Farmers Protest: ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਭਲਕੇ ਹੋਵੇਗੀ ਤੀਜੇ ਦੌਰ ਦੀ ਗੱਲਬਾਤ, ਕੇਂਦਰ ਨੇ ਭੇਜਿਆ ਸੱਦਾ
Published : Feb 14, 2024, 7:44 pm IST
Updated : Feb 14, 2024, 8:01 pm IST
SHARE ARTICLE
Uunion Ministers to hold discussions with farmers tomorrow
Uunion Ministers to hold discussions with farmers tomorrow

5 ਵਜੇ ਚੰਡੀਗੜ੍ਹ ’ਚ ਹੋਵੇਗੀ ਬੈਠਕ

Farmers Protest: ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਦੇ ਚਲਦਿਆਂ ਭਲਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿਚ ਤੀਜੇ ਦੌਰ ਦੀ ਗੱਲਬਾਤ ਹੋਵੇਗੀ। ਰਾਜਪੁਰਾ ਵਿਚ ਕਿਸਾਨ ਜਥੇਬੰਦੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂਆਂ ਵਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ।

ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਦਸਿਆ ਕਿ ਕੇਂਦਰ ਵਲੋਂ ਭਲਕੇ 5 ਵਜੇ ਚੰਡੀਗੜ੍ਹ ਵਿਚ ਮੀਟਿੰਗ ਲਈ ਚਿੱਠੀ ਭੇਜੀ ਗਈ ਹੈ। ਉਨ੍ਹਾਂ ਦਸਿਆ ਕਿ ਇਹ ਮੀਟਿੰਗ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਨਾਲ ਕੀਤੀ ਜਾਵੇਗੀ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ, "ਕੇਂਦਰ ਨਾਲ 15 ਫਰਵਰੀ ਸ਼ਾਮ 5 ਵਜੇ ਨੂੰ ਮੀਟਿੰਗ ਹੋਣੀ ਹੈ। ਅਸੀਂ ਆਪਣੇ ਆਗੂਆਂ, ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਕੱਲ੍ਹ ਤਕ ਸਹਿਯੋਗ ਬਣਾ ਕੇ ਰੱਖੀਏ।" ਸਰਵਣ ਸਿੰਘ ਪੰਧੇਰ ਨੇ ਦਸਿਆ, "ਅਸੀਂ ਸਾਰਿਆਂ ਨਾਲ ਗੱਲਬਾਤ ਕਰ ਕੇ ਤੈਅ ਕੀਤਾ ਸੀ ਕਿ ਅੱਜ ਅਸੀਂ ਬਿਲਕੁਲ ਸ਼ਾਂਤਮਈ ਮਾਹੌਲ ਬਣਾ ਕੇ ਰੱਖਾਂਗੇ ਪਰ ਅਸੀਂ ਆਰਾਮ ਨਾਲ ਖੜ੍ਹੇ ਸੀ, ਸ਼ਾਂਤੀ ਨਾਲ ਬੈਠੇ ਸੀ, ਡਰੋਨ ਆਇਆ ਤੇ ਸਾਡੇ ਉਤੇ ਸ਼ੇਲਿੰਗ ਹੋਈ।"

ਉਨ੍ਹਾਂ ਕਿਹਾ, "ਕੇਂਦਰ ਦਾ ਰਵੱਈਆ ਠੀਕ ਨਹੀਂ ਹੈ। ਅਸੀਂ ਸ਼ਾਂਤਮਈ ਢੰਗ ਨਾਲ ਬੈਠੇ ਤੁਸੀਂ ਗੱਲਬਾਤ ਕਰੋ। ਅਸੀਂ ਟਕਰਾਅ ਨਹੀਂ ਚਾਹੁੰਦੇ ਅਤੇ ਦਿੱਲੀ ਜਾਣਾ ਸਾਡੀ ਅਣਖ ਨਹੀਂ ਹੈ।" ਡੱਲੇਵਾਲ ਨੇ ਕਿਹਾ ਕਿ ਹੁਣ ਅਗਲਾ ਐਕਸ਼ਨ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਹੋਵੇਗਾ।

Photo

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਾਜਪੁਰਾ ਦੇ ਈਗਲ ਹੋਟਲ ਵਿਚ ਕਿਸਾਨਾਂ ਅਤੇ ਪੰਜਾਬ ਸਰਕਾਰ ਦੇ ਕੁੱਝ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਿੰਨਾਂ ਮੰਤਰੀਆਂ ਨੇ ਚੰਡੀਗੜ੍ਹ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਦੋ ਦੌਰ ਦੀ ਮੀਟਿੰਗ ਕੀਤੀ ਸੀ ਪਰ ਗੱਲਬਾਤ ਬੇਸਿੱਟਾ ਰਹੀ ਤੇ ਕਿਸਾਨਾਂ ਨੇ ਮੰਗਲਵਾਰ ਨੂੰ ਅਪਣਾ ‘ਦਿੱਲੀ ਚੱਲੋ ਮਾਰਚ’ ਸ਼ੁਰੂ ਕਰ ਦਿਤਾ।

 (For more Punjabi news apart from Uunion Ministers to hold discussions with farmers tomorrow, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement