Fazilka Accident News: ਮਹਾਕੁੰਭ 'ਚ ਗਏ ਪੰਜਾਬ ਦੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ, ਫ਼ਾਜ਼ਿਲਕਾ ਦੇ 2 ਵਿਅਕਤੀਆਂ ਦੀ ਮੌਤ
Published : Feb 14, 2025, 9:03 am IST
Updated : Feb 14, 2025, 9:03 am IST
SHARE ARTICLE
 Fazilka Accident Mahakumbh News in punjabi
Fazilka Accident Mahakumbh News in punjabi

Fazilka Accident News: 9 ਸਵਾਰੀਆਂ ਗੰਭੀਰ ਜ਼ਖ਼ਮੀ

ਫਾਜ਼ਿਲਕਾ ਤੋਂ ਪ੍ਰਯਾਗਰਾਜ ਮਹਾਕੁੰਭ ਅਤੇ ਅਯੁੱਧਿਆ ਦੇ ਦਰਸ਼ਨਾਂ ਲਈ ਰਵਾਨਾ ਹੋਏ ਸ਼ਰਧਾਲੂਆਂ ਦੀ ਵਾਪਸੀ ਦੀ ਯਾਤਰਾ ਦਰਦਨਾਕ ਹਾਦਸੇ ਵਿਚ ਬਦਲ ਗਈ। ਯੂਪੀ ਦੇ ਜੌਨਪੁਰ ਵਿੱਚ ਦੇਰ ਰਾਤ ਇੱਕ ਟੈਂਪੂ ਟਰੈਵਲਰ ਦੇ ਟਰੱਕ ਨਾਲ ਟਕਰਾਉਣ ਕਾਰਨ ਫਾਜ਼ਿਲਕਾ ਦੇ ਦੋ ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ 9 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।

ਹਾਦਸੇ ਵਿੱਚ ਵਾਲ-ਵਾਲ ਬਚੇ ਇੱਕ ਯਾਤਰੀ ਰਾਜ ਕੁਮਾਰ ਨੇ ਦੱਸਿਆ ਕਿ ਟੈਂਪੂ ਟਰੈਵਲਰ ਵਿੱਚ ਕੁੱਲ 14 ਸ਼ਰਧਾਲੂ ਸਵਾਰ ਸਨ। ਇਨ੍ਹਾਂ ਵਿੱਚੋਂ ਫ਼ਾਜ਼ਿਲਕਾ ਦੀ ਨਵੀਂ ਆਬਾਦੀ, ਬਾਦਲ ਕਲੋਨੀ ਅਤੇ ਨਹਿਰੂ ਨਗਰ ਦੇ ਵਸਨੀਕ ਸਨ, ਜਦੋਂ ਕਿ ਕੁਝ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਸਨ। ਸ਼ਰਧਾਲੂ ਪਹਿਲਾਂ ਪ੍ਰਯਾਗਰਾਜ ਮਹਾਕੁੰਭ ਵਿਚ ਇਸ਼ਨਾਨ ਕਰਨ ਗਏ ਅਤੇ ਫਿਰ ਅਯੁੱਧਿਆ ਵਿਚ ਰਾਮ ਮੰਦਰ ਦੇ ਦਰਸ਼ਨ ਕੀਤੇ।

ਇਸ ਹਾਦਸੇ ਵਿੱਚ ਗੱਡੀ ਵਿੱਚ ਕੁੱਲ 14 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਤਰਕਸ਼ੀਲ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਫਾਜ਼ਿਲਕਾ ਅਤੇ ਹਰਦਿਆਲ ਚੰਦ ਪੁੱਤਰ ਰਾਮਰੱਖਾ ਵਾਸੀ ਫਾਜ਼ਿਲਕਾ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਹਾਦਸੇ 'ਚ 9 ਲੋਕ ਗੰਭੀਰ ਜ਼ਖ਼ਮੀ ਹੋ ਗਏ ਅਤੇ ਤਿੰਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਯੂਪੀ ਦੇ ਜ਼ਿਲ੍ਹਾ ਹਸਪਤਾਲ ਜੌਨਪੁਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੇ ਘਰ ਸੂਚਨਾ ਦੇ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement