
ਨਿੱਜੀ ਹਸਪਤਾਲ ਰਾਏਕੋਟ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਰਾਏਕੋਟ- ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਰਹੀਆਂ ਹਨ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਈ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਰਾਏਕੋਟ ਸ਼ਹਿਰ ਦੇ ਵਾਰਡ ਨੰਬਰ-5 ਤੋਂ ਨਗਰ ਕੌਂਸਲ ਚੋਣਾਂ ਲਈ ਵੋਟ ਪਾ ਕੇ ਘਰ ਪਰਤੇ ਇਕ ਵਿਅਕਤੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
election
ਮਿਲੀ ਜਾਣਕਾਰੀ ਅਨੁਸਾਰ ਇਸ ਵਿਅਕਤੀ ਦੀ ਮੌਤ ਦਿਲ ਦਾ ਦੌਰਾ ਪੈ ਜਾਣ ਕਾਰਨ ਹੋਈ ਹੈ। ਇਸ ਵਿਅਕਤੀ ਦਾ ਨਾਂ ਰਾਜਪਾਲ ਉਰਫ਼ ਰਾਜਾ ਹਲਵਾਈ (55) ਪੁੱਤਰ ਮੋਹਣ ਲਾਲ ਹੈ ਜੋ ਵਾਰਡ ਨੰਬਰ-5 ਦੇ ਨਗਰ ਕੌਂਸਲ ਦਫ਼ਤਰ ਸਥਿਤ ਬੂਥ 'ਤੇ ਆਪਣੀ ਵੋਟ ਪਾ ਕੇ ਘਰ ਵਾਪਸ ਪਰਤਿਆ ਸੀ, ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਰਾਏਕੋਟ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।