ਅੰਮ੍ਰਿਤਸਰ 'ਚ ਕਿਸਾਨ ਸਮਰਥਕਾਂ ਵਲੋਂ ਚੋਣਾਂ ਦੌਰਾਨ BJP ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Published : Feb 14, 2021, 12:14 pm IST
Updated : Feb 14, 2021, 12:14 pm IST
SHARE ARTICLE
Punjab Municipal Election 2021
Punjab Municipal Election 2021

ਜਦੋਂ ਤਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਕਿਸਾਨਾਂ ਦੀ ਵਿਰੋਧੀ ਭਾਜਪਾ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਅੰਮ੍ਰਿਤਸਰ-  ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਜਾਰੀ ਹਨ। ਇਸ ਦੌਰਾਨ ਕੁੱਲ 39,15,280 ਵੋਟਰ ਅਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਰਹੇ ਹਨ। ਇਸ ਵਿਚਾਲੇ ਵਾਰਡ ਨੰਬਰ 37 ਵਿਖੇ ਹੋ ਰਹੀ ਉਪ ਚੋਣ ਦੌਰਾਨ ਅੱਜ ਗੁਰਦੁਆਰਾ ਮੀਰੀ ਪੀਰੀ ਸਾਹਿਬ ਨਜ਼ਦੀਕ ਸਥਾਪਿਤ ਬੂਥ ਨੰਬਰ 7, 8, 9 ਦੇ ਬਾਹਰ ਕਿਸਾਨ ਸਮਰਥਕਾਂ ਵਲੋਂ ਭਾਜਪਾ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

 Punjab municipal elections 2021

Punjab municipal elections 2021

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਕਿਸਾਨਾਂ ਦੀ ਵਿਰੋਧੀ ਭਾਜਪਾ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ElectionElection

ਦੱਸਣਯੋਗ ਹੈ ਕਿ ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੋਲਿੰਗ ਬੂਥਾਂ ਦੇ ਬਾਹਰ ਵਿਸ਼ੇਸ਼ ਹਦਾਇਤਾਂ ਵਾਲੇ ਪੋਸਟਰ ਵੀ ਚਿਪਕਾਏ ਗਏ ਹਨ। ਵੱਖ-ਵੱਖ ਥਾਈਂ ਵੋਟਿੰਗ ਲਈ ਵੋਟਰਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਧੁੰਦ ਦੇ ਬਾਵਜੂਦ ਲੋਕਾਂ ਵਿਚ ਵੋਟਾਂ ਲਈ ਉਤਸ਼ਾਹ ਦੇਖਿਆ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement