ਦੇਸ਼ ਦੀ ਸੇਵਾ ਕਰਦਿਆਂ ਕਰਜ਼ੇ 'ਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਯੋਜਨਾ ਲਿਆਂਦੀ ਜਾਵੇ: ਸੁਖਬੀਰ ਸਿੰਘ ਬਾਦਲ

By : KOMALJEET

Published : Feb 14, 2023, 4:26 pm IST
Updated : Feb 14, 2023, 4:26 pm IST
SHARE ARTICLE
Sukhbir Singh Badal (file photo)
Sukhbir Singh Badal (file photo)

ਸੰਸਦ ਵਿਚ ਔਸਤਨ ਕਰਜ਼ੇ ਬਾਰੇ ਚੁੱਕਿਆ ਸਵਾਲ ਤੇ ਪੁੱਛਿਆ ਕਿ ਕੀ ਕੇਂਦਰ ਸਰਕਾਰ ਕੋਲ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਕੋਈ ਯੋਜਨਾ ਹੈ?


ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਦੇ ਉਹਨਾਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਯੋਜਨਾ ਲਿਆਂਦੀ ਜਾਵੇ ਜਿਹਨਾਂ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੇ ਸਿਰ ਕਰਜ਼ਾ ਚੜ੍ਹਾ ਲਿਆ ਅਤੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਚ ਤੀਜੇ ਸਭ ਤੋਂ ਵੱਧ ਕਰਜ਼ਈ ਹਨ।

ਇਹ ਵੀ ਪੜ੍ਹੋ : BBC ਦੇ ਦਿੱਲੀ ਅਤੇ ਮੁੰਬਈ ਸਥਿਤ ਦਫ਼ਤਰਾਂ 'ਤੇ IT ਦਾ ਛਾਪਾ 

ਅਕਾਲੀ ਦਲ ਦੇ ਪ੍ਰਧਾਨ ਨੇ ਬੀਤੇ ਕੱਲ੍ਹ ਸੰਸਦ ਵਿਚ ਸਵਾਲ ਪੁੱਛਿਆ ਅਤੇ ਵਿੱਤ ਰਾਜ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕਿਸਾਨਾਂ ਸਿਰ ਚੜ੍ਹੇ ਔਸਤਨ ਕਰਜ਼ੇ ਦੇ ਵੇਰਵੇ ਸਾਂਝੇ ਕਰਨ ਅਤੇ ਇਹ ਵੀ ਦੱਸਣ ਕਿ ਕੀ ਪਿਛਲੇ ਦੋ ਸਾਲਾਂ ਵਿਚ ਚੜ੍ਹੇ ਕਰਜ਼ੇ ਦੇ ਮਿਆਰ ਦੀ ਜਾਂਚ ਲਈ ਕੋਈ ਅਧਿਐਨ ਕਰਵਾਇਆ ਗਿਆ ਹੈ ਅਤੇ ਕੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਕੋਈ ਯੋਜਨਾ ਰੱਖਦੀ ਹੈ ?

ਵਿੱਤ ਰਾਜ ਮੰਤਰੀ ਡਾ. ਭਗਵਤ ਕਰਦ ਨੇ 2019 ਮੁਤਾਬਕ ਦੇਸ਼ ਵਿਚ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਦੇ ਵੇਰਵੇ ਸਾਂਝੇ ਕੀਤੇ ਅਤੇ ਖੇਤੀਬਾੜੀ ਕਰਦੇ ਘਰਾਂ ਅਤੇ ਉਹਨਾਂ ਕੋਲ ਉਪਲਬਧ ਪਸ਼ੂ ਧਨ ਦੇ ਵੇਰਵੇ ਸਾਂਝੇ ਕੀਤੇ। ਇਸ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਕਿਸਾਨ ਦੇਸ਼ ਵਿਚ ਤੀਜੇ ਸਭ ਤੋਂ ਵੱਧ ਕਰਜ਼ਈ ਹਨ ਜਿਹਨਾਂ ਸਿਰ ਔਸਤਨ 2.03 ਲੱਖ ਰੁਪਏ ਦਾ ਕਰਜ਼ਾ ਹੈ ਅਤੇ ਇਹ ਕੇਰਲਾ ਦੇ ਕਿਸਾਨਾਂ ਤੋਂ ਪਿੱਛੇ ਹਨ ਜਿਹਨਾਂ ਸਿਰ 2.42 ਲੱਖ ਰੁਪਏ ਦਾ ਕਰਜ਼ਾ ਹੈ ਅਤੇ ਆਂਧਰਾ ਪ੍ਰਦੇਸ਼ ਦੇ ਕਿਸਾਨਾਂ ਸਿਰ 2.45 ਲੱਖ ਰੁਪਏ ਦਾ ਕਰਜ਼ਾ ਹੈ। ਉਹਨਾਂ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਸਿਰ 1.82 ਲੱਖ ਰੁਪਏ ਪ੍ਰਤੀ ਕਿਸਾਨ ਦਾ ਕਰਜ਼ਾ ਹੈ।ਰਾਸ਼ਟਰੀ ਔਸਤਨ ਮੁਤਾਬਕ ਹਰ ਕਿਸਾਨ 74000 ਰੁਪਏ ਦਾ ਕਰਜ਼ਈ ਹੈ।

ਇਹ ਵੀ ਪੜ੍ਹੋ :ਸਹੁਰਿਆਂ ਤੋਂ ਘਰ ਵਾਪਸ ਜਾਂਦੇ ਸਮੇਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਹੋਈ ਮੌਤ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਰਜ਼ੇ ਦਾ ਪੱਧਰ ਵੱਧ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਸੰਸਦ ਵਿਚ ਇਹ ਕਿਹਾ ਹੈ ਕਿ ਉਸ ਕੋਲ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਕੋਈ ਤਜਵੀਜ਼ ਨਹੀਂ ਹੈ।ਉਹਨਾਂ ਕਿਹਾ ਕਿ ਇਹ ਪੰਜਾਬ ਦੇ ਉਹਨਾਂ ਮਿਹਨਤੀ ਕਿਸਾਨਾਂ ਨਾਲ ਧੱਕਾ ਹੈ ਜਿਹਨਾਂ ਨੇ ਦੇਸ਼ ਦਾ ਅਨਾਜ ਭੰਡਾਰ ਭਰਨ ਵਾਸਤੇ ਆਪਣੇ ਸਿਰ ਕਰਜ਼ੇ ਚੜ੍ਹਾ ਲਏ। 

ਉਹਨਾਂ ਕਿਹਾ ਕਿ ਅਜਿਹਾ ਕਰਦਿਆਂ ਕਿਸਾਨਾਂ ਨੇ ਜ਼ਮੀਨ ਹੇਠਲਾਂ ਪਾਣੀਦਾ  ਪੱਧਰ ਵੀ ਹੋਰ ਹੇਠਾਂ ਕਰ ਲਿਆ ਤੇ ਉਹਨਾਂ ਦਾ ਭਵਿੱਖ ਧੁੰਦਲਾ ਹੈ। ਉਹਨਾਂ ਕਿਹਾ ਕਿ ਇਹਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿਚੋਂ ਨਿਕਲਣ ਵਾਸਤੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਵਾਸਤੇ ਇਹਨਾਂ ਦੇ ਕਰਜ਼ੇ ਮੁਆਫ ਕਰ ਕੇ ਇਹਨਾਂ ਨੂੰ ਢੁਕਵਾਂ ਪ੍ਰੋਤਸਾਹਨ ਦਿੱਤਾ ਜਾਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement