
ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਲਿਆ ਫ਼ੈਸਲਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਰਨੈਲ ਸਿੰਘ ਪੰਜੋਲੀ ਨੂੰ 6 ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਸਬੰਧੀ ਫੈਸਲਾ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵਲੋਂ 13 ਫਰਵਰੀ ਨੂੰ ਪਿੰਡ ਮਲੂਕਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਲਿਆ ਗਿਆ ਹੈ।
ਇਹ ਵੀ ਪੜ੍ਹੋ: ਵਿਦੇਸ਼ 'ਚ ਸੈਮੀਨਾਰ ਦਾ ਲਾਲਚ ਦੇ ਕੇ ਸਾਈਬਰ ਠੱਗ ਨੇ ਨਾਮਵਰ ਡਾਕਟਰਾਂ ਤੋਂ ਠੱਗੇ 5 ਕਰੋੜ ਰੁਪਏ
ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਨੇ ਉਹਨਾਂ ਖ਼ਿਲਾਫ਼ ਇਹ ਫੈਸਲਾ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਲਿਆ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਜਥੇਬੰਦੀ ਨੇ ਵੀ ਪੰਜੋਲੀ ਨੂੰ ਪਾਰਟੀ ਵਿਚੋਂ ਕੱਢਣ ਲਈ ਮਤਾ ਪਾਸ ਕਰਕੇ ਹਾਈਕਮਾਂਡ ਕੋਲ ਭੇਜਿਆ ਗਿਆ ਸੀ। ਪੰਜੋਲੀ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਕਰਨੈਲ ਸਿੰਘ ਨੂੰ ਪਾਰਟੀ ਵਿਚ ਸੱਚ ਬੋਲਣ ਲਈ ਸਜ਼ਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਬਹੁ-ਕਰੋੜੀ ਟੈਂਡਰ ਘੁਟਾਲਾ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਹੀਂ ਮਿਲੀ ਰਾਹਤ
ਦੱਸ ਦੇਈਏ ਕਿ ਹਾਲ ਹੀ ਵਿਚ ਪੰਜੋਲੀ ਕੌਮੀ ਇਨਸਾਫ ਮੋਰਚੇ ਵਿਚ ਪਹੁੰਚੇ ਸਨ, ਜਿੱਥੇ ਉਹਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ ਮੰਦੀ ਸ਼ਬਦਾਵਲੀ ਵਰਤੀ ਸੀ, ਹਾਲਾਂਕਿ ਬਾਅਦ ਵਿਚ ਉਹਨਾਂ ਨੇ ਮੁਆਫੀ ਵੀ ਮੰਗੀ ਸੀ। ਜ਼ਿਕਰਯੋਗ ਹੈ ਕਿ ਕਰਨੈਲ ਸਿੰਘ ਪੰਜੋਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਨ।