
ਮੋਟਰਸਾਈਕਲ ’ਤੇ ਜਾ ਰਹੇ ਪਤੀ-ਪਤਨੀ ਨੂੰ ਟਰੱਕ ਨੇ ਮਾਰੀ ਟੱਕਰ, ਡਰਾਇਵਰ ਫਰਾਰ
ਮੋਗਾ (ਦਲੀਪ ਕੁਮਾਰ): ਜ਼ਿਲ੍ਹਾ ਮੋਗਾ ਵਿਖੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵੋਟ ਪਾਉਣ ਜਾ ਰਹੇ ਪਤੀ-ਪਤਨੀ ਨੂੰ ਟਰੱਕ ਨੇ ਭਿਆਨਕ ਟੱਕਰ ਮਾਰੀ, ਇਸ ਦੌਰਾਨ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਟਰੱਕ ਰੇਤੇ ਨਾਲ ਰੇਤੇ ਨਾਲ ਭਰਿਆ ਹੋਇਆ ਸੀ।
Road Accident
ਪੁਲਿਸ ਵੱਲ਼ੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ। ਇਸ ਮੌਕੇ ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਕਤ ਔਰਤ ਅਪਣੇ ਪਤੀ ਨਾਲ ਵੋਟ ਪਾਉਣ ਜਾ ਰਹੀ ਸੀ। ਇਸ ਦੌਰਾਨ ਪਿਛੋਂ ਆ ਰਹੇ ਰੇਤੇ ਨਾਲ ਭਰੇ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।
Jaswant Singh
ਮ੍ਰਿਤਕ ਔਰਤ ਦੀ ਪਛਾਣ ਜਸਵੀਰ ਕੌਰ ਪਤਨੀ ਕ੍ਰਿਪਾਲ ਸਿੰਘ ਵਜੋਂ ਹੋਈ ਹੈ। ਹਾਦਸੇ ਵਿਚ ਕ੍ਰਿਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਪਹੁੰਚਾਇਆ ਗਿਆ।