ਰਵਨੀਤ ਬਿੱਟੂ ਨੂੰ ਬਾਹਰੋਂ ਆਈ ਅਜਿਹੀ ਕਾਲ, ਹੋਏ ਗਰਮੋ-ਗਰਮੀ
Published : Feb 14, 2020, 1:29 pm IST
Updated : Feb 20, 2020, 3:05 pm IST
SHARE ARTICLE
Ravneet Bittu
Ravneet Bittu

ਕਾਂਗਰਸ ਪਾਰਟੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਕਾਂਗਰਸੀ...

ਚੰਡੀਗੜ੍ਹ: ਕਾਂਗਰਸ ਪਾਰਟੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਰਵਨੀਤ ਸਿੰਘ ਬਿੱਟੂ ਨੂੰ ਸੋਸ਼ਲ ਮੀਡੀਆ 'ਤੇ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਵਿਦੇਸ਼ ਤੋਂ ਇੰਟਰਨੈੱਟ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਇਸਤੋਂ ਪਹਿਲਾਂ ਵੀ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਪਿਛਲੇ ਸਾਲ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। 

Ravneet BittuRavneet Bittu

ਇਹ ਧਮਕੀ ਰਵਨੀਤ ਬਿੱਟੂ ਨੂੰ ਸਿੱਧੇ ਤੌਰ 'ਤੇ ਨਹੀਂ ਸਗੋਂ ਤੀਜੇ ਸ਼ਖਸ ਰਾਹੀਂ ਦਿੱਤੀ ਗਈ ਹੈ। ਇਸ ਇੰਟਰਨੈੱਟ ਕਾਲ ਰਾਹੀਂ ਬਿੱਟੂ ਨੂੰ ਧਮਕੀ ਦਿੰਦੇ ਹੋਏ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਦਾਦੇ ਬੇਅੰਤ ਸਿੰਘ ਵਾਂਗ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ।

Ravneet Singh BittuRavneet Singh Bittu

ਇਸ ਧਮਕੀ 'ਤੇ ਬੋਲਦੇ ਹੋਏ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਦੇ ਨਾਲ-ਨਾਲ ਪੁਲਿਸ ਕੋਲ ਵੀ ਲੈ ਕੇ ਜਾਣਗੇ।

Ravneet Singh BittuRavneet Singh Bittu

ਬਿੱਟੂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਉਨ੍ਹਾਂ ਨੂੰ ਸੋਧਾ ਲਾਉਣ ਦੇ ਦਿੱਤੇ ਬਿਆਨ ਤੋਂ ਹੀ ਬਾਅਦ ਹੀ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੋਵੇਗੀ।

Ravneet BittuRavneet Bittu

ਬਿੱਟੂ  ਨੇ ਕਿਹਾ ਕਿ ਇਹ ਲੋਕ ਪੰਜਾਬ ਛੱਡ ਕੇ ਵਿਦੇਸ਼ਾਂ ਵਿਚ ਐਸ਼ ਕਰਦੇ ਹਨ ਜਦ ਕਿ ਪੰਜਾਬ ਵਿਚ ਮਿਹਨਤ ਕਰਨ ਵਾਲਿਆਂ ਨੂੰ ਡਿਸਟਰਬ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਅਜਿਹੀ ਕਰਤੂਤ ਕਰਨ ਵਾਲੇ ਆਈਐਸਆਈ ਦੇ ਟੱਟੂ ਹਨ ਅਤੇ ਉਨ੍ਹਾਂ ਦਾ ਮਕਸਦ ਅਜਿਹੇ ਬਿਆਨ ਦੇ ਕੇ ਡਾਲਰ ਕਮਾਉਣਾ ਹੈ। ਉਹ ਅਜਿਹੀ ਧਮਕੀਆਂ ਨਾਲ ਡਰਨ ਵਾਲੇ ਨਹੀਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement