
ਦਸ ਦਈਏ ਕਿ ਪੰਜਾਬੀ ਟੀਵੀ ਚੈਨਲ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ...
ਅੰਮ੍ਰਿਤਸਰ: ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਜਾਰੀ ਕਰਨ ਕਿ ਸ਼੍ਰੀ ਦਰਬਾਰ ਸਾਹਿਬ ਤੋਂ ਸ਼ਬਦ ਕੀਰਤਨ ਦੇ ਸਿੱਧੇ ਪ੍ਰਸਾਰਣ ਦਾ ਹੱਕ ਇਕ ਹੀ ਟੀਵੀ ਚੈਨਲ ਨੂੰ ਨਾ ਦੇ ਕੇ ਸਾਰੇ ਟੀਵੀ ਚੈਨਲਾਂ ਅਤੇ ਰੇਡੀਓ ਨੂੰ ਦਿੱਤਾ ਜਾਣਾ ਚਾਹੀਦਾ ਹੈ।
SGPC
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਬਾਣੀ ਘਰ-ਘਰ ਪਹੁੰਚਣੀ ਚਾਹੀਦੀ ਹੈ ਤੇ ਜੇ ਕੋਈ ਚੈਨਲ ਇਸ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ ਉਸ ਨੂੰ ਇਸ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਚੈਨਲ ਇਸ ਨੂੰ ਅਪਣੇ ਬਿਜ਼ਨੈਸ ਲਈ ਇਸਤੇਮਾਲ ਕਰ ਰਹੇ ਹਨ ਜੋ ਕਿ ਬਿਲਕੁੱਲ ਹੀ ਗ਼ਲਤ ਹੈ। ਉਹਨਾਂ ਕਿਹਾ ਕਿ ਬਾਣੀ ਬਿਜ਼ਨੈਸ ਵਿਚ ਨਹੀਂ ਸਗੋਂ ਗੁਰੂ ਦੇ ਪ੍ਰਚਾਰ ਵਿਚ ਵਰਤੀ ਜਾਣੀ ਚਾਹੀਦੀ ਹੈ।
Photo
ਦਸ ਦਈਏ ਕਿ ਪੰਜਾਬੀ ਟੀਵੀ ਚੈਨਲ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ‘ਤੇ ਅਪਣੇ ਨਿੱਜੀ ਹੱਕ ਦਾਅਵਾ ਕਰਨ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸ ਨੂੰ ਲੈ ਕੇ ਨਾਨਕ ਨਾਮ ਲੇਵਾ ਸੰਗਤ ਵਿਚ ਰੋਸ ਦੀ ਲਹਿਰ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਕਰਨ ਵਾਲੇ ਚੈਨਲ ਨੇ ਨੋਟਿਸ ਭੇਜ ਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਜਾਰੀ ਹੁੰਦੇ ਹੁਕਮਨਾਮਿਆਂ ਨੂੰ ਸੰਗਤਾਂ ਤਕ ਪਹੁੰਚਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਹੈ।
Photo
ਚੈਨਲ ਵਿਸ਼ੇਸ਼ ਵਲੋਂ ਭੇਜੇ ਗਏ ਇਸ ਨੋਟਿਸ ਵਿਚ ਹੁਕਮਨਾਮਾ ਸਾਹਿਬ ਦੀ ਆਵਾਜ਼ ਸੁਣਾਉਣ 'ਤੇ ਇਤਰਾਜ਼ ਜਤਾਇਆ ਗਿਆ ਸੀ ਜੋ ਕਿ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਰੋਜ਼ ਸਵੇਰੇ ਪੜ੍ਹਿਆ ਜਾਂਦਾ ਹੈ। ਨੋਟਿਸ ਵਿਚ ਕਿਹਾ ਗਿਆ ਸੀ ਕਿ ਅਪਲੋਡ ਕੀਤੀ ਗਈ ਹੁਕਮਨਾਮਾ ਸਾਹਿਬ ਦੀ ਆਡੀਓ ਉਨ੍ਹਾਂ ਦੇ ਚੈਨਲ ਨਾਲ ਮੈਚ ਕਰਦੀ ਹੈ।
Darbar Sahib
ਇਸ ਸਬੰਧੀ ਬੀਤੇ ਦਿਨ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਇਕ ਨਿੱਜੀ ਚੈਨਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਚੈਨਲ ਵੱਲੋਂ ਗੁਰਬਾਣੀ ਨੂੰ ਅਪਣੀ ਬੌਧਿਕ ਸੰਪਤੀ ਦੱਸਣ ਦੇ ਸਬੂਤ ਪੇਸ਼ ਕੀਤੇ ਗਏ ਹਨ। ਦੱਸ ਦਈਏ ਕਿ ਚੈਨਲ ਨੇ 10 ਜਨਵਰੀ 2020 ਨੂੰ ਇਕ ਨਿੱਜੀ ਚੈਨਲ ਨੂੰ ਫੇਸਬੁੱਕ ਰਾਹੀਂ ਭੇਜੇ ਨੋਟਿਸ ਵਿਚ ਗੁਰਬਾਣੀ ਨੂੰ ਆਪਣੀ ਬੌਧਿਕ ਜਾਇਦਾਦ ਦਰਸਾਇਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।