ਕਰਜ਼ੇ ਦੇ ਦੈਂਤ ਨੇ ਇਕ ਹੋਰ ਕਿਸਾਨ ਨੂੰ ਨਿਗਲਿਆ
Published : Feb 14, 2019, 3:06 pm IST
Updated : Feb 14, 2019, 3:06 pm IST
SHARE ARTICLE
Farmer committed suicide
Farmer committed suicide

ਬਲਾਕ ਸ਼ਹਿਣਾ ਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ ਕਰ ਲਈ.....

ਸ਼ਹਿਣਾ : ਬਲਾਕ ਸ਼ਹਿਣਾ ਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਉਰਫ਼ ਬੱਧੂ (40) ਪੁੱਤਰ ਮੇਲਾ ਸਿੰਘ ਭੰਗੂ, ਜਿਸ ਕੋਲ ਦੋ ਏਕੜ ਜ਼ਮੀਨ ਸੀ ਅਤੇ ਖੇਤੀ ਦੇ ਨਾਲ-ਨਾਲ ਫ਼ੈਕਟਰੀ 'ਚ ਮਜ਼ਦੂਰੀ ਕਰਦਾ ਸੀ। ਕਰਜ਼ਾ ਸਿਰ ਚੜ੍ਹਨ ਕਰ ਕੇ ਉਸ ਨੂੰ ਇਕ ਏਕੜ ਜ਼ਮੀਨ ਵੇਚਣੀ ਪੈ ਗਈ ਅਤੇ ਉਹ ਫ਼ੈਕਟਰੀ 'ਚ ਮਿਹਨਤ ਮਜ਼ਦੂਰੀ ਕਰ ਕੇ ਪ੍ਰਵਾਰ ਦਾ ਪੇਟ ਪਾਲ ਰਿਹਾ ਸੀ, ਪਰ ਕਰਜ਼ੇ ਦੀ ਪੰਡ ਭਾਰੀ ਹੋਣ ਕਾਰਨ ਉਹ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ।

ਇਸ ਦੇ ਚਲਦਿਆਂ ਬੀਤੀ ਰਾਤ ਉਸ ਨੇ ਘਰ ਵਿਚ ਪਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਅਪਣੇ ਪਿੱਛੇ ਪਤਨੀ, ਤਿੰਨ ਧੀਆਂ ਅਤੇ ਇਕ ਪੁੱਤਰ ਛੱਡ ਗਿਆ। ਪੁਲਿਸ ਚੌਕੀ ਪੱਖੋਂ ਕੈਂਚੀਆਂ ਨੇ ਪ੍ਰਵਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰ ਕੇ ਪੋਸਮਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਚਮਕੌਰ ਸਿੰਘ ਨੈਣੇਵਾਲਾ ਅਤੇ ਦਰਸ਼ਨ ਸਿੰਘ ਚੀਮਾ ਨੇ ਦਸਿਆ ਕਿ ਉਕਤ ਮ੍ਰਿਤਕ ਕਿਸਾਨ ਦਾ ਨਾਮ ਕਰਜ਼ਾ ਮਾਫ਼ੀ ਦੀ ਲਿਸਟ ਵਿਚ ਨਹੀਂ ਆਇਆ

ਜਿਸ ਕਰ ਕੇ ਕਿਸਾਨ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕੀਤੇ ਸਾਰੇ ਦਾਅਵੇ ਝੂਠੇ ਸਾਬਤ ਹੋ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪ੍ਰਵਾਰ ਨੂੰ ਮੁਆਵਜ਼ਾ ਦਿਤਾ ਜਾਵੇ, ਬੱਚਿਆਂ ਦੀ ਪੜ੍ਹਾਈ ਲਈ ਖ਼ਰਚਾ ਦਿਤਾ ਜਾਵੇ ਅਤੇ ਪ੍ਰਵਾਰ ਦੇ ਮੈਂਬਰ ਨੂੰ ਨੌਕਰੀ ਦਿਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement