Punjab News : ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

By : BALJINDERK

Published : Feb 14, 2025, 7:02 pm IST
Updated : Feb 14, 2025, 7:02 pm IST
SHARE ARTICLE
ਦੋਹਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਦੇ ਹੋਏ
ਦੋਹਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਦੇ ਹੋਏ

Punjab News : ਦੋਹਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Punjab News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ 19 ਫ਼ਰਵਰੀ ਤੋਂ ਸ਼ੁਰੂ ਹੋ ਰਹੀ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।

1

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਦੋਵੇਂ ਕ੍ਰਿਕਟਰਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਨਾਲ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਭਾਰਤ ਦੇ ਉਪ ਜੇਤੂ ਬਣਨ ਵਿੱਚ ਸ਼ੁਭਮਨ ਗਿੱਲ ਅਤੇ ਟਵੰਟੀ-20 ਵਿਸ਼ਵ ਕੱਪ ਦੀ ਜਿੱਤ ਵਿੱਚ ਅਰਸ਼ਦੀਪ ਸਿੰਘ ਦਾ ਵੱਡਾ ਯੋਗਦਾਨ ਸੀ। ਹਾਲ ਹੀ ਵਿੱਚ ਇੰਗਲੈਂਡ ਨਾਲ ਖੇਡੀ ਲੜੀ ਵਿੱਚ ਸ਼ੁਭਮਨ ਗਿੱਲ ਦੀ ਖੇਡ ਕਾਬਲੇ-ਏ-ਤਾਰੀਫ਼ ਸੀ।

ਭਗਵੰਤ ਸਿੰਘ ਮਾਨ ਨੇ 80-90 ਦੇ ਦਹਾਕੇ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਪੁਰਾਣੇ ਖਿਡਾਰੀਆਂ ਨੂੰ ਵੀ ਚੇਤੇ ਕੀਤਾ ਅਤੇ ਕ੍ਰਿਕਟ ਦੇ ਮੌਜੂਦਾ ਤਿੰਨੇ ਫਾਰਮੈਟਾਂ ਅਤੇ ਘਰੇਲੂ ਕ੍ਰਿਕਟ ਉੱਪਰ ਵੀ ਚਰਚਾ ਕੀਤੀ। ਦੋਵੇਂ ਕ੍ਰਿਕਟਰਾਂ ਨੇ ਖੇਡ ਦੀ ਬਾਰੀਕੀਆਂ ਬਾਰੇ ਵੀ ਗੱਲ ਕੀਤੀ। ਦੋਵੇਂ ਕ੍ਰਿਕਟਰ ਆਗਾਮੀ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਅੱਜ ਰਵਾਨਾ ਹੋ ਰਹੇ ਹਨ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ।

(For more news apart from Chief Minister congratulated Shubman Gill and Arshdeep Singh Champions Trophy News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement