ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ,ਕਿਸਾਨਾਂ ਤੇਦਰਜਕੇਸਾਂਦੀਉੱਚਪਧਰੀਨਿਆਇਕਜਾਂਚਹੋਵੇਸੰਯੁਕਤ ਕਿਸਾਨਮੋਰਚਾ
Published : Feb 14, 2021, 3:40 am IST
Updated : Feb 14, 2021, 3:40 am IST
SHARE ARTICLE
image
image

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ, ਕਿਸਾਨਾਂ 'ਤੇ ਦਰਜ ਕੇਸਾਂ ਦੀ ਉੱਚ ਪਧਰੀ ਨਿਆਇਕ ਜਾਂਚ ਹੋਵੇ : ਸੰਯੁਕਤ ਕਿਸਾਨ ਮੋਰਚ

ਟਰੈਕਟਰ ਪਰੇਡ 'ਚ ਹਿੱਸਾ ਲੈਣ ਵਾਲੇ 16 ਕਿਸਾਨ ਅਜੇ ਵੀ ਲਾਪਤਾ: ਕਿਸਾਨ ਆਗੂ 

ਨਵੀਂ ਦਿੱਲੀ, 13 ਫ਼ਰਵਰੀ : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁਧ ਦਿੱਲੀ ਦੀਆਂ ਸਰਹੱਦਾਂ ਉੱਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ  ਅਪਣੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਘਟਨਾ ਅਤੇ ਕਿਸਾਨਾਂ ਵਿਰੁਧ ਦਰਜ ਕੀਤੇ ਕਥਿਤ ਝੂਠੇ ਮਾਮਲਿਆਂ ਦੀ ਉੱਚ ਪਧਰੀ ਨਿਆਇਕ ਜਾਂਚ ਕਰਵਾਏ ਜਾਣ ਦੀ ਸਨਿਚਰਵਾਰ ਨੂੰ  ਮੰਗ ਕੀਤੀ | 
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਿੰਘੂ ਸਰਹੱਦ 'ਤੇ ਪ੍ਰੈਸ ਕਾਨਫ਼ਰੰਸ ਨੂੰ  ਕਿਹਾ ਕਿ ਜਿਹੜੇ ਕਿਸਾਨਾਂ ਨੂੰ  ਪੁਲਿਸ ਦੇ ਨੋਟਿਸ ਮਿਲ ਰਹੇ ਹਨ, ਉਹ ਪੁਲਿਸ ਸਾਹਮਣੇ ਸਿੱਧੇ ਪੇਸ਼ ਨਾ ਹੋਣ, ਸਗੋਂ ਸਹਾਇਤਾ ਲਈ ਕਿਸਾਨ ਯੂਨੀਅਨਾਂ ਵਲੋਂ ਸਥਾਪਤ ਕਾਨੂੰਨੀ ਸੈੱਲ ਨਾਲ ਸੰਪਰਕ ਕਰਨ |
ਮੋਰਚੇ ਦੇ ਕਾਨੂੰਨੀ ਸੈੱਲ ਦੇ ਮੈਂਬਰ ਕੁਲਦੀਪ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਸੇਵਾਮੁਕਤ ਜੱਜ ਵਲੋਂ 26 ਜਨਵਰੀ ਨੂੰ  ਹੋਈ ਹਿੰਸਾ ਦੇ ਪਿੱਛੇ ਦੀ ਸਾਜ਼ਸ਼ ਅਤੇ ਕਿਸਾਨਾਂ ਵਿਰੁਧ ਦਰਜ ਕੀਤੇ ਗਏ Tਝੂਠੇ ਕੇਸਾਂU ਬਾਰੇ ਪਤਾ ਲਗਾਉਣ ਲਈ ਜਾਂਚ ਕਰਵਾਈ ਜਾਣੀ ਚਾਹੀਦੀ ਹੈ | ਕਿਸਾਨ ਆਗੂਆਂ ਅਨੁਸਾਰ ਟਰੈਕਟਰ ਪਰੇਡ ਵਿਚ ਹਿੱਸਾ ਲੈਣ ਵਾਲੇ 16 ਕਿਸਾਨ ਅਜੇ ਵੀ ਲਾਪਤਾ ਹਨ | ਇਸ ਸਬੰਧ ਵਿਚ ਇਕ ਹੋਰ ਕਿਸਾਨ ਆਗੂ ਰਵਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਪੁਲਿਸ ਨੇ 44 ਪਰਚਿਆਂ ਵਿਚੋਂ 14 ਨਾਲ ਸਬੰਧਤ 122 ਕਿਸਾਨਾਂ ਨੂੰ  ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗਿ੍ਫ਼ਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ  ਕਾਨੂੰਨੀ ਅਤੇ ਵਿੱਤੀ ਸਹਾਇਤਾ ਮੁਹਈਆ ਕਰਵਾਏਗਾ |
ਮੋਰਚੇ ਦੇ ਨੇਤਾਵਾਂ ਨੇ ਦਾਅਵਾ ਕੀਤਾ ਕਿ ਕਿਸਾਨਾਂ ਵਿਰੁਧ TਝੂਠੇU ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਤੇ ਲੁੱਟ ਖੋਹ ਅਤੇ ਕਤਲ ਕਰਨ ਵਰਗੇ ਗੰਭੀਰ ਦੋਸ਼ ਲਾਏ ਜਾ ਰਹੇ ਹਨ | ਸਿੰਘ ਨੇ ਦਸਿਆ ਕਿ ਮੋਰਚਾ ਗਿ੍ਫ਼ਤਾਰ ਕੀਤੇ ਗਏ ਕਿਸਾਨਾਂ ਨੂੰ  ਦੋ-ਦੋ ਹਜ਼ਾਰ ਰੁਪਏ ਮੁਹਈਆ ਕਰਵਾਏਗਾ ਤਾਂ ਜੋ ਉਹ ਜੇਲ ਦੀ ਕੰਟੀਨ ਵਿਚ ਭੋਜਨ ਖ਼ਰੀਦ ਸਕਣ |                (ਪੀਟੀਆਈ) 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement