Farmers Protest: ਖਨੌਰੀ ਬਾਰਡਰ ’ਤੇ ਕਿਸਾਨਾਂ ਨੇ CID ਅਧਿਕਾਰੀ ਨੂੰ ਬਣਾਇਆ ਬੰਧਕ; ਕਿਸਾਨਾਂ ਦੀ ਜਾਸੂਸੀ ਕਰਨ ਦੇ ਇਲਜ਼ਾਮ
Published : Feb 14, 2024, 7:00 pm IST
Updated : Feb 14, 2024, 7:00 pm IST
SHARE ARTICLE
Farmers held CID officer at Khanuri border
Farmers held CID officer at Khanuri border

ਕਿਸਾਨਾਂ ਵਿਚ ਸ਼ਾਮਲ ਹੋ ਕੇ ਹਰਿਆਣਾ ਪੁਲਿਸ ਉਤੇ ਕਰ ਰਿਹਾ ਸੀ ਪੱਥਰਬਾਜ਼ੀ: ਬਲਦੇਵ ਸਿਰਸਾ

Farmer Protest:  ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਦੌਰਾਨ ਖਨੌਰੀ ਨੇੜੇ ਪੰਜਾਬ-ਹਰਿਆਣਾ ਬਾਰਡਰ 'ਤੇ ਕਿਸਾਨਾਂ ਨੇ ਇਕ ਸੀ.ਆਈ.ਡੀ. ਅਧਿਕਾਰੀ ਨੂੰ ਕਾਬੂ ਕੀਤਾ ਹੈ। ਇਲਜ਼ਾਮ ਹਨ ਕਿ ਇਹ ਅਧਿਕਾਰੀ ਕਿਸਾਨਾਂ ਦੀਆਂ ਤਸਵੀਰਾਂ ਖਿੱਚ ਕੇ ਸੀਨੀਅਰ ਅਧਿਕਾਰੀਆਂ ਨੂੰ ਭੇਜ ਰਿਹਾ ਸੀ। ਕਿਸਾਨਾਂ ਨੇ ਜਾਸੂਸੀ ਦਾ ਸ਼ੱਕ ਹੋਣ ’ਤੇ ਅਧਿਕਾਰੀ ਨੂੰ ਬੰਧਕ ਬਣਾ ਲਿਆ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਅਭਿਮੰਨਿਊ ਕੋਹਾੜ ਵੀ ਮੌਕੇ ’ਤੇ ਮੌਜੂਦ ਸਨ।

ਕਿਸਾਨ ਆਗੂ ਬਲਦੇਵ ਸਿਰਸਾ ਨੇ ਦਸਿਆ ਕਿ ਇਹ ਅਧਿਕਾਰੀ ਹਰਿਆਣਾ ਪੁਲਿਸ ਦਾ ਮੁਲਾਜ਼ਮ ਹੈ। ਇਹ ਅਧਿਕਾਰੀ ਕਿਸਾਨਾਂ ਵਿਚ ਸ਼ਾਮਲ ਹੋ ਕੇ ਹਰਿਆਣਾ ਪੁਲਿਸ ਉਤੇ ਪੱਥਰ ਸੁੱਟ ਰਿਹਾ ਸੀ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਗੋਲੀਆਂ ਚਲਾਈਆਂ ਅਤੇ ਕਿਸਾਨਾਂ ਦੇ ਟਰੈਕਟਰ ਨੂੰ ਜ਼ਬਤ ਕਰ ਲਿਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਿਸਾਨ ਆਗੂ ਨੇ ਦਸਿਆ ਕਿ ਉਨ੍ਹਾਂ ਨੇ ਉਕਤ ਅਧਿਕਾਰੀ ਦਾ ਫ਼ੋਨ ਵੀ ਜ਼ਬਤ ਕੀਤਾ ਹੈ, ਜਿਸ ਵਿਚ ਦੇਖਿਆ ਗਿਆ ਕਿ ਉਸ ਨੂੰ ਮਿੰਟ-ਮਿੰਟ ਉਤੇ ਅਫ਼ਸਰਾਂ ਦੇ ਫ਼ੋਨ ਆ ਰਹੇ ਹਨ ਅਤੇ ਕੁੱਝ ਆਡੀਉ ਵੀ ਸੁਣਨ ਨੂੰ ਮਿਲੀਆਂ ਹਨ, ਜਿਨ੍ਹਾਂ ਵਿਚ ਉਹ ਅਧਿਕਾਰੀਆਂ ਨਾਲ ਮੋਰਚੇ ਸਬੰਧੀ ਸੂਚਨਾ ਸਾਂਝੀ ਕਰ ਰਿਹਾ ਹੈ।

ਕਿਸਾਨ ਆਗੂ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੋਲ ਕਈ ਸਬੂਤ ਹਨ ਅਤੇ ਉਹ ਹਲਫਨਾਮਾ ਦੇਣ ਲਈ ਵੀ ਤਿਆਰ ਹਨ। ਕਿਸਾਨਾਂ ਨੇ ਉਕਤ ਅਧਿਕਾਰੀ ਨੂੰ ਪੰਜਾਬ ਪੁਲਿਸ ਹਵਾਲੇ ਕਰ ਦਿਤਾ ਹੈ, ਉਸ ਦਾ ਫ਼ੋਨ ਵੀ ਪੁਲਿਸ ਨੂੰ ਸੌਂਪ ਦਿਤਾ ਗਿਆ ਹੈ।  ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤਮਈ ਢੰਗ ਨਾਲ ਮੋਰਚਾ ਸਫਲ ਕਰਨਾ ਚਾਹੁੰਦੇ ਹਾਂ ਪਰ ਕੁੱਝ ਲੋਕ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

(For more Punjabi news apart from Farmers held CID officer at Khanuri border, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement