Amritsar News: ਸ੍ਰੀ ਦਰਬਾਰ ਸਾਹਿਬ ਲਈ ਐਚਡੀਐਫਸੀ ਬੈਂਕ ਵੱਲੋਂ 3 ਬੱਸਾਂ ਤੇ 3 ਵੈਨ ਕੀਤੀਆਂ ਭੇਂਟ 
Published : Feb 14, 2025, 5:25 pm IST
Updated : Feb 14, 2025, 5:25 pm IST
SHARE ARTICLE
HDFC Bank donates 3 buses and 3 vans for Sri Darbar Sahib
HDFC Bank donates 3 buses and 3 vans for Sri Darbar Sahib

ਐਡਵੋਕੇਟ ਧਾਮੀ ਨੇ ਪੁੱਜੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

 

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਐਚਡੀਐਫਸੀ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਅੱਜ ਤਿੰਨ ਬੱਸਾਂ ਅਤੇ ਤਿੰਨ ਵੈਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ ਗਈਆਂ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਰਦਾਸ ਕਰਨ ਉਪਰੰਤ ਐਚਡੀਐਫਸੀ ਬੈਂਕ ਅਧਿਕਾਰੀਆਂ ਨੇ ਇਨ੍ਹਾਂ ਵਾਹਨਾਂ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੀਆਂ ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ ਐਚਡੀਐਫਸੀ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਸੀਐੱਸਆਰ ਪ੍ਰੋਗਰਾਮ ਤਹਿਤ 52 ਸੀਟਰ ਤਿੰਨ ਬੱਸਾਂ ਅਤੇ ਤਿੰਨ ਛੋਟੀਆਂ ਵੈਨਾਂ ਭੇਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਐਚਡੀਐਫਸੀ ਬੈਂਕ ਵੱਲੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਸਹੂਲਤ ਲਈ ਕੰਪਿਊਟਰ ਅਤੇ ਸਮਾਰਟ ਕਲਾਸ ਪ੍ਰੋਜੈਕਟਰ ਆਦਿ ਦਿੱਤੇ ਗਏ ਸਨ। 

ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਐਚਡੀਐਫਸੀ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਸਤਨਾਮ ਸਿੰਘ ਰਿਆੜ, ਐਚਡੀਐਫਸੀ ਬੈਂਕ ਦੇ ਜੋਨਲ ਹੈੱਡ ਅਮਿਤ ਗਗਨੇਜਾ, ਕਲਸਟਰ ਹੈੱਡ ਵਿਵੇਕ ਅਭੀ, ਬ੍ਰਾਂਚ ਹੈੱਡ ਹਰਿੰਦਰ ਸਿੰਘ, ਸੱਚ ਐਨਜੀਓ ਵੱਲੋਂ ਕਪਿਲ ਤ੍ਰਿਖਾ ਅਤੇ ਗੌਰਵ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement