Punjab News: ਅੰਮ੍ਰਿਤਸਰ ਵਿੱਚ ਮਿਲੀ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ, 30 ਕਿਲੋ ਹੈਰੋਇਨ ਸਮੇਤ 1 ਵਿਅਕਤੀ ਗ੍ਰਿਫ਼ਤਾਰ
Published : Feb 14, 2025, 11:23 am IST
Updated : Feb 14, 2025, 4:36 pm IST
SHARE ARTICLE
Biggest heroin consignment of the year found in Amritsar, 1 person arrested with 30 kg heroin
Biggest heroin consignment of the year found in Amritsar, 1 person arrested with 30 kg heroin

ਮੁਲਜ਼ਮਾਂ ਦੇ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

 


Punjab News:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦੀ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਸਿਮਰਨਜੀਤ ਸਿੰਘ ਉਰਫ਼ ਸਿਮਰਨ ਵਾਸੀ ਬਾਸਰਕੇ ਗਿੱਲਾਂ, ਘਰਿੰਡਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਫੋਰਡ ਫੀਏਸਟਾ ਕਾਰ, ਜਿਸ ਵਿੱਚ ਉਹ ਖੇਪ ਡਲੀਵਰ ਕਰਨ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਸਿਮਰਨਜੀਤ ਸਿੰਘ ਵੱਡੇ ਪੱਧਰ 'ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ, ਅਤੇ ਇਹ ਰਿਪੋਰਟ ਮਿਲੀ ਸੀ ਕਿ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰਾਂ ਨੇ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਰੈਕਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਗੁਰਸਿਮਰਨਜੀਤ ਸਿੰਘ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਐਚਓ ਘਰਿੰਡਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਚੈਕਿੰਗ ਲਈ ਸ਼ੱਕੀ ਫੋਰਡ ਫਿਏਸਟਾ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ ਕਾਰ ਵਿੱਚ ਛੁਪਾ ਕੇ ਰੱਖਿਆ ਇਕ ਕਾਲਾ ਬੈਗ ਮਿਲਿਆ ਜਿਸ ਵਿੱਚੋਂ ਹੈਰੋਇਨ ਦੇ ਚਾਰ ਪੈਕੇਟ - ਹਰੇਕ ਦਾ ਭਾਰ 7.5 ਕਿਲੋਗ੍ਰਾਮ ਸੀ – ਬਰਾਮਦ ਹੋਏ।

ਐਸਐਸਪੀ ਨੇ ਦੱਸਿਆ ਕਿ ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਬਾਰੇ ਜਾਣਕਾਰੀ ਲੈਣ ਲਈ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 30 ਮਿਤੀ 14-02-2025 ਨੂੰ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement