
ਜ਼ਿਲ੍ਹਾ ਲੁਧਿਆਣਾ ਦੇ ਹਲਕਾ ਗਿੱਲ ਤੋਂ ਭਾਜਪਾ ਉਮੀਦਵਾਰ ਐਸਆਰ ਲੱਧੜ 'ਤੇ ਚੋਣ ਪ੍ਰਚਾਰ ਦੌਰਾਨ ਹਮਲਾ ਹੋਇਆ ਹੈ।
ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਹਲਕਾ ਗਿੱਲ ਤੋਂ ਭਾਜਪਾ ਉਮੀਦਵਾਰ ਐਸਆਰ ਲੱਧੜ 'ਤੇ ਚੋਣ ਪ੍ਰਚਾਰ ਦੌਰਾਨ ਹਮਲਾ ਹੋਇਆ ਹੈ। ਇਸ ਦੌਰਾਨ ਉਹਨਾਂ ਦੀ ਕਾਰ ਦੀ ਵੀ ਭੰਨਤੋੜ ਕੀਤੀ ਗਈ। ਹਮਲੇ 'ਚ ਸੱਟਾਂ ਲੱਗਣ ਕਾਰਨ ਉਹ ਜ਼ਖਮੀ ਹੋ ਗਏ ਅਤੇ ਸਮਰਥਕਾਂ ਨੇ ਉਹਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।
Attack on BJP Candidate RS Ladder
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਹਲਕੇ ਦੇ ਪਿੰਡ ਖੇੜੀ ਝਮੇੜੀ ਵਿਚ ਭਾਜਪਾ ਉਮੀਦਵਾਰ ਸੇਵਾਮੁਕਤ ਆਈਏਐਸ ਐਸਆਰ ਲੱਧੜ ਉੱਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਬਾਈਕ ਸਵਾਰਾਂ ਨੇ ਉਹਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਹਨਾਂ ਦੀ ਕਾਰ ਦੇ ਸ਼ੀਸ਼ੇ ਵੀ ਟੁੱਟ ਗਏ ਅਤੇ ਗੱਡੀ ਵੀ ਨੁਕਸਾਨੀ ਗਈ। ਹਮਲੇ 'ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
Attack on BJP Candidate RS Ladder
ਉਹਨਾਂ ਦੇ ਸਮਰਥਕਾਂ ਨੇ ਉਹਨਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਰਾਤ ਤੋਂ ਹੀ ਹਸਪਤਾਲ ਵਿਚ ਭਾਜਪਾ ਆਗੂਆਂ ਦਾ ਇਕੱਠ ਸ਼ੁਰੂ ਹੋ ਗਿਆ ਸੀ। ਭਾਜਪਾ ਸਮਰਥਕ ਪੁਲਿਸ 'ਤੇ ਲਾਪਰਵਾਹੀ ਦਾ ਦੋਸ਼ ਲਗਾ ਰਹੇ ਹਨ, ਇਸ ਦੇ ਚਲਦਿਆਂ ਉਹਨਾਂ ਨੇ ਪੁਲਿਸ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਹਾਲਾਂਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।