ਬਹੁ-ਕਰੋੜੀ ਟੈਂਡਰ ਘੁਟਾਲਾ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਹੀਂ ਮਿਲੀ ਰਾਹਤ

By : KOMALJEET

Published : Feb 14, 2023, 2:02 pm IST
Updated : Feb 14, 2023, 2:02 pm IST
SHARE ARTICLE
Bharat Bhushan Ashu (file photo)
Bharat Bhushan Ashu (file photo)

ਜ਼ਮਾਨਤ ਅਰਜ਼ੀ 'ਤੇ ਸੁਣਵਾਈ 16 ਫ਼ਰਵਰੀ ਤੱਕ ਮੁਲਤਵੀ

ਲੁਧਿਆਣਾ: ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਵਲੋਂ ਸਾਬਕਾ ਕੈਬਨਿਟ ਮੰਤਰੀ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 16 ਫ਼ਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਸ ਕਰੋੜਾਂ ਦੇ ਟੈਂਡਰ ਘੁਟਾਲਾ ਮਾਮਲੇ ਵਿਚ ਭਾਰਤ ਭੂਸ਼ਨ ਆਸ਼ੂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ :ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤ 

16 ਅਗਸਤ, 2022 ਨੂੰ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਘਪਲੇ ਦੇ ਮਾਮਲੇ 'ਚ ਸੈਲੂਨ 'ਚੋਂ ਗ੍ਰਿਫ਼ਤਾਰ ਕੀਤਾ ਸੀ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement