
ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਜਿੱਤਣ ਦੀ ਉਮੀਦ
ਬਰਨਾਲਾ:( ਲਖਵੀਰ ਚੀਮਾ) ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਕੁੱਲ 39,15,280 ਵੋਟਰ ਅਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
Vote
ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰਾਂ ਵਿਚ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ੁਰੂ ਹੁੰਦੇ ਹੀ ਭਾਰੀ ਪੁਲਿਸ ਫੋਰਸ ਨਾਲ ਸ਼ਹਿਰ ਦੇ ਵੱਖ ਵੱਖ ਚੋਣ ਬੂਥਾਂ ਦਾ ਦੌਰਾ ਕੀਤਾ ਜਾ ਰਿਹਾ ਹੈ।
Voters
ਨਗਰ ਕੌਂਸਲ ਚੋਣਾਂ ਦੌਰਾਨ ਬਰਨਾਲਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਯੂਥ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਵੋਟ ਵਾਰਡ ਨੰਬਰ 27 ਵਿੱਚ ਪਾਈ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਆਪ ਨੇਤਾ ਨੇ ਕਿਹਾ ਕਿ ਲੋਕ ਬਦਲਾਵ ਚਾਹੁੰਦੇ ਹਨ,
Meet Hayer
ਜਿਸ ਕਰਕੇ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਜਿੱਤਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਾਂਗ ਕਾਂਗਰਸ ਸਰਕਾਰ ਦੇ ਰਾਜ ਵਿੱਚ ਵੀ ਗੁੰਡਾਗਰਦੀ ਅਤੇ ਧੱਕੇਸ਼ਾਹੀਆਂ ਜਾ ਰਹੀ ਹੈ।
Meet Hayer
ਉਹਨਾਂ ਤਰਨਤਾਰਨ ਦੇ ਪੱਟੀ ਸ਼ਹਿਰ ਵਿਚ ਆਪ ਦੇ ਯੂਥ ਆਗੂ ਨੂੰ ਗ੍ਰਿਫ਼ਤਾਰ ਕਰਨ ਦੇ ਆਪ ਵਰਕਰਾਂ ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਵਿੱਚ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ।
Meet Hayer
ਇਸ ਤੋਂ ਪਹਿਲਾਂ ਵੀ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਕਈ ਸ਼ਹਿਰਾਂ ਵਿੱਚ ਕਾਗਜ਼ ਰੱਦ ਹੀ ਕਰ ਦਿੱਤੇ ਗਏ ਹਨ। ਜੋ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦਾ ਸਬੂਤ ਹੈ।