
ਰੋਹਿਤ ਕੁਮਾਰ ਨੇ ਬਿੱਲ ਪਾਸ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਅਬੋਹਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਅਬੋਹਰ ਤਹਿਸੀਲ ਵਿਚ ਤਾਇਨਾਤ ਕਲਰਕ ਰੋਹਿਤ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਟੀਮ ਦੇ ਡੀਐਸਪੀ ਫਿਰੋਜ਼ਪੁਰ ਰਾਜ ਕੁਮਾਰ ਨੇ ਦੱਸਿਆ ਕਿ ਡੀਸੀ ਦਫ਼ਤਰ ਫਾਜ਼ਿਲਕਾ ਵਿਖੇ ਤਾਇਨਾਤ ਰੋਹਿਤ ਕੁਮਾਰ ਨੇ ਬਿੱਲ ਪਾਸ ਕਰਵਾਉਣ ਬਦਲੇ ਇਨਕਮ ਟੈਕਸ ਦੇ ਵਕੀਲ ਗੌਰਵ ਨਾਗਪਾਲ ਤੋਂ 21 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ: SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੈਰੋਲ ’ਤੇ ਆਏ ਗੁਰਦੀਪ ਸਿੰਘ ਖੇੜਾ ਨਾਲ ਕੀਤੀ ਮੁਲਾਕਾਤ
ਗੌਰਵ ਨਾਗਪਾਲ ਡੀਸੀ ਦਫਤਰ ਦੇ ਮੁਲਾਜ਼ਮਾਂ ਦਾ ਇਨਕਮ ਟੈਕਸ ਨਾਲ ਸਬੰਧਤ ਕੰਮ ਕਰਦੇ ਸਨ। ਇਸ ਤੋਂ ਬਾਅਦ ਮਾਮਲਾ 20 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ। ਰੋਹਿਤ ਨੇ 10 ਹਜ਼ਾਰ ਰੁਪਏ ਪਹਿਲਾਂ ਹੀ ਲੈ ਲਏ ਸੀ। ਅੱਜ ਜਦੋਂ ਉਹ ਬਕਾਇਆ 10 ਹਜ਼ਾਰ ਰੁਪਏ ਲੈਣ ਲੱਗਿਆ ਤਾਂ ਇੰਸਪੈਕਟਰ ਲਵਮੀਤ ਦੀ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।