ਜ਼ਿਕਰ ਕੀਤਾ ਗਿਆ ਹੈ।

ਇਸ ਵਾਰ ਵੀ ਉਹ ਨਾ ਤਾਂ ਪ੍ਰਧਾਨਗੀ ਲਈ ਚੋਣ ਲੜਨਗੇ ਅਤੇ ਨਾ ਹੀ ਉਨ੍ਹਾਂ ਨੇ ਅਜਿਹਾ ਸੋਚਿਆ ਹੈ। ਐਸਜੀਪੀਸੀ ਦੇ ਪ੍ਰਧਾਨ ਲਈ ਮੈਂਬਰ ਚੁਣ ਕੇ ਆਉਣਗੇ ਅਤੇ ਉਨ੍ਹਾਂ ਵਿਚੋਂ ਹੀ ਪ੍ਰਧਾਨ ਚੁਣਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਅਪਣੀ 2010 ਅਤੇ 2014 ਦੀ ਵੀਡੀਓ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਸ ਸਮੇਂ ਵੀ ਉਨ੍ਹਾਂ ਵਲੋਂ ਬਾਦਲਾਂ ਦੀ ਵਿਰੋਧਤਾ ਕੀਤੀ ਗਈ ਸੀ ਅਤੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਸੀ ਕਿ ਅਕਾਲੀ ਦਲ ਅਪਣਾ ਪੰਥਕ ਏਜੰਡਾ ਛੱਡ ਗਿਆ ਹੈ ਅਤੇ ਇਸ ਦਾ ਬਹੁਤ ਵੱਡਾ ਨੁਕਸਾਨ ਆਉਣ ਵਾਲੇ ਸਮੇਂ ਵਿਚ ਹੋਵੇਗਾ। ਹੁਣ ਅਜਿਹਾ ਹੀ ਹੋਇਆ ਹੈ ਕਿ ਅਕਾਲੀ ਦਲ 117 ਸੀਟਾਂ ਵਿਚੋਂ 15 ਸੀਟਾਂ ‘ਤੇ ਸਿਮਟ ਕੇ ਰਹਿ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement