
Jalandhar News: ਵਾਰਦਾਤ ਤੋਂ ਬਾਅਦ ਮੌਕੇ ਤੋਂ ਹੋਇਆ ਫ਼ਰਾਰ
Jalandhar Rape news in punjabi : ਜਲੰਧਰ ਦੇ ਲਾਂਬੜਾ 'ਚ 14 ਸਾਲਾ ਨਾਬਾਲਗ਼ ਲੜਕੀ ਨਾਲ ਉਸ ਦੇ ਮਾਮੇ ਦੇ ਮੁੰਡੇ ਨੇ ਬਲਾਤਕਾਰ ਕੀਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ 'ਚ ਥਾਣਾ ਲਾਂਬੜਾ 'ਚ ਦੋਸ਼ੀ ਰਾਕੇਸ਼ ਕੁਮਾਰ ਪੁੱਤਰ ਗੁਰਨਾਮ ਰਾਮ ਵਾਸੀ ਪਿੰਡ ਫੋਲਦੀਵਾਲ ਦੇ ਖ਼ਿਲਾਫ਼ ਬੀ.ਐੱਨ.ਐੱਸ. ਦੀ ਧਾਰਾ 64 ਅਤੇ ਪੋਕਸੋ ਐਕਟ (4) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫ਼ਿਲਹਾਲ ਮਾਮਲੇ 'ਚ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਲਾਂਬੜਾ ਥਾਣੇ ਦੇ ਐਸਐਚਓ ਨੇ ਐਫ਼ਆਈਆਰ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ। ਪੁਲਿਸ ਪਾਰਟੀਆਂ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕਰ ਰਹੀਆਂ ਹਨ।
ਪੁਲਿਸ ਨੂੰ ਦਿੱਤੇ ਬਿਆਨਾਂ 'ਚ 14 ਸਾਲਾ ਨਾਬਾਲਗ਼ ਪੀੜਤਾ ਦੇ ਪਿਤਾ ਨੇ ਦੱਸਿਆ- ਉਹ ਮੂਲ ਰੂਪ 'ਚ ਹੁਸ਼ਿਆਰਪੁਰ ਥਾਣਾ ਖੇਤਰ ਹਰਿਆਣਾ ਦਾ ਰਹਿਣ ਵਾਲਾ ਹੈ। ਉਨ੍ਹਾਂ ਦੇ ਪਿੰਡ ਦਾ ਨਾਂ ਪਿੰਡ ਨੌਸ਼ਹਿਰਾ ਹੈ। ਪਰਿਵਾਰਕ ਝਗੜੇ ਕਾਰਨ ਧੀ ਪਿੰਡ ਧਾਲੀਵਾਲ ਕਾਦੀਆਂ ਵਿੱਚ ਆਪਣੀ ਨਾਨੀ ਨਾਲ ਰਹਿ ਰਹੀ ਸੀ। ਲੜਕੀ ਦਾ ਮਾਮੇ ਦਾ ਮੁੰਡਾ ਵੀ ਉਸ ਦੇ ਨਾਲ ਹੀ ਰਹਿੰਦਾ ਸੀ। ਇਸ ਮੌਕੇ ਦਾ ਫ਼ਾਇਦਾ ਉਠਾਉਂਦੇ ਹੋਏ ਦੋਸ਼ੀ ਨੇ ਉਪਰੋਕਤ ਵਾਰਦਾਤ ਨੂੰ ਅੰਜਾਮ ਦਿੱਤਾ।
ਲਾਂਬੜਾ ਥਾਣੇ ਦੇ ਐਸਐਚਓ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਹ ਘਟਨਾ 5 ਫ਼ਰਵਰੀ ਦੀ ਹੈ। ਜਦੋਂ ਮੁਲਜ਼ਮ ਨੇ ਉਸ ਨਾਲ ਜਬਰਦਸਤੀ ਬਲਾਤਕਾਰ ਕੀਤਾ ਤਾਂ ਪੀੜਤ ਲੜਕੀ ਨੇ ਆਪਣੇ ਪਿਤਾ ਨੂੰ ਵਾਰਦਾਤ ਬਾਰੇ ਦੱਸਿਆ। ਪਿਤਾ ਨੇ ਲਾਂਬੜਾ ਪਹੁੰਚ ਕੇ ਮਾਮਲੇ ਦੀ ਸ਼ਿਕਾਇਤ ਕੀਤੀ।
ਪੁਲਿਸ ਨੇ ਤੁਰੰਤ ਸਿਵਲ ਹਸਪਤਾਲ ਜਲੰਧਰ ਤੋਂ ਬੱਚੀ ਦਾ ਮੈਡੀਕਲ ਕਰਵਾਇਆ ਅਤੇ ਮੁਲਜ਼ਮ ਖ਼ਿਲਾਫ਼ ਕੱਲ੍ਹ ਯਾਨੀ ਵੀਰਵਾਰ ਨੂੰ ਕੇਸ ਦਰਜ ਕਰ ਲਿਆ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪਾਰਟੀ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਮਾਮਲੇ 'ਚ ਦੋਸ਼ੀ ਦਾ ਫ਼ੋਨ ਨੰਬਰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਜਿਸ ਦੇ ਆਧਾਰ 'ਤੇ ਦੋਸ਼ੀ ਦੇ ਟਿਕਾਣੇ ਦਾ ਪਤਾ ਲਗਾਇਆ ਜਾ ਰਿਹਾ ਹੈ।