ਸ੍ਰੀ ਮੁਕਤਸਰ ਸਾਹਿਬ ‘ਚ ਦੋ ਕਾਂਗਰਸੀ ਉਮੀਦਵਾਰਾਂ ’ਤੇ ਜਾਨਲੇਵਾ ਹਮਲਾ, ਇਕ ਦੀ ਹਾਲਤ ਗੰਭੀਰ
Published : Feb 14, 2021, 9:16 am IST
Updated : Feb 14, 2021, 9:16 am IST
SHARE ARTICLE
Attack on congress candidates
Attack on congress candidates

ਉਮੀਦਵਾਰ ਜ਼ਖਮੀ ਹਾਲਤ ‘ਚ ਹਸਪਤਾਲ ਵਿਚ ਭਰਤੀ

ਸ੍ਰੀ ਮੁਕਤਸਰ ਸਾਹਿਬ (ਸੋਨੂੰ ਖੇੜਾ): ਪੰਜਾਬ ਵਿਚ ਮਿਊਂਸਪਲ ਚੋਣਾਂ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ 4 ਨੰਬਰ ਵਾਰਡ ਤੋਂ ਕਾਂਗਰਸੀ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ’ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਗਰਸੀ ਉਮੀਦਵਾਰ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਕਾਂਗਰਸੀ ਆਗੂਆਂ ਦਾ ਅਰੋਪ ਹੈ ਕਿ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਦੇਰੀ ਨਾਲ ਪਹੁੰਚੇ।  

Congress WorkerCongress Worker

ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਵਾਰਡ ਨੰਬਰ 18 ਤੋਂ ਵਿਚ ਸਾਹਮਣੇ ਆਇਆ ਹੈ। ਇੱਥੇ ਵੀ ਕਾਂਗਰਸੀ ਉਮੀਦਵਾਰ ‘ਤੇ ਹਮਲਾ ਕੀਤਾ ਗਿਆ ਹੈ। ਕਾਂਗਰਸੀ ਵਰਕਰ ਗੁਰਪ੍ਰੀਤ ਸਿੰਘ ਦਾ ਦੋਸ਼ ਹੈ ਕਿ ਅਕਾਲੀ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਪੈਸੇ ਵੰਡੇ ਜਾ ਰਹੇ ਸੀ, ਜਦੋਂ ਉਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਹਨਾਂ ਨੇ ਕਾਂਗਰਸੀ ਵਰਕਰਾਂ ‘ਤੇ ਹਮਲਾ ਕੀਤਾ ਤੇ ਉਹਨਾਂ ਦੇ ਦੋ ਵਰਕਰਾਂ ਨੂੰ ਅਗਵਾ ਕਰ ਲਿਆ।

Ex MLA Muktsar SahibEx MLA Muktsar Sahib Bibi Karan Kaur

ਇਸ ਘਟਨਾ ਤੋਂ ਬਾਅਦ ਸਾਬਕਾ ਐਮਐਲਏ ਬੀਬੀ ਕਰਨ ਕੌਰ ਬਰਾੜ ਹਸਪਤਾਲ ਪਹੁੰਚੇ। ਉਹਨਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਘਟਨਾ ਨੂੰ ਪੁਲਿਸ ਨਾਲ ਮਿਲ ਕੇ ਅੰਜਾਮ ਦਿੱਤਾ ਹੈ। ਉਹਨਾਂ ਦੱਸਿਆ ਕਿ ਅਕਾਲੀ ਵਰਕਰਾਂ ਕੋਲ ਤੇਜ਼ਧਾਰ ਹਥਿਆਰ ਸਨ। ਕਾਂਗਰਸ ਉਮੀਦਵਾਰ ਦੇ ਕਾਫੀ ਸੱਟਾਂ ਲੱਗੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਉਹਨਾਂ ਦੀ ਸੁਰੱਖਿਆ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ।

Mintu Kang CongressMintu Kang Congress

ਇਸ ਤੋਂ ਇਲਾਵਾ ਵਾਰਡ ਨੰਬਰ 12 ਤੋਂ ਕਾਂਗਰਸੀ ਉਮੀਦਵਾਰ ਮਿੰਟੂ ਕੰਗ ਨੇ ਦੱਸਿਆ ਕਿ ਅਕਾਲੀਆਂ ਵੱਲੋਂ ਉਹਨਾਂ ਨੂੰ ਸ਼ਰੇਆਮ ਡਰਾਇਆ ਜਾ ਰਿਹਾ ਹੈ। ਇਸ ਮੌਕੇ ਥਾਣਾ ਸਿਟੀ ਦੇ ਐਸਐਓ ਮੋਹਨ ਲਾਲ ਨੇ ਦੱਸਿਆ ਕਿ ਸ਼ਹਿਰ ਵਿਚ ਦੋ ਵਾਰਡਾਂ ਵਿਚ ਝਗੜਾ ਹੋਇਆ ਹੈ ਜਿਸ ਵਿਚ ਕਾਂਗਰਸੀ ਉਮੀਦਵਾਰਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

SHO Mohan lalSHO Mohan lal

ਉਹਨਾਂ ਦੱਸਿਆ ਕਿ 4 ਨੰਬਰ ਵਾਰਡ ਦੇ ਉਮੀਦਵਾਰ ਯਾਦਵਿੰਦਰ ਸਿੰਘ ਬਿਆਨ ਦੇਣ ਵੀ ਹਾਲਤ ਵਿਚ ਨਹੀਂ ਹਨ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ 18 ਨੰਬਰ ਵਾਰਡ ਦੇ ਉਮੀਦਵਾਰ ‘ਤੇ ਅਕਾਲੀ ਦਲ ਦੇ ਵਰਕਰਾਂ ਸਮੇਤ ਕਰੀਬ 10 ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਹੈ। ਪੁਲਿਸ ਨੇ ਝਗੜੇ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement