ਅਜਨਾਲਾ ਪਿਓ-ਪੁੱਤ ਦੇ ਅਕਾਲੀ ਦਲ ’ਚ ਵਾਪਸ ਜਾਣ ’ਤੇ ਢੀਂਡਸਾ ਦੇ ਕੀਤੀ ਸਖ਼ਤ ਟਿੱਪਣੀ
Published : Feb 14, 2020, 9:45 am IST
Updated : Feb 14, 2020, 9:45 am IST
SHARE ARTICLE
Sukhdev singh dhindsa
Sukhdev singh dhindsa

ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਚੁੱਕੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ...

ਜਲੰਧਰ: ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਇਕ ਦਿਨ ਬਾਅਦ ਪੰਜਾਬ ਵਿਚ ਸਿਆਸੀ ਅਖਾੜਾ ਭੱਖ ਚੁੱਕਿਆ ਹੈ। ਵੀਰਵਾਰ ਨੂੰ ਅਕਾਲੀ ਦਲ ਨੇ ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਰੈਲੀ ਕਰ ਕੇ ਇਕਜੁੱਟਤਾ ਦਿਖਾਈ ਹੈ। ਨਾਲ ਹੀ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਅਗਲੀ ਰਣਨੀਤੀ ਸ਼ੁਰੂ ਕਰ ਦਿੱਤਾ ਹੈ।

PhotoPhoto

ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਚੁੱਕੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਕੱਲ੍ਹ ਜਲੰਧਰ ਵਿਖੇ ਗੁਰਦੁਆਰਾ ਗੁਰੂ ਤੇਗ ਬਹਾਦਰ ਨੌਵੀਂ ਪਾਤਸ਼ਾਹੀ 'ਚ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਅਮਰਪਾਲ ਸਿੰਘ ਅਜਨਾਲਾ ਅਤੇ ਰਤਨ ਸਿੰਘ ਅਜਨਾਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ 'ਚ ਕੀਤੀ ਗਈ ਘਰ ਵਾਪਸੀ 'ਤੇ ਵੱਡਾ ਬਿਆਨ ਦਿੰਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸੇ ਇਕ ਅੱਧੇ ਦੇ ਚਲੇ ਜਾਣ ਨਾਲ ਪਾਰਟੀ ਨੂੰ ਕੋਈ ਵੀ ਫਰਕ ਨਹੀਂ ਪੈਂਦਾ ਹੈ।

PhotoPhoto

ਉਨ੍ਹਾਂ ਕਿਹਾ ਕਿ ਅੱਜ ਮਜੀਠੀਆ ਨੂੰ ਭਰਾ ਦੱਸਣ ਵਾਲਾ ਬੋਨੀ ਪਹਿਲਾਂ ਮਜੀਠੀਆ ਨੂੰ ਹੀ ਨਸ਼ੇ ਦਾ ਵਪਾਰੀ ਦੱਸ ਰਿਹਾ ਸੀ। ਬਾਗੀ ਦੇ ਸਵਾਲ 'ਤੇ ਟਕਸਾਲੀਆਂ ਨੇ ਕਿਹਾ ਕਿ ਅਸੀਂ ਬਾਗੀ ਨਹੀਂ ਸਗੋਂ ਅਸਲੀ ਅਕਾਲੀ ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਸੋਚ ਪੰਜਾਬ ਅਤੇ ਪੰਥ ਦੇ ਪ੍ਰਤੀ ਹੈ। ਟਕਸਾਲੀਆਂ ਨੇ ਕਿਹਾ ਕਿ ਬੋਨੀ ਜਵਾਬ ਦੇਣ ਕਿ ਉਨ੍ਹਾਂ ਦੀ ਇਹ ਲੜਾਈ ਰਾਜਨੀਤੀ ਲਈ ਹੈ ਜਾਂ ਫਿਰ ਪੰਥ ਦੇ ਲਈ ਹੈ।

PhotoPhoto

ਇਸ ਤੋਂ ਇਲਾਵਾ ਉਹਨਾਂ ਨੇ ਬੇਅਦਬੀ ਦੇ ਮੁੱਦੇ 'ਤੇ ਬੋਲਦੇ ਹੋਏ ਟਕਸਾਲੀ ਅਕਾਲੀਆਂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਿਸ ਤਰ੍ਹਾਂ ਗੁਰਦੁਆਰਿਆਂ 'ਚੋਂ ਮਹੰਤਾਂ ਨੂੰ ਪਹਿਲਾਂ ਖਦੇੜਿਆ ਗਿਆ ਹੈ, ਹੁਣ ਉਸੇ ਤਰ੍ਹਾਂ ਬਾਦਲ ਪਰਿਵਾਰ ਨੂੰ ਵੀ ਖਦੇੜਿਆ ਜਾਵੇਗਾ ਅਤੇ ਬਾਦਲਾਂ ਨੂੰ ਗੁਰੂਘਰਾਂ ਅਤੇ ਐੱਸ. ਜੀ. ਪੀ. ਸੀ. ਤੋਂ ਬਾਹਰ ਕੀਤਾ ਜਾਵੇਗਾ।

Sukhdev Singh DhindsaSukhdev Singh Dhindsa

ਇਹ ਗੁਰਦੁਆਰਿਆਂ ਦੀਆਂ ਗੋਲਕਾਂ 'ਤੇ ਸੱਪ ਬਣ ਕੇ ਬੈਠੇ ਹਨ, ਇਨ੍ਹਾਂ ਨੂੰ ਹਟਾਉਣਾ ਹੈ ਕਿਉਂਕਿ ਇਨ੍ਹਾਂ ਨੇ ਪੰਜਾਬ ਦਾ ਬਹੁਤ ਹੀ ਭਾਰੀ ਨੁਕਸਾਨ ਕੀਤਾ ਹੈ। ਇਹਨਾਂ ਵੱਲੋਂ ਗੁਰਦੁਆਰਿਆਂ ਦੇ ਪੈਸੇ ਖਾਧੇ ਜਾ ਰਹੇ ਹਨ। ਜਾਅਲੀ ਦੇ ਸਵਾਲ ਦੇ ਜਵਾਬ 'ਚ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਿਨ੍ਹਾਂ ਨੇ ਮੋਰਚਿਆਂ ਵਿਚ 10-10 ਸਾਲ ਦੀਆਂ ਕੈਦਾਂ ਕੱਟੀਆਂ ਹਨ, ਹੁਣ ਉਹ ਜਾਅਲੀ ਹੋ ਗਏ। ਕੀ ਸਿਰਫ ਬਾਦਲ ਹੀ ਅਸਲੀ ਅਕਾਲੀ ਦਲ ਹੈ?

PhotoPhoto

ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਇੰਨੀ ਗਲ ਕਹਿਣ 'ਤੇ ਸ਼ਰਮ ਕਰਨੀ ਚਾਹੀਦੀ ਹੈ। ਦਿੱਲੀ ਦੀਆਂ ਚੋਣਾਂ ਵਿਚ ਅਕਾਲੀ ਦਲ ਵੱਲੋਂ ਭਾਜਪਾ ਨੂੰ ਸਮਰਥਨ ਦੇਣ 'ਤੇ ਬੋਲਦਿਆਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਤਾਂ ਇਨ੍ਹਾਂ ਨੇ ਖਤਮ ਹੀ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੇਹੜੀਆਂ ਲੈ ਕੇ ਭਾਜਪਾ ਦੇ ਪੈਰਾਂ 'ਚ ਰੁਲਦਾ ਫਿਰਦਾ ਹੈ।

ਉਨ੍ਹਾਂ ਕਿਹਾ ਕਿ ਸਿਰਫ ਬੀਬੀ ਬਾਦਲ ਦੀ ਕੁਰਸੀ ਬਚਾਉਣ ਲਈ ਅਕਾਲੀ ਪਰਿਵਾਰ ਨੇ ਇਹ ਸਭ ਕੀਤਾ ਹੈ। ਇਸ ਮੀਟਿੰਗ 'ਚ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਗੁਰਚਰਨ ਸਿੰਘ ਚੰਨੀ ਸਮੇਤ ਹੋਰ ਟਕਸਾਲੀ ਆਗੂ ਸ਼ਾਮਲ ਹੋਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement