
ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ
ਮੋਗਾ: ਮੋਗਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਘਰ ਵਿਚ ਮੋਨਿਕਾ ਸ਼ਰਮਾ ਨਾਂ ਦੀ ਵਿਆਹੁਤਾ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲੀ ਹੈ। ਇਸ ਘਟਨਾ ਤੋਂ ਬਾਅਦ ਉਸ ਦਾ ਪਤੀ ਰੋਹਿਤ ਸ਼ਰਮਾ ਵੀ ਆਪਣੇ ਤਿੰਨ ਸਾਲਾ ਬੱਚੇ ਨੂੰ ਲੈ ਕੇ ਫਰਾਰ ਹੋ ਗਿਆ। ਹਾਲਾਂਕਿ ਬਾਅਦ ਵਿਚ ਪੁਲਿਸ ਨੇ ਰੋਹਿਤ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ- ਜਾਣੋ ਪੰਜਾਬ 'ਚ ਕਿਹੜੇ ਟੋਲ ਰਾਤ 12 ਵਜੇ ਕੀਤੇ ਜਾਣਗੇ ਬੰਦ
ਆਂਢ-ਗੁਆਂਢ ਵਿਚ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਮੋਨਿਕਾ ਸ਼ਰਮਾ ਘਰ ਵਿਚ ਦਿਖਾਈ ਨਹੀਂ ਦੇ ਰਹੀ ਸੀ ਅਤੇ ਅੱਜ ਤੜਕਸਾਰ ਉਸ ਦਾ ਪਤੀ ਵੀ ਆਪਣੇ 3 ਸਾਲਾ ਬੱਚੇ ਨੂੰ ਲੈ ਕੇ ਮੋਟਰਸਾਈਕਲ ’ਤੇ ਫਰਾਰ ਹੋ ਗਿਆ। ਇਸੇ ਮਾਮਲੇ 'ਚ ਰੋਹਿਤ ਦੀ ਮਾਸੀ ਸਰੋਜ ਨੇ ਦੱਸਿਆ ਕਿ ਰੋਹਿਤ ਦੀ ਮਾਂ ਆਪਣੇ ਪੇਕੇ ਘਰ ਗਈ ਹੋਈ ਸੀ ਅਤੇ ਉਨ੍ਹਾਂ ਨੂੰ ਫੋਨ ਆਇਆ ਕਿ ਰੋਹਿਤ ਫੋਨ ਨਹੀਂ ਚੁੱਕ ਰਿਹਾ, ਉਸ ਦੇ ਘਰ ਜਾ ਕੇ ਦੇਖੋ। ਮਰਨ ਦੀਆਂ ਧਮਕੀਆਂ ਦੇ ਰਿਹਾ ਸੀ। ਜਦੋਂ ਉਹ ਦੇਖਣ ਗਈ ਤਾਂ ਘਰ ਦੇ ਬਾਹਰ ਦਰਵਾਜ਼ੇ ਨੂੰ ਕੁੰਡੀ ਲੱਗੀ ਹੋਈ ਸੀ,ਪਰ ਜਦੋਂ ਉਸ ਨੇ ਅੰਦਰ ਦੇਖਿਆ ਤਾਂ ਬੈੱਡ 'ਤੇ ਇੱਕ ਲਾਸ਼ ਪਈ ਸੀ।
ਇਹ ਖ਼ਬਰ ਵੀ ਪੜ੍ਹੋ-ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ, ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਦੋਂ ਘਰ ਅੰਦਰ ਦਾਖਲ ਹੋ ਕੇ ਦੇਖਿਆ ਤਾਂ ਇਥੋਂ ਮ੍ਰਿਤਕਾ ਦੀ ਲਾਸ਼ ਬਰਾਮਦ ਹੋਈ। ਮੁੱਢਲੀ ਜਾਣਕਾਰੀ ਵਿਚ ਪਤਾ ਲੱਗਾ ਹੈ ਕਿ ਮੋਨਿਕਾ ਸ਼ਰਮਾ ਦੀ ਮੌਤ ਦੋ ਤਿੰਨ ਦਿਨ ਪਹਿਲਾਂ ਹੋਈ ਹੋਵੇਗੀ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।