Amritsar News : ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈਣ ਅੰਮ੍ਰਿਤਸਰ ਏਅਰਪੋਰਟ ਪਹੁੰਚਣਗੇ ਸੀਐਮ ਭਗਵੰਤ ਮਾਨ

By : BALJINDERK

Published : Feb 14, 2025, 7:12 pm IST
Updated : Feb 14, 2025, 7:12 pm IST
SHARE ARTICLE
CM Bhagwant maan
CM Bhagwant maan

Amritsar News : ਭਲਕੇ ਇੱਕ ਵਾਰ ਫਿਰ 119 ਲੋਕਾਂ ਨੂੰ ਲੈ ਕੇ ਇੱਕ ਅਮਰੀਕੀ ਜਹਾਜ਼ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ

Amritsar News in Punjabi : ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਭਾਰਤੀਆਂ ਦੇ ਇਕ ਹੋਰ ਗਰੁੱਪ ਨੂੰ 15 ਜਨਵਰੀ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇੱਕ ਵਾਰ ਫਿਰ 119 ਲੋਕਾਂ ਨੂੰ ਲੈ ਕੇ ਇੱਕ ਅਮਰੀਕੀ ਜਹਾਜ਼ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈਣ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਣਗੇ। ਹਾਲਾਂਕਿ ਸਾਰਿਆਂ ਦੀਆਂ ਨਜ਼ਰਾਂ ਇਸ ਦੇਸ਼ ਨਿਕਾਲੇ ਉਤੇ ਹੋਣਗੀਆਂ। ਇਸ ਵਾਰ ਇਹੀ ਸਵਾਲ ਬਣਿਆ ਰਹੇਗਾ ਕਿ ਕੀ ਡਿਪੋਰਟ ਲੋਕ ਫਿਰ ਤੋਂ ਹਥਕੜੀਆਂ ਅਤੇ ਸੰਗਲ ‘ਚ ਨਜ਼ਰ ਆਉਣਗੇ?

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ 15 ਅਤੇ 16 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਦੋ ਜਹਾਜ਼ ਉਤਰਨਗੇ। 15 ਜਨਵਰੀ ਨੂੰ ਰਾਤ 10 ਵਜੇ ਅਮਰੀਕਾ ਤੋਂ ਆਉਣ ਵਾਲੀ ਫਲਾਈਟ ਵਿੱਚ 119 ਭਾਰਤੀ ਸਵਾਰ ਹੋਣਗੇ, ਇਸ ਫਲਾਈਟ ਵਿੱਚ ਸਭ ਤੋਂ ਵੱਧ 67 ਲੋਕ ਪੰਜਾਬ ਦੇ ਹੋਣਗੇ। ਦੂਜੇ ਪਾਸੇ ਦੂਸਰੀ ਫਲਾਈਟ ਵਿੱਚ ਹਰਿਆਣਾ ਤੋਂ 33, ਗੁਜਰਾਤ ਤੋਂ 8, ਉੱਤਰ ਪ੍ਰਦੇਸ਼ ਤੋਂ 3, ਗੋਆ ਤੋਂ 2, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2 ਲੋਕ ਹੋਣਗੇ। ਇਸ ਤੋਂ ਇਲਾਵਾ ਇੱਕ ਵਿਅਕਤੀ ਹਿਮਾਚਲ ਅਤੇ ਇੱਕ ਵਿਅਕਤੀ ਜੰਮੂ-ਕਸ਼ਮੀਰ ਤੋਂ ਹੋਵੇਗਾ। ਹਾਲਾਂਕਿ ਇਹ ਜਾਣਕਾਰੀ ਨਹੀਂ ਮਿਲੀ ਹੈ ਕਿ ਹਿਮਾਚਲ ਪ੍ਰਦੇਸ਼ ਦਾ ਵਿਅਕਤੀ ਪਹਿਲੀ ਫ਼ਲਾਈਟ ‘ਚ ਹੋਵੇਗਾ ਜਾਂ ਦੂਜੀ। ਪਹਿਲੇ ਡਿਪੋਰਟ ਕੀਤੇ ਗਏ ਲੋਕਾਂ ਵਿੱਚ ਕੋਈ ਵੀ ਹਿਮਾਚਲ ਪ੍ਰਦੇਸ਼ ਦਾ ਨਹੀਂ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 104 ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ। ਉਨ੍ਹਾਂ ਨੂੰ ਹੱਥਕੜੀਆਂ ਅਤੇ ਸੰਗਲ ਪਾ ਕੇ ਭਾਰਤ ਵਾਪਸ ਭੇਜੇ ਜਾਣ ‘ਤੇ ਕਾਫੀ ਰੌਲਾ ਪਿਆ ਸੀ। ਇਨ੍ਹਾਂ ਲੋਕਾਂ ਨੂੰ 6 ਫਰਵਰੀ ਨੂੰ ਇੱਕ ਅਮਰੀਕੀ ਫੌਜੀ ਜਹਾਜ਼ ਵਿੱਚ ਡਿਪੋਰਟ ਕੀਤਾ ਗਿਆ ਸੀ ਅਤੇ ਸਭ ਤੋਂ ਵੱਧ 33-33 ਲੋਕ ਹਰਿਆਣਾ ਅਤੇ ਗੁਜਰਾਤ ਦੇ ਸਨ। ਇਨ੍ਹਾਂ ਸਾਰੇ ਲੋਕਾਂ ਨੇ ਮੈਕਸੀਕੋ ਸਰਹੱਦ ਤੋਂ ਡੌਂਕੀ ਰੂਟ ਰਾਹੀਂ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ ਅਤੇ ਫਿਰ ਅਮਰੀਕੀ ਸੁਰੱਖਿਆ ਬਲਾਂ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਔਰਤਾਂ, ਬੱਚੇ ਅਤੇ ਨੌਜਵਾਨ ਏਜੰਟਾਂ ਨੂੰ ਲੱਖਾਂ ਰੁਪਏ ਦੇ ਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣਾ ਚਾਹੁੰਦੇ ਸਨ। ਦਿਲਚਸਪ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਅਮਰੀਕੀ ਦੌਰੇ ‘ਤੇ ਹਨ ਅਤੇ ਪੂਰੀ ਕਾਰਵਾਈ ਉਤੇ ਨਜ਼ਰ ਰੱਖ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਇੱਕ ਅਮਰੀਕੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਲੈਂਡ ਕੀਤਾ ਸੀ। ਇਨ੍ਹਾਂ ਵਿਚ ਵੱਡੀ ਗਿਣਤੀ ਨੌਜਵਾਨ ਪੰਜਾਬ ਤੇ ਹਰਿਆਣਾ ਤੋਂ ਸਨ। ਦੋ ਜਹਾਜ਼ਾਂ ਰਾਹੀਂ ਵਾਪਸ ਭੇਜੇ ਜਾ ਰਹੇ ਲੋਕਾਂ ਦੀ ਸੂਚੀ ਅਜੇ ਜਾਰੀ ਨਹੀਂ ਕੀਤੀ ਗਈ ਹੈ, ਪਰ ਜਾਣਕਾਰੀ ਮਿਲ ਰਹੀ ਹੈ ਕਿ ਇਨ੍ਹਾਂ ਵਿੱਚ ਵੀ ਵੱਡੀ ਗਿਣਤੀ ਪੰਜਾਬੀ ਹਨ।

(For more news apart from CM Bhagwant Hon will arrive at Amritsar Airport take Indians deported from America News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement