Farmers Protest 2024: ਸੰਯੁਕਤ ਕਿਸਾਨ ਮੋਰਚੇ ਵਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ; ਕੇਂਦਰ ਦੇ ਰਵੱਈਏ ਦੀ ਕੀਤੀ ਨਿਖੇਧੀ
Published : Feb 14, 2024, 4:53 pm IST
Updated : Feb 14, 2024, 4:53 pm IST
SHARE ARTICLE
Farmers Protest 2024: Samyukt Kisan Morcha announces Bharat Bandh on Feb 16
Farmers Protest 2024: Samyukt Kisan Morcha announces Bharat Bandh on Feb 16

ਭਲਕੇ 11 ਤੋਂ 2 ਵਜੇ ਤਕ ਫਰੀ ਕੀਤੇ ਜਾਣਗੇ ਟੋਲ ਪਲਾਜ਼ਾ

Punjab News: ਕਿਸਾਨਾਂ ਦੇ 'ਦਿੱਲੀ ਚੱਲੋ' ਮਾਚਲ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਜਲੰਧਰ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ। ਇਸ ਮਗਰੋਂ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਐਲਾਨ ਕਰਦਿਆਂ ਭਲਕੇ 15 ਫਰਵਰੀ ਨੂੰ ਤਿੰਨ ਘੰਟਿਆਂ ਲਈ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਵਿਚ ਭਲਕੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤਕ ਸਾਰੇ ਟੋਲ ਪਲਾਜ਼ੇ ਫਰੀ ਕੀਤੇ ਜਾਣਗੇ।

ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ 16 ਤਰੀਕ ਦਾ ਪ੍ਰੋਗਰਾਮ ਤੈਅ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਵਤੀਰਾ ਨਾ ਬਦਲਿਆ ਤਾਂ 18 ਤਰੀਕ ਨੂੰ ਲੁਧਿਆਣਾ ਵਿਚ ਮੁੜ ਮੀਟਿੰਗ ਕਰ ਕੇ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੀਟਿੰਗ ਦੌਰਾਨ ਮੋਰਚੇ ਵਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਰਵੱਈਏ ਦੀ ਸਖਤ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ, ਇਸ ਲਈ ਇਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇ। ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ ਕੀਤੀ ਗਈ ਇਸ ਮੀਟਿੰਗ ਵਿਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਕਿਸਾਨੀ ਆਗੂ ਸ਼ਾਮਲ ਹੋਏ ਹਨ।

(For more Punjabi news apart from Farmers Protest 2024: Samyukt Kisan Morcha announces Bharat Bandh on Feb 16, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement