Patiala News: ਪਟਿਆਲਾ 'ਚ ਲੜਕੀ ਦਾ ਕਤਲ, ਪਸ਼ੂ ਹਸਪਤਾਲ ਦੇ ਪਿੱਛੇ ਮਿਲੀ ਲਾਸ਼

By : GAGANDEEP

Published : Feb 14, 2024, 7:54 am IST
Updated : Feb 14, 2024, 8:45 am IST
SHARE ARTICLE
Murder of a girl in Patiala News in punjabi
Murder of a girl in Patiala News in punjabi

Patiala News: ਸਰੀਰ 'ਤੇ ਹਨ ਸੱਟਾਂ ਦੇ ਨਿਸ਼ਾਨ

Murder of a girl in Patiala News in punjabi: ਪਟਿਆਲਾ ਜ਼ਿਲ੍ਹੇ ਦੇ ਨਾਭਾ ਦੇ ਪਿੰਡ ਸੁੱਖੇਵਾਲ ਵਿੱਚ 22 ਸਾਲਾ ਲੜਕੀ ਦਾ ਕਤਲ ਕਰਕੇ ਉਸ ਦੀ ਲਾਸ਼ ਪਸ਼ੂ ਹਸਪਤਾਲ ਦੇ ਪਿੱਛੇ ਸੁੱਟ ਦਿੱਤੀ ਗਈ ਹੈ। ਜਦੋਂ ਇਲਾਕੇ 'ਚੋਂ ਲੰਘ ਰਹੇ ਲੋਕਾਂ ਨੇ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਨਾਭਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦੀ ਪਛਾਣ ਕੀਤੀ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (14 ਫਰਵਰੀ 2024

ਲੜਕੀ ਦੀ ਪਛਾਣ ਰਣਦੀਪ ਕੌਰ ਵਜੋਂ ਹੋਈ ਹੈ। ਜਿਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਪਛਾਣ ਕੀਤੀ। ਇਸ ਮਗਰੋਂ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Editorial: ਹਰਿਆਣੇ ਵਿਚ ਸਾਰੇ ਜਗਤ ਦੀ ਲੜਾਈ ਲੜਨ ਵਾਲਿਆਂ ਲਈ ਅਥਰੂ ਗੈਸ ਤੇ ਰਾਜਧਾਨੀ ਵਿਚ ਜਾਣੋਂ ਰੋਕਣ ਲਈ ਜਬਰ 

ਘਟਨਾ ਅਨੁਸਾਰ ਰਣਦੀਪ ਕੌਰ ਦੇ ਪਿਤਾ ਨੇ ਦੂਜਾ ਵਿਆਹ ਕਰਵਾਇਆ ਸੀ। ਰਣਦੀਪ ਉਸ ਦੇ ਪਹਿਲੇ ਵਿਆਹ ਦਾ ਬੱਚਾ ਸੀ। ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ 12ਵੀਂ ਜਮਾਤ ਵਿੱਚ ਪੜ੍ਹਦੀ ਰਣਦੀਪ ਕੌਰ ਦੇ ਘਰੋਂ ਜਾਣ ਬਾਰੇ ਪਤਾ ਵੀ ਨਹੀਂ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੰਗਲਵਾਰ ਨੂੰ ਉਸ ਦੀ ਲਾਸ਼ ਮਿਲਣ ਤੋਂ ਬਾਅਦ ਹੀ ਉਸ ਦੇ ਕਤਲ ਦਾ ਖੁਲਾਸਾ ਹੋਇਆ। ਰਣਦੀਪ ਕੌਰ ਦੇ ਮੱਥੇ 'ਤੇ ਡੂੰਘੀ ਸੱਟ ਦੇ ਨਿਸ਼ਾਨ ਪਾਏ ਗਏ ਹਨ, ਜਿਸ ਕਾਰਨ ਇਸ ਸੱਟ ਨੂੰ ਮੌਤ ਦਾ ਕਾਰਨ ਮੰਨਿਆ ਜਾ ਰਿਹਾ ਹੈ। ਥਾਣਾ ਸਦਰ ਨਾਭਾ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਦੋਸ਼ੀਆਂ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ।

(For more Punjabi news apart from Murder of a girl in Patiala News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement