
ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਪਣੀ ਪਤਨੀ ਨਾਲ ਵੋਟ ਪਾਈ।
ਚੰਡੀਗੜ੍ਹ: ਪੰਜਾਬ ਦੀ ਲੋਕਲ ਬਾਡੀ ਚੋਣ ਲਈ ਐਤਵਾਰ ਨੂੰ ਸੂਬੇ ਭਰ ਵਿੱਚ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਵੋਟਰਾਂ ਤੇ ਉਮੀਦਵਾਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਧਰ, ਪ੍ਰਸ਼ਾਸ਼ਨ ਵੱਲੋਂ ਵੀ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਚੱਲ ਰਹੀ ਹੈ। ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋਈ ਹੈ ਤੇ ਇਹ ਸ਼ਾਮ 4 ਵਜੇ ਤੱਕ ਚੱਲੇਗੀ। ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟ ਪਾਉਣ ਲਈ ਵੱਖ ਵੱਖ ਥਾਵਾਂ ਤੇ ਸਿਆਸੀ ਆਗੂਆਂ ਨੇ ਵੀ ਵੋਟ ਦਾ ਇਸਤੇਮਾਲ ਕੀਤਾ ਹੈ।
Punjab Municipal Election 2021
ਮਜੀਠਾ ਵਿਖੇ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
bikram singh
ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਪਣੀ ਪਤਨੀ ਨਾਲ ਵੋਟ ਪਾਈ।
Tripat Rajinder Singh Bajwa
ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਗਰ ਨਿਗਮ ਚੋਣਾਂ ਮੌਕੇ ਮਨਸੂਰਵਾਲ ਸਕੂਲ ਵਿਖੇ ਬਣੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਮੁਹਾਲੀ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਆਪਣੇ ਪਰਿਵਾਰ ਨਾਲ ਵੋਟਾਂ ਪਾਉਣ ਗਏ।
Cabinet Minister Balbir Singh Sidhu
ਸੁਨਾਮ ਨਗਰ ਕੌਂਸਲ ਚੋਣਾਂ ਲਈ ਹਲਕਾ ਵਿਧਾਇਕ ਅਮਨ ਅਰੋੜਾ ਨੇ ਆਪਣੀ ਮਾਤਾ ਸ਼੍ਰੀਮਤੀ ਪਰਮੇਸ਼ਵਰ ਦੇਵੀ ਨਾਲ ਵਾਰਡ ਨੰਬਰ 9 ਦੇ ਬੂਥ ਨੰਬਰ 17 'ਚ ਵੋਟ ਪਾਈ।
aman arora