'ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 424.42 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ'
Published : Feb 14, 2022, 7:15 pm IST
Updated : Feb 14, 2022, 7:15 pm IST
SHARE ARTICLE
Karuna Raju
Karuna Raju

29.69 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਕੀਤੀ ਜ਼ਬਤ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 13 ਫਰਵਰੀ, 2022 ਤੱਕ 424.42 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

CEO dr. s karuna rajuCEO dr. s karuna raju

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.57 ਕਰੋੜ ਰੁਪਏ ਦੀ 49.25 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ  324.56 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 29.69 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

CEO Dr. S. Karuna RajuCEO Dr. S. Karuna Raju

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1528 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3753 ਵਿਅਕਤੀਆਂ ਵਿਰੁੱਧ ਪਹਿਲਾਂ ਹੀ  ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2450 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3135 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 26705 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 379565 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 127 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement