ਲੋਕ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ: ਰਾਘਵ ਚੱਢਾ
Published : Feb 14, 2022, 7:29 pm IST
Updated : Feb 14, 2022, 7:29 pm IST
SHARE ARTICLE
Raghav Chadda
Raghav Chadda

- ਪਾਇਲ ਵਿਖੇ ਮਨਵਿੰਦਰ ਸਿੰਘ ਗਿਆਸਪੁਰਾ ਲਈ ਰਾਘਵ ਚੱਢਾ ਨੇ ਕੀਤਾ ਚੋਣ ਪ੍ਰਚਾਰ

 

ਪਾਇਲ (ਲੁਧਿਆਣਾ)/ ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪਾਰਟੀ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿੱਚ ਪਾਇਲ  ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਤਿੱਖੇ ਹਮਲੇ ਕੀਤੇ ਅਤੇ ਮੁੱਖ ਮੰਤਰੀ ਚੰਨੀ ਦੇ ਗਰੀਬ ਹੋਣ ਦੇ ਦਾਅਵੇ 'ਤੇ ਵੀ ਸਵਾਲ ਚੁੱਕੇ। ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਹੈ, ਹੁਣ ਸਾਰਿਆਂ ਨੇ ਮਿਲ ਕੇ ਉਨ੍ਹਾਂ ਆਗੂਆਂ ਨੂੰ ਸਬਕ ਸਿਖਾਉਣਾ ਹੈ।

Raghav Chadda Raghav Chadda

ਸੋਮਵਾਰ ਨੂੰ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾਅਵਾ ਕਰਦੇ ਹਨ ਕਿ ਉਹ ਇੱਕ ਗਰੀਬ ਵਿਅਕਤੀ ਹਨ, ਪਰ ਉਨ੍ਹਾਂ ਦੇ ਰਿਸਤੇਦਾਰ ਭੁਪਿੰਦਰ ਸਿੰਘ ਹਨੀ 'ਤੇ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਛਾਪਾ ਮਾਰ ਕੇ 10 ਕਰੋੜ ਰੁਪਏ ਨਗਦ, 54 ਲੱਖ ਦੀਆਂ ਬੈਂਕ ਦੀਆਂ ਐਂਟਰੀਆਂ, 16 ਲੱਖ ਦੀ ਘੜੀ, ਲਗਜ਼ਰੀ ਕਾਰ ਅਤੇ ਕਰੋੜਾਂ ਰੁਪਏ ਦੀ ਜਾਇਦਾਦ ਦੇ ਕਾਗਜ ਬਰਾਮਦ ਕੀਤੇ ਹਨ। ਉਨ੍ਹਾਂ ਚੰਨੀ ਨੂੰ ਪੁੱਛਿਆ ਕਿ ਐਨੀ ਦੌਲਤ ਹਨੀ ਕੋਲ ਕਿੱਥੋਂ ਆਈ?

Raghav Chadda  Raghav Chadda

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਹਨੀ ਨੇ ਈ.ਡੀ ਕੋਲ ਕਬੂਲ ਕੀਤਾ ਕਿ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਵਿੱਚ 325 ਕਰੋੜ ਰੁਪਏ ਇੱਕਠੇ ਕੀਤੇ ਹਨ। ਇੱਕ ਦਿਨ ਦਾ 3 ਕਰੋੜ ਰੁਪਏ ਤਿਜੌਰੀ ਵਿੱਚ ਪੈਦਾ ਹੈ। ਐਨਾ ਪੈਸਾ ਤਾਂ ਬਾਦਲਾਂ ਦੀ ਤਿਜੌਰੀ ਵਿੱਚ ਵੀ ਨਹੀਂ ਪੈਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦਾ ਕਿ ਉਹ ਆਟੋ ਚਲਾਉਂਦਾ ਸੀ, ਟੈਂਟ ਲਾਉਂਦਾ ਸੀ ਅਤੇ ਪੈਂਚਰ ਬਣਾਉਂਦਾ ਸੀ। ਪਰ ਕਿਸੇ ਆਟੋ ਚਲਾਉਣ ਵਾਲੇ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੇ ਟੈਂਟ ਵਾਲੇ ਕੋਲ ਲਗਜ਼ਰੀ ਕਾਰ ਨਹੀਂ। ਕਿਸੇ ਪੈਂਚਰ ਬਣਾਉਣ ਵਾਲੇ ਕੋਲ ਕਰੋੜਾਂ ਦੀਆਂ ਜਾਇਦਾਦਾਂ ਨਹੀਂ ਹਨ।

Raghav Chadda  Raghav Chadda

ਚੱਢਾ ਨੇ ਦਾਅਵਾ ਕੀਤਾ, ''ਅਸੀਂ ਚੰਗੇ ਲੋਕ ਹਾਂ, ਚੰਗੇ ਕੰਮ ਕਰਾਂਗੇ। ਇਮਾਨਦਾਰ ਹਾਂ ਅਤੇ ਇਮਾਨਦਾਰ ਰਹਾਂਗੇ।'' ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ 'ਆਪ' ਦੇ ਆਗੂ  ਇਮਾਨਦਾਰ ਰਹਿਣਗੇ। ਇਸ ਲਈ ਲੋਕ ਭਰੋਸਾ ਕਰਕੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ 'ਝਾੜੂ' ਵਾਲਾ ਬਟਨ ਦੱਬ ਕੇ ਇੱਥੋਂ ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਕਾਮਯਾਬ ਕਰਨ। ਇਸ ਮੌਕੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਰਾਘਵ ਚੱਢਾ ਅਤੇ ਹੋਰ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement