ਅਥਲੈਟਿਕਸ ਵਿਚ ਭਾਰਤ ਦੀ ਪਹਿਲੀ ਓਲੰਪਿਕ ਐਂਟਰੀ, ਅਕਾਸ਼ਦੀਪ ਸਿੰਘ ਨੇ ਪੈਰਿਸ ਓਲੰਪਿਕ ਖੇਡਾਂ 2024 ਲਈ ਕੀਤਾ ਕੁਆਲੀਫਾਈ
Published : Feb 14, 2023, 2:14 pm IST
Updated : Feb 14, 2023, 3:33 pm IST
SHARE ARTICLE
Akashdeep Singh
Akashdeep Singh

ਅਕਾਸ਼ਦੀਪ ਨੇ ਰਾਂਚੀ ਵਿਖੇ 20 ਕਿਲੋਮੀਟਰ ਪੈਦਲ ਤੋਰ ਵਿੱਚ ਬਣਾਇਆ ਨੈਸ਼ਨਲ ਰਿਕਾਰਡ

 

ਚੰਡੀਗੜ੍ਹ - ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ। ਪੈਰਿਸ ਓਲੰਪਿਕ ਖੇਡਾਂ-2024 ਲਈ ਅਥਲੈਟਿਕਸ ਵਿੱਚ ਇਹ ਭਾਰਤ ਦੀ ਪਹਿਲੀ ਐਂਟਰੀ ਅਤੇ ਓਵਰ ਆਲ ਓਲੰਪਿਕਸ ਕੁਆਲੀਫਾਈ ਹੋਣ ਵਾਲਾ ਚੌਥਾ ਭਾਰਤੀ ਖਿਡਾਰੀ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਕਾਸ਼ਦੀਪ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਉਤੇ ਅਥਲੀਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਸ ਦੀ ਸਖ਼ਤ ਮਿਹਨਤ ਦਾ ਸਿੱਟਾ ਹੈ।ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਅਥਲੈਟਿਕਸ ਵਿੱਚ ਓਲੰਪਿੱਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਹੈ ਜਿਸ ਉੱਤੇ ਪੂਰੇ ਸੂਬੇ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨਿਰੰਤਰ ਯਤਨ ਕਰ ਰਿਹਾ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਅਕਾਸ਼ਦੀਪ ਸਿੰਘ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਸਿਰ ਬੰਨ੍ਹਿਆ।

ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਖੇਡ ਵਿਭਾਗ ਦੇ ਕੋਚਾਂ ਦੀ ਦੇਖ-ਰੇਖ ਵਿੱਚ ਤਿਆਰੀ ਕਰਦੇ ਅਕਾਸ਼ਦੀਪ ਸਿੰਘ ਨੇ ਰਾਂਚੀ (ਝਾਰਖੰਡ) ਵਿਖੇ ਚੱਲ ਰਹੀ 10ਵੀ ਇੰਡੀਅਨ ਓਪਨ ਰੇਸ ਵਾਕਿੰਗ ਮੁਕਾਬਲੇ ਦੀ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਪੈਰਿਸ ਓਲੰਪਿਕ ਖੇਡਾਂ ਲਈ 20 ਕਿਲੋਮੀਟਰ ਪੈਦਲ ਤੋਰ ਵਿੱਚ ਕੁਆਲੀਫਾਈ ਵਾਸਤੇ 1.20.10 ਦਾ ਸਮਾਂ ਮਿੱਥਿਆ ਹੋਇਆ ਹੈ।ਅਕਾਸ਼ਦੀਪ ਸਿੰਘ ਨੇ ਓਲੰਪਿਕਸ ਦੇ ਨਾਲ ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM
Advertisement