
- ਕੇਜਰੀਵਾਲ ਨੇ ਫਗਵਾੜਾ ਵਿਖੇ ਜੋਗਿੰਦਰ ਸਿੰਘ ਮਾਨ ਲਈ ਕੀਤਾ ਚੋਣ ਪ੍ਰਚਾਰ
ਫਗਵਾੜਾ (ਕਪੂਰਥਲਾ) / ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਲਈ ਵਿਧਾਨ ਸਭਾ ਹਲਕਾ ਫਗਵਾੜਾ ਵਿਖੇ ਚੋਣ ਪ੍ਰਚਾਰ ਕੀਤਾ। ਇੱਥੇ ਚੋਣ ਮਾਰਚ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਪੰਜਾਬ ਦੇ ਭਵਿੱਖ ਲਈ, ਆਪਣੇ ਬੱਚਿਆਂ ਦੇ ਭਵਿੱਖ ਲਈ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਮਾਨ ਲਈ ਸ਼ਹਿਰ ਫਗਵਾੜਾ ਵਿੱਚ ਚੋਣ ਮਾਰਚ ਕੀਤਾ।
People should elect honest government of AAP for the better future of Punjab: Arvind Kejriwal
ਉਨ੍ਹਾਂ ਦੇ ਗਾਂਧੀ ਚੌਂਕ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣੀ ਇੱਕ ਇੱਕ ਵੋਟ 'ਝਾੜੂ' ਦੇ ਨਿਸ਼ਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋਗਿੰਦਰ ਸਿੰਘ ਮਾਨ ਨੂੰ ਪਾਈ ਗਈ ਹਰ ਵੋਟ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਕੇਜਰੀਵਾਲ ਨੇ ਵਾਅਦਾ ਕੀਤਾ ਕਿ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣਨ 'ਤੇ ਹਰ ਘਰ ਵਿੱਚ 7 ਲੱਖ ਰੁਪਏ ਦੀ ਬੱਚਤ ਹੋਵੇਗੀ। 'ਆਪ' ਦੀ ਸਰਕਾਰ ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਸਕੂਲ ਚੰਗੇ ਬਣਾਏਗੀ, ਬਿਜਲੀ ਸਸਤੀ ਕਰੇਗੀ, ਇਲਾਜ ਮੁਫ਼ਤ ਕਰੇਗੀ ਅਤੇ ਪਾਣੀ ਮੁੱਫਤ ਦੇਵੇਗੀ।
ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ ਅਤੇ ਮਾਫੀਆ ਦਾ ਸਫਾਇਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਣੇ ਹਨ, ਜਦੋਂ ਲੋਕ 7 ਲੱਖ ਰੁਪਏ ਦੀ ਬੱਚਤ ਹੋਣ ਦੀ ਗੱਲ ਸਮਝ ਜਾਂਦੇ ਹਨ ਤਾਂ ਉਹ ਹੋਰਨਾਂ ਪਾਰਟੀਆਂ ਕੋਲੋਂ 2000-2000 ਰੁਪਏ ਲੈਣ ਤੋਂ ਇਨਕਾਰ ਕਰ ਦਿੰਦੇ ਹਨ। ਕੇਜਰੀਵਾਲ ਨੇ ਦੱਸਿਆ ਕਿ ਉਨ੍ਹਾਂ ਇੱਕ ਲੜਕੇ ਨੂੰ ਪੁੱਛਿਆ ਸੀ ਕਿ ਜੇ ਦੂਜੀਆਂ ਪਾਰਟੀਆਂ ਵਾਲੇ ਉਸ ਨੂੰ ਪੈਸੇ ਦੇਣਗੇ ਤਾਂ ਵੋਟ ਕਿਸ ਨੂੰ ਪਾਵੇਗਾ ਤਾਂ ਲੜਕੇ ਨੇ ਜਵਾਬ ਦਿੱਤਾ ਸੀ ਕਿ ਉਹ ਪੈਸੇ ਹੋਰਨਾਂ ਤੋਂ ਲੈ ਲਵੇਗਾ, ਪਰ ਵੋਟ 'ਝਾੜੂ' ਨੂੰ ਹੀ ਪਾਵੇਗਾ।
People should elect honest government of AAP for the better future of Punjab: Arvind Kejriwal
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਪੱਕੀ ਹੈ, ਕਿਉਂਕਿ ਟੀ.ਵੀ. ਚੈਨਲ ਵਾਲੇ ਵੀ ਆਪਣੇ ਸਰਵਿਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ 65 ਸੀਟਾਂ ਜਿੱਤਣ ਦੀ ਗੱਲ ਆਖਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਾਂ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਇਮਾਨਦਾਰ ਸਰਕਾਰ ਬਣਾਉਣੀ ਹੈ। ਇਸ ਲਈ ਕੇਵਲ 65 ਸੀਟਾਂ ਨਹੀਂ ਸਗੋਂ 80 ਸੀਟਾਂ ਜਿੱਤਣੀਆਂ ਹਨ। ਇਸ ਲਈ ਹਰੇਕ ਵੋਟਰ ਆਪਣੀ ਵੋਟ 'ਝਾੜੂ' ਨੂੰ ਪਾਵੇ ਅਤੇ ਆਪਣੇ ਰਿਸਤੇਦਾਰਾਂ, ਦੋਸਤਾਂ ਨੂੰ ਵੀ 'ਝਾੜੂ' ਨੂੰ ਵੋਟ ਪਾਉਣ ਦੀ ਅਪੀਲ ਕਰਨ।
People should elect honest government of AAP for the better future of Punjab: Arvind Kejriwal
ਇਸ ਮੌਕੇ ਫਗਵਾੜਾ ਤੋਂ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੇ ਕੇਜਰੀਵਾਲ ਤੋਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪਹਿਲਾਂ ਕੰਮ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਕੀਤਾ ਜਾਵੇ। ਉਨ੍ਹਾਂ ਕੇਜਰੀਵਾਲ ਦਾ ਫਗਵਾੜਾ ਵਿਖੇ ਚੋਣ ਪ੍ਰਚਾਰ ਲਈ ਆਉਣ 'ਤੇ ਧੰਨਵਾਦ ਕੀਤਾ।