ਚੋਣ ਸਰਵੇਖਣਾਂ ਅਨੁਸਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ : ਕੇਜਰੀਵਾਲ
Published : Feb 14, 2022, 7:20 am IST
Updated : Feb 14, 2022, 7:20 am IST
SHARE ARTICLE
image
image

ਚੋਣ ਸਰਵੇਖਣਾਂ ਅਨੁਸਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ : ਕੇਜਰੀਵਾਲ


ਅੰਮਿ੍ਤਸਰ 'ਚ 'ਆਪ' ਦਾ ਸ਼ਕਤੀ ਪ੍ਰਦਰਸ਼ਨ

ਵੋਟਾਂ ਪੈਣ ਤਕ ਪੰਜਾਬ 'ਚ ਹੀ ਰਹਿਣਗੇ ਕੇਜਰੀਵਾਲ

ਅੰਮਿ੍ਤਸਰ, 13 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਵਿਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੁਰੂ ਕੀ ਨਗਰੀ ਵਿਚ ਪਾਰਟੀ ਦੇ ਉਮੀਦਵਾਰਾਂ ਡਾ. ਜੀਵਨਜੋਤ ਕੌਰ, ਡਾ. ਜਸਬੀਰ ਸਿੰਘ, ਡਾ. ਅਜੇ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ (ਆਈ.ਪੀ.ਐਸ) ਲਈ ਚੋਣ ਪ੍ਰਚਾਰ ਕੀਤਾ | ਕੇਜਰੀਵਾਲ ਨੇ ਦਾਅਵਾ ਕੀਤਾ ਕਿ ਚੋਣ ਸਵੇਖਣ ਵਿਚ ਦੇਖਿਆ ਕਿ 'ਆਪ' ਦੀ ਸਰਕਾਰ ਬਣ ਰਹੀ ਹੈ | ਹੁਣ ਵਰਕਰ ਤੇਜ਼ੀ ਨਾਲ ਆਖ਼ਰੀ ਮੌਕੇ ਚੁਸਤੀ ਦਿਖਾਉਣ | ਉਨ੍ਹਾਂ ਸੱਭ ਨੂੰ  10-10 ਵੋਟਾਂ ਲਿਆਉਣ ਦੀ ਅਪੀਲ ਕੀਤੀ | ਉਹ ਵੋਟਾਂ ਵਾਲੇ ਦਿਨ ਤਕ ਪੰਜਾਬ ਵਿਚ ਹੀ ਡੇਰਾ ਲਗਾਉਣਗੇ |
ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ ਆ ਰਹੇ ਹਨ ਅਤੇ ਉਨ੍ਹਾਂ ਲਈ ਸੁਰੱਖਿਆ ਪ੍ਰਬੰਧ ਪੰਜਾਬ ਸਰਕਾਰ ਪੁਖ਼ਤਾ ਕਰੇ | ਉਨ੍ਹਾਂ ਸ਼ਹਿਰ ਦੀਆਂ ਅਹਿਮ ਥਾਵਾਂ ਨਾਵਲਟੀ ਚੌਕ, ਹਾਲ ਬਜ਼ਾਰ, ਚਾਟੀਵਿੰਡ ਗੇਟ ਅਤੇ ਬੱਸ ਸਟੈਂਡ ਥਾਵਾਂ 'ਤੇ ਸ਼ਕਤੀ ਪ੍ਰਦਰਸ਼ਨ ਕੀਤੇ | ਅਪਣੇ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ  ਅਪੀਲ ਕੀਤੀ ਕਿ 2022 ਦੀਆਂ ਚੋਣਾਂ ਪੰਜਾਬ ਨੂੰ  ਰਵਾਇਤੀ ਸਿਆਸੀ ਪਾਰਟੀਆਂ ਤੋਂ ਲੁੱਟ ਖਸੁੱਟ ਤੋਂ ਬਚਾਉਣ ਦਾ ਇਕ ਸੁਨਿਹਰੀ ਮੌਕਾ ਹੈ | ਇਸ ਲਈ ਅੰਮਿ੍ਤਸਰ ਵਾਸੀ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ  ਇਕ ਇਕ ਵੋਟ ਪਾ ਕੇ ਜਿਤਾਉਣ ਤਾਂ ਜੋ ਭਗਵੰਤ ਮਾਨ ਨੂੰ  ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ | ਗੁਰੂ ਕੀ ਨਗਰੀ ਵਿਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦੇ ਹੱਕ ਵਿਚ ਅੰਮਿ੍ਤਸਰ ਉਤਰੀ, ਡਾ. ਇੰਦਰਬੀਰ ਸਿੰਘ ਨਿੱਝਰ ਲਈ ਅਮਿ੍ਤਸਰ ਦੱਖਣੀ, ਡਾ. ਅਜੇ ਗੁਪਤਾ ਲਈ ਅੰਮਿ੍ਤਸਰ ਕੇਂਦਰੀ, ਡਾ. ਜਸਬੀਰ ਸਿੰਘ ਲਈ ਅੰਮਿ੍ਤਸਰ ਪੱਛਮੀ ਅਤੇ ਡਾ. ਜੀਵਨਜੋਤ ਕੌਰ ਲਈ ਅੰਮਿ੍ਤਸਰ ਪੂਰਬੀ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਨੁਕੜ ਮੀਟਿੰਗਾਂ ਨੂੰ  ਸੰਬੋਧਨ ਕੀਤਾ |
ਨੁਕੜ ਮੀਟਿੰਗਾਂ ਨੂੰ  ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਇਸ ਸਰਹੱਦੀ ਹਲਕੇ ਵਿਚ ਸਕੂਲਾਂ, ਕਾਲਜਾਂ, ਹਸਪਤਾਲਾਂ ਦੀ ਤਰੱਕੀ ਲਈ ਕੋਈ ਕਦਮ ਨਹੀਂ ਚੁੱਕਿਆ | ਉਦਯੋਗਾਂ ਨੂੰ  ਬਰਬਾਦ ਕਰ ਦਿਤਾ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਗੁਰੂ ਕੀ ਨਗਰੀ ਸਮੇਤ ਸਰਹੱਦੀ ਜ਼ਿਲੇ੍ਹ ਵਿਚ ਉਦਯੋਗਾਂ ਨੂੰ  ਵਿਕਸਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ  ਚੰਗੀ ਤੇ ਸਸਤੀ ਸਿਖਿਆ ਅਤੇ ਇਲਾਜ ਪ੍ਰਦਾਨ ਕੀਤਾ ਜਾਵੇਗਾ | ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਨੇ ਹਲਕਾ ਅੰਮਿ੍ਤਸਰ ਪੂਰਬੀ ਦੇ ਲੋਕਾਂ ਨੂੰ  ਅਪੀਲ ਕੀਤੀ ਕਿ ਉਨ੍ਹਾਂ ਹੱਥ ਨਸ਼ਾ ਮਾਫ਼ੀਆ ਅਤੇ ਝੂਠੇ ਸੁਫ਼ਨੇ ਵੇਚਣ ਵਾਲਿਆਂ ਨੂੰ  ਸਬਕ ਸਿਖਾਉਣ ਦਾ ਸਹੀ ਮੌਕਾ ਹੈ | ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਅੰਮਿ੍ਤਸਰ ਦੇ ਵੱਖ ਵੱਖ ਹਲਕਿਆਂ ਵਿਚ ਇਕ ਵੱਡਾ ਰੋਡ ਸ਼ੋਅ ਕਢਿਆ ਗਿਆ | ਠਾਠਾਂ ਮਾਰਦੇ ਰੋਡ ਸ਼ੋਅ ਨੂੰ  ਸੰਬੋਧਨ ਕਰਨ ਮੌਕੇ ਅਰਵਿੰਦ ਕੇਜਰੀਵਾਲ ਨੇ ਜੈਕਾਰੇ ਲਗਾਏ, ਰਜਵਾੜਾਸ਼ਾਹੀ ਲੋਕਾਂ ਨੂੰ  ਲੋਕਤੰਤਰ ਦੀ ਤਾਕਤ ਦਿਖਾਉਣ ਦਾ ਮੌਕਾ ਹੈ ਤਾਂ ਜੋ ਆਮ ਘਰ ਦੀ ਧੀ ਅਤੇ ਸਮਾਜਸੇਵੀ ਡਾ. ਜੀਵਨਜੋਤ ਕੌਰ ਦੇ ਹੱਥ ਸੱਤਾ ਦੀ ਲਗਾਮ ਦਿਤੀ ਜਾ ਸਕੇ | ਭਗਵੰਤ ਮਾਨ ਨੇ ਕਿਹਾ ਕਿ ਇਥੋਂ ਦੇ ਖ਼ਾਨਦਾਨੀ ਸਿਆਸੀ ਆਗੂ ਲੋਕਾਂ ਦੀਆਂ ਵੋਟਾਂ ਲੈ ਕੇ ਚੰਡੀਗੜ੍ਹ ਜਾ ਬੈਠਦੇ ਹਨ, ਜਦੋਂ ਕਿ ਆਮ ਲੋਕ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝਦੇ ਰਹੇ ਹਨ | ਆਮ ਆਦਮੀ ਪਾਰਟੀ ਰਾਜਨੀਤਕ ਤਬਦੀਲੀ ਦੇ ਨਾਲ ਨਾਲ ਆਮ ਲੋਕਾਂ ਦੀ ਆਰਥਕ ਸਥਿਤੀ ਨੂੰ  ਮਜ਼ਬੂਤ ਕਰਨ ਲਈ ਵਚਨਬੱਧ ਹੈ | ਇਸ ਸਮੇਂ ਪਾਰਟੀ ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਸੂਬਾ ਅਤੇ ਸਥਾਨਕ ਪੱਧਰ ਦੇ ਆਗੂ ਵੀ ਹਾਜ਼ਰ ਸਨ |
ਕੈਪਸ਼ਨ ਏ ਐਸ ਆਰ ਬਹੋੜੂ -13-1ਅੰਮਿ੍ਤਸਰ ਫੇਰੀ ਦੌਰਾਨ ਕੇਜਰੀਵਾਲ ਅਤੇ ਭਗਵੰਤ ਮਾਨ ਰੋਡ ਸ਼ੋਅ ਕਰਦੇ ਹੋਏ |

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement